ਕਿਸਾਨ ਜਥੇਬੰਦੀਆਂ ਵੱਲੋਂ ਚਾਰ ਜੁਲਾਈ ਨੂੰ ਕੀਤੇ ਜਾ ਰਹੇ ਐਕਸ਼ਨ ਦੀ ਤਿਆਰੀ ਸਬੰਧੀ ਬਠਿੰਡਾ ‘ਚ ਹੋਈ ਮੀਟਿੰਗ

Date:

spot_img

Bathinda News: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਦੀ ਮੀਟਿੰਗ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਚੱਕ ਫਤਿਹ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਅਮਰੀਕਾ ਵੱਲੋਂ ਦੇਸ਼ ‘ਤੇ ਥੋਪੇ ਜਾ ਰਹੇ ਵਪਾਰ ਸਮਝੌਤੇ ਖਿਲਾਫ, ਇਰਾਨ ‘ਤੇ ਅਮਰੀਕੀ ਸਾਮਰਾਜੀ ਹਮਲੇ ਖਿਲਾਫ ਅਤੇ ਇਸ ਹਮਲੇ ਕਾਰਨ ਲੋਕਾਂ ‘ਤੇ ਮਹਿੰਗਾਈ ਦੇ ਰੂਪ ਚ ਪੈ ਰਹੇ ਵੱਡੇ ਭਾਰ ਖਿਲਾਫ ਦੋ ਕਿਸਾਨ ਜਥੇਬੰਦੀਆਂ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿੱਚ ਦੋ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਮੁਜਾਰਾ ਕੀਤਾ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਾਰੇ ਬਲਾਕਾਂ ਦੀਆਂ ਵਧਵੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ 17 ਜੂਨ ਨੂੰ ਔਰਤਾਂ ਦੀ ਜਿਲੇ ਦੀ ਵਧਵੀਂ ਮੀਟਿੰਗ ਕੀਤੀ ਜਾਵੇਗੀ ।

ਇਹ ਵੀ ਪੜ੍ਹੋ 👉Sports School Ghuda ਲਈ ਦਾਖਲਾ ਟਰਾਇਲ 15 ਤੋਂ 17 ਜੂਨ ਤੱਕ: ਪ੍ਰਿੰਸੀਪਲ

ਉਹਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ( ਏਕਤਾ ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ ਧਨੇਰ) ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ 34 ਸੈਕਟਰ ਵਿਖੇ ਕੇਂਦਰ ਦੀ ਮੋਦੀ ਹਕੂਮਤ ਤੇ ਪੰਜਾਬ ਦੀ ਭਗਵੰਤ ਮਾਨ ਹਕੂਮਤ ਖਿਲਾਫ ਰੋਸ ਧਰਨਾ ਅਤੇ ਮੁਜਾਹਰਾ ਕਰਕੇ ਮੰਗ ਕੀਤੀ ਜਾਵੇਗੀ ਕਿ ਮੁਲਕ ਅੰਦਰ ਖਾਦਾਂ ,ਜਰੂਰੀ ਵਸਤਾਂ ,ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਅਥਾਹ ਵਾਧਾ ਕਰਕੇ ਲੋਕਾਂ ‘ਤੇ ਮਹਿੰਗਾਈ ਦਾ ਭਾਰੀ ਬੋਝ ਪਾਇਆ ਜਾ ਰਿਹਾ ਹੈ। ਖਾਦਾਂ ਦੇ ਮਾਮਲੇ ਚ ਵਿਦੇਸ਼ੀ ਮੁਲਕਾਂ ‘ਤੇ ਬਣੀ ਹੋਈ ਨਿਰਭਰਤਾ ਕਾਰਨ ਖਾਦਾਂ ਦੀ ਭਾਰੀ ਤੋਟ ਪੈਦਾ ਹੋ ਰਹੀ ਹੈ। ਜਿਸ ਕਾਰਨ ਫਸਲਾਂ ਦੇ ਉਤਪਾਦਨ ‘ਤੇ ਅਸਰ ਪੈਣ ਦਾ ਖਤਰਾ ਮੰਡਰਾ ਰਿਹਾ ਹੈ। ਉਹਨਾਂ ਕਿਹਾ ਕਿ ਅਮਰੀਕਾ ਜੰਗ ਦੀ ਆੜ ਵਿੱਚ ਲੋਕਾਂ ਤੇ ਬੋਝ ਪਾਉਣਾ ਬੰਦ ਕੀਤਾ ਜਾਵੇ ਤੇ ਇਹ ਬੋਝ ਵੱਡੇ ਕਾਰਪਰੇਟ ਘਰਾਣਿਆ ਦੇਸੀ ਵਿਦੇਸ਼ੀ ਕੰਪਨੀਆਂ ਤੇ ਵੱਡੇ ਟੈਕਸ ਲਾ ਕੇ ਖਜ਼ਾਨਾ ਭਰਿਆ ਜਾਵੇ ਤੇ ਉਹ ਖਜ਼ਾਨੇ ਦਾ ਮੂੰਹ ਲੋਕਾਂ ਵੱਲ ਖੋਲਿਆ ਜਾਵੇ। ਭਾਰਤ ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕੀਤੀ ਜਾਵੇ। ਇਸ ਸਮਝੌਤੇ ਤਹਿਤ ਅਮਰੀਕੀ ਸਾਮਰਾਜੀਆਂ ਨੂੰ ਦਿੱਤੀਆਂ ਗਈਆਂ ਯਕੀਨ ਦਹਾਨੀਆਂ ਰੱਦ ਕੀਤੀਆਂ ਜਾਣ।

ਇਹ ਵੀ ਪੜ੍ਹੋ 👉ਜੂਨ 84 ਦੇ ਸ਼ਹੀਦਾਂ ਦੀ ਯਾਦ ਚ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ।

ਅਮਰੀਕਾ ਇਰਾਨ ਜੰਗ ਦੀ ਆੜ ਵਿਚ ਮਹਿੰਗਾਈ ਵਧਾਉਣ ਦੇ ਕਦਮ ਰੋਕੇ ਜਾਣ ਅਤੇ ਜੰਗ ਨਾਲ ਸਪਲਾਈ ‘ਚ ਆਈਆਂ ਸਮੱਸਿਆਵਾਂ ਦਾ ਭਾਰ ਲੋਕਾਂ ਦੀ ਥਾਂ ਵੱਡੇ ਕਾਰੋਬਾਰੀਆਂ ਤੇ ਕੰਪਨੀਆਂ ਸਿਰ ਪਾਇਆ ਜਾਵੇ। ਉਨ੍ਹਾਂ ਸਾਡੇ ਦੇਸ਼ ਦੇ ਹਾਕਮਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਅਮਰੀਕਾ ਦੇ ਇਰਾਨ ਦੇ ਹਮਲੇ ਖਿਲਾਫ਼ ਆਵਾਜ਼ ਉਠਾਵੇ। ਅਮਰੀਕੀ ਸਾਮਰਾਜੀਆਂ ਦੀ ਸੇਵਾਦਾਰੀ ਬੰਦ ਕਰਕੇ ਗੁਆਂਢੀ ਮੁਲਕਾਂ ਨਾਲ ਦੇਸ਼ ਦੀਆਂ ਲੋੜਾਂ ਅਨੁਸਾਰ ਮਿੱਤਰਤਾ ਪੂਰਨ ਸੰਬੰਧ ਕਾਇਮ ਕਰੇ। ਇਸੇ ਤਰਾਂ ਉਹਨਾਂ ਕਿਹਾ ਕਿ ਬੈਂਕਾਂ ਵਿੱਚ ਹੁੰਦੀਂ ਖਜਲ ਖੁਆਰੀ ਬੰਦ ਕੀਤੀ ਜਾਵੇ ਪਿਛਲੇ ਸਮੇਂ ਦੇ ਵਿੱਚ ਮਹਿੰਗਾਈ ਵਧਣ ਕਾਰਨ ਪੰਜਾਬ ਸਰਕਾਰ ਵੱਲੋਂ ਜੋ ਕੋਆਪਰੇਟਿਵ ਅਦਾਰਿਆਂ ਚ ਹੱਦ ਕਰਜੇ ਵਧਾਉਣ ਦਾ ਫੈਸਲਾ ਕੀਤਾ ਸੀ ਪੰਜਾਬ ਸਰਕਾਰ ਵੱਲੋਂ ਵਾਪਸ ਲਿਆ ਗਿਆ ਹੈ, ਉਸ ਨੂੰ ਮੁੜ ਵਧੇ ਹੋਏ ਹੱਦ ਕਰਦਿਆ ਦਾ ਐਲਾਨ ਤੁਰੰਤ ਕੀਤਾ ਜਾਵੇ ਅਤੇ ਇਸ ਦਾ ਭੁਗਤਾਨ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਰਾਜਾਂ ਦੀ ਸਥਾਈ ਮੈਂਬਰੀ ਖਤਮ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ।

ਇਹ ਵੀ ਪੜ੍ਹੋ 👉ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

ਔਰਤ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਹਰਿੰਦਰ ਕੌਰ ਬਿੰਦੂ ਅਤੇ ਜ਼ਿਲਾ ਕਮੇਟੀ ਮੈਂਬਰ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਸਰਕਾਰ ਸਾਡਾ ਚੰਡੀਗੜ੍ਹ ਦੇ ਵਿੱਚ ਜਾਣ ਦਾ ਜਮਹੂਰੀ ਹੱਕ ਬਹਾਲ ਕਰੇ ਅਤੇ ਰੋਕਾਂ ਲਾਉਣੀਆਂ ਬੰਦ ਕਰੇ ।ਆਉਣ ਵਾਲੇ ਦਿਨਾਂ ਦੇ ਵਿੱਚ ਇਸ ਮੁਹਿੰਮ ਨੂੰ ਮਹਿੰਗਾਈ ਦੀ ਚੱਕੀ ਚ ਪਿੱਸ ਰਹੇ ਲੋਕਾਂ ਤੱਕ ਲੈ ਕੇ ਜਾਣ ਲਈ ਪਿੰਡ ਪਿੰਡ ਗਲੀ ਮਹੱਲਿਆਂ ਤੱਕ ਔਰਤ ਭੈਣਾਂ ਦੀਆਂ ਮੀਟਿੰਗਾਂ ਕਰਕੇ ਲਾਮਬੰਦੀ ਕਰਕੇ ਜ਼ੋਰਦਾਰ ਚੰਡੀਗੜ੍ਹ ਐਕਸ਼ਨ ਦੇ ਵਿੱਚ ਸ਼ਾਮਿਲ ਕਰਵਾਉਣ ਲਈ ਦੱਸਿਆ ਜਾਵੇਗਾ ਕਿ ਲੋਕਾਂ ਕੋਲ ਸੰਘਰਸ਼ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਤੇ ਉਹ ਸੰਘਰਸ਼ਾਂ ਦੇ ਪਿੜ ਮੱਲ ਕੇ ਵੱਡੀਆਂ ਲਾਮਬੰਦੀਆਂ ਦੇ ਨਾਲ ਵੱਡੇ ਵੱਡੇ ਖੱਬੀ ਖਾਨਾਂ ਨੂੰ ਵੀ ਝੁਕਾ ਸਕਦੇ ਹਨ ਜਿਵੇਂ ਦਿੱਲੀ ਕਿਸਾਨ ਅੰਦੋਲਨ ਵੇਲੇ ਮੋਦੀ ਸਰਕਾਰ ਨੂੰ ਝੁਕਾਇਆ ਸੀ। ਅੱਜ ਦੀ ਮੀਟਿੰਗ ਵਿੱਚ ਮਾਲਣ ਕੌਰ ਕੋਠਾ ਗੁਰੂ, ਸੁਖਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ, ਨਛੱਤਰ ਸਿੰਘ ਢੱਡੇ, ਜਗਸੀਰ ਸਿੰਘ ਝੁੰਬ,ਸੁਖਦੇਵ ਸਿੰਘ ਰਾਮਪੁਰਾ ਗੁਲਾਬ ਸਿੰਘ ਜਿਉਂਦ, ਅਵਤਾਰ ਸਿੰਘ ਪੂਹਲਾ, ਜਗਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ, ਜਸਪਾਲ ਸਿੰਘ ਕੋਠਾ ਗੁਰੂ, ਅਵਤਾਰ ਸਿੰਘ ਭਗਤਾ, ਰਾਮ ਸਿੰਘ ਕੋਟਗੁਰੂ,ਜਸਕਰਨ ਸਿੰਘ ਕੋਟਗੂਰੂ ਬਹੱਤਰ ਸਿੰਘ ਨੰਗਲਾ, ਹਰਪ੍ਰੀਤ ਸਿੰਘ ਚੱਠੇ ਵਾਲਾ, ਰਾਜਵਿੰਦਰ ਸਿੰਘ ਰਾਮ ਨਗਰ ਆਦਿ ਆਗੂ ਸ਼ਾਮਲ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Mission Clean Punjab; ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ

👉ਹਾਦਸਿਆਂ ਤੋਂ ਬਚਾਅ ਲਈ ਸਾਰੇ ਸੀਵਰ ਮੈਨਹੋਲਾਂ ਨੂੰ ਸੜਕ...

Punjab Police ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

👉ਸੈਮੀਨਾਰ ਦਾ ਉਦੇਸ਼ ਗੈਰ-ਕਾਨੂੰਨੀ ਵਪਾਰ ਨਾਲ ਨਜਿੱਠਣ ਲਈ ਪੁਲਿਸ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

👉ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ...

ਦੁਖਦਾਈ ਖ਼ਬਰ; ਬਠਿੰਡਾ ‘ਚ ਵੰਦੇ ਭਾਰਤ ਟਰੇਨ ਦੀ ਚਪੇਟ ਵਿਚ ਆਉਣ ਕਾਰਨ ਲੜਕੀ ਦੀ ਹੋਈ ਮੌ+ਤ

Rampura News: ਬਠਿੰਡਾ ਜ਼ਿਲ੍ਹੇ ਦੇ ਸ਼ਹਿਰ ਰਾਮਪੁਰਾ ਫ਼ੁਲ 'ਚ...