WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਦਿੱਲੀ ਕੂਚ: ਕਿਸਾਨਾਂ ਤੇ ਸਰਕਾਰ ਵਿਚਕਾਰ ਤੀਜੀ ਵਾਰ ਹੋਈ ਮੀਟਿੰਗ ਮੁੜ ਰਹੀ ਬੇਸਿੱਟਾ

ਚੰਡੀਗੜ੍ਹ, 16 ਫ਼ਰਵਰੀ: ਕਿਸਾਨੀ ਮੰਗਾਂ ਨੂੰ ਲੈ ਕੇ ਬੀਤੀ ਰਾਤ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਚੱਲੀ ਮੀਟਿੰਗ ਮੁੜ ਬੇਸਿੱਟਾ ਰਹੀ ਹੈ। ਹਾਲਾਂਕਿ ਰਾਤ ਡੇਢ਼ ਵਜੇ ਤੱਕ ਚੱਲੀ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਜਿਨ੍ਹਾਂ ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਪਾਜ਼ਿਟਿਵ ਰਹੀ ਅਤੇ ਉਮੀਦ ਜਤਾਈ ਕਿ ਐਤਵਾਰ ਹੋਣ ਵਾਲੀ ਮੀਟਿੰਗ ਦੋਨਾਂ ਧਿਰਾਂ ਵਿਚਕਾਰ ਆਖ਼ਰੀ ਮੀਟਿੰਗ ਹੋਵੇਗੀ। ਤਦ ਤੱਕ ਦੋਨਾਂ ਧਿਰਾਂ ਵੱਲੋਂ ਸ਼ਾਂਤੀ ਬਣਾਈ ਰੱਖਣ ਦੀ ਸਹਿਮਤੀ ਦਿੱਤੀ ਗਈ ਹੈ।ਹੁਣ ਦਿੱਲੀ ਕੂਚ ਬਾਰੇ ਫੈਸਲਾ ਐਤਵਾਰ ਦੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।

16 ਫ਼ਰਵਰੀ ਨੂੰ ਮੁਕੰਮਲ ਬੰਦ: ਕਿਸਾਨ ਮੋਰਚੇ ਵੱਲੋਂ ਹਿਦਾਇਤਾਂ ਜਾਰੀ, ਨਹੀਂ ਚੱਲਣੀਆਂ ਦਿਨ ਭਰ ਸਰਕਾਰੀ ਬੱਸਾਂ

ਪ੍ਰੰਤੂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਦਿੱਤੇ ਦਿੱਲੀ ਕੂਚ ਦੇ ਸੱਦੇ ਤੋਂ ਬਾਅਦ ਸ਼ੰਭੂ ਅਤੇ ਪੰਜਾਬ ਤੇ ਹਰਿਆਣਾ ਬਾਰਡਰ ਉਪਰ ਡਟੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਕਾਰ ਬਣੀ ਤਨਾਅ ਵਾਲੀ ਸਥਿਤੀ ਬਰਕਰਾਰ ਹੈ। ਗੌਰਤਲਬ ਹੈ ਕਿ ਬੀਤੇ ਦਿਨਾਂ ਦੌਰਾਨ ਕਿਸਾਨ ਅਤੇ ਕੇਂਦਰ ਦੇ ਵਿਚਕਾਰ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ। ਜਿਸਦੇ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਵੀ ਸ਼ਾਮਿਲ ਹੁੰਦੇ ਰਹੇ ਹਨ। ਸੂਚਨਾ ਮੁਤਾਬਕ ਹਾਲਾਂਕਿ ਮੀਟਿੰਗ ਦੇ ਵਿੱਚ ਐਮਐਸਪੀ ਦੇ ਉੱਤੇ ਚਰਚਾ ਹੋਈ ਪਰ ਕੋਈ ਵੀ ਗੱਲ ਨਹੀਂ ਬਣੀ।

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਭਾਜਪਾ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

ਕਿਸਾਨਾਂ ਨੇ ਐਮਐਸਪੀ ‘ਤੇ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਅਤੇ ਬਾਰਡਰ ਉਪਰ ਬੈਠੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵਲੋਂ ਲਗਾਤਾਰ ਅੱਥਰੂ ਗੈਸ ਦੇ ਗੋਲੇ ਸੁੱਟਣ ਦੇ ਉੱਤੇ ਵੀ ਨਾਰਾਜ਼ਗੀ ਜਤਾਈ। ਇਸੇ ਤਰ੍ਹਾਂ ਸੋਸ਼ਲ ਮੀਡੀਆ ਅਕਾਊਂਟ ਅਤੇ ਇੰਟਰਨੈਟ ਬੰਦ ਕਰਨ ਦੇ ਉੱਤੇ ਵੀ ਕਿਸਾਨਾਂ ਨੇ ਸਵਾਲ ਚੁੱਕੇ। ਦੱਸ ਦਈਏ ਕਿ ਜਿੱਥੇ ਕਿਸਾਨ ਅੰਦੋਲਨ ਲਗਾਤਾਰ ਸ਼ੰਭੂ ਬਾਰਡਰ ਦੇ ਉੱਤੇ ਜਾਰੀ ਹੈ ਉੱਥੇ ਕੇਂਦਰ ਦੇ ਵੱਲੋਂ ਵੀ ਲਗਾਤਾਰ ਕਿਸਾਨਾਂ ਨੂੰ ਬੁਲਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਕਿਸੇ ਵੀ ਤਰੀਕੇ ਦੇ ਨਾਲ ਉਹਨਾਂ ਦਾ ਅੰਦੋਲਨ ਖਤਮ ਕਰਵਾਇਆ ਜਾ ਸਕੇ ਅਤੇ ਉਹਨਾਂ ਮੰਗਾਂ ਦੇ ਉੱਤੇ ਕੋਈ ਸਿੱਟਾ ਨਿਕਲ ਸਕੇ। ਹੁਣ ਇੱਕ ਵਾਰ ਫਿਰ ਐਤਵਾਰ ਨੂੰ ਮੀਟਿੰਗ ਰੱਖੀ ਗਈ ਹੈ ਜਿਸਦੇ ਵਿੱਚ ਕੋਈ ਹੱਲ ਨਿਕਲਣ ਦੀ ਉਮੀਦ ਹੈ।

 

Related posts

ਸਪੀਕਰ ਦੀ ਨਿਵੇਕਲੀ ਪਹਿਲ- ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਵਿਧਾਨ ਸਭਾ ਵਿੱਚ ਸਨਮਾਨ

punjabusernewssite

ਕਿਸਾਨ ਆਗੂ ਸਰੂਪ ਸਿੰਘ ਰਾਮਾਂ ਨੇ ਖਰੀਦ ਕੇਂਦਰ ਸੇਖੂ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

punjabusernewssite

ਪ੍ਰਸ਼ਾਸ਼ਨ ਦੀ ਬੇਰੁਖੀ ਕਾਰਨ ਲੋਕਾਂ ਨੂੰ ਸੜਕਾਂ ਉਪਰ ਪਾਉਣ ਲਈ ਮਜਬੂਰ ਹੋਣਾ ਪੈ ਰਿਹਾ:ਜਗਜੀਤ ਸਿੰਘ ਡੱਲੇਵਾਲ

punjabusernewssite