ਬਠਿੰਡਾ, 14 ਫਰਵਰੀ : ਕੇਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਉਦਾਰੀਕਰਨ ਨੀਤੀਆਂ ਵਿਰੁੱਧ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ਼ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਟੀਚਰ ਹੋਮ ਵਿਖੇ ਮੀਟਿੰਗ ਕੀਤੀ ਗਈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ 16 ਫਰਵਰੀ ਦੇ ਭਾਰਤ ਬੰਦ ਦੌਰਾਨ ਪੰਜਾਬ ਭਰ ਵਿੱਚ ਹੋਣ ਵਾਲੇ ਪ੍ਰਦਰਸ਼ਨਾਂ ਚ ਭਰਵੀਂ ਸ਼ਮੂਲੀਅਤ ਕਰਨਗੇ।
ਅਕਾਲੀ ਦਲ ਨੇ ਪੰਜਾਬ ਬਚਾਓ ਯਾਤਰਾ ਕੀਤੀ ਮੁਲਤਵੀ, ਵਫ਼ਦ ਨੇ ਜ਼ਖਮੀ ਕਿਸਾਨਾਂ ਦਾ ਜਾਣਿਆਂ ਹਾਲਚਾਲ
ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਤੇ ਜਨਰਲਾਂ ਸਕੱਤਰ ਨੇ ਆਖਿਆ ਕਿ ਖੇਤ ਮਜ਼ਦੂਰਾਂ, ਕਿਸਾਨਾਂ, ਬਿਜਲੀ ਕਾਮਿਆਂ, ਅਧਿਆਪਕਾਂ,ਠੇਕਾ ਕਾਮਿਆਂ ਅਤੇ ਵਿਦਿਆਰਥੀਆਂ ਸਮੇਤ ਵੱਖ ਵੱਖ ਤਬਕਿਆਂ ਦੀਆਂ 17 ਜਥੇਬੰਦੀਆਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਦੀਆਂ ਉਦਾਰੀਕਰਨ, ਸੰਸਾਰੀਕਰਨ ਤੇ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਸਾਂਝਾ ਸੰਘਰਸ਼ ਉਸਾਰਨ ਲਈ 19 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਕਨਵੈਨਸ਼ਨ ਵਿੱਚ ਯੂਨੀਅਨ ਦੇ ਸਰਗਰਮ ਹਿੱਸਿਆਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।
ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ
ਮੀਟਿੰਗ ਦੌਰਾਨ ਵਿਸ਼ੇਸ ਮਤਾ ਪਾਸ ਕਰਕੇ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਜ਼ਬਰਦਸਤੀ ਰੋਕਣ ਲਈ ਮੋਦੀ ਸਰਕਾਰ ਦੇ ਹੁਕਮਾਂ ਤਹਿਤ ਹਰਿਆਣਾ ਸਰਕਾਰ ਵੱਲੋਂ ਰੋਕਾਂ ਲਾਉਣ, ਲਾਠੀਚਾਰਜ ਕਰਨ ਅਤੇ ਅੱਥਰੂ ਦੀ ਵਰਤੋਂ ਕਰਨ ਵਰਗੇ ਜਾਬਰ ਕਦਮਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਸਾਨਾਂ ਦਾ ਜਥੇਬੰਦ ਹੋਣ ਤੇ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰ ਮੇਜਰ ਸਿੰਘ ਕਾਲੇਕੇ,ਗੁਰਪਾਲ ਸਿੰਘ ਨੰਗਲ ਤੋਂ ਇਲਾਵਾ ਬਾਜ਼ ਸਿੰਘ ਭੁੱਟੀਵਾਲਾ, ਤੀਰਥ ਸਿੰਘ ਕੋਠਾਗੁਰੂ ਤੇ ਮਨਦੀਪ ਸਿੰਘ ਸਿਵੀਆਂ ਸਮੇਤ ਹੋਰ ਆਗੂਆਂ ਨੇ ਵੀ ਸ਼ਿਰਕਤ ਕੀਤੀ।