Bathinda News:ਡਾ ਗੁਰਜੀਤ ਸਿੰਘ ਸਿਵਲ ਸਰਜਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ ਡੇਂਗੂ, ਮਲੇਰੀਆ, ਹੈਪਾਟਾਈਟਸ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਜਿਲ੍ਹੇ ਦੇ ਹੈਲਥ ਇੰਸਪੈਕਟਰਾਂ ਨਾਲ ਮੀਟਿੰਗ ਕੀਤੀ ਗਈ । ਇਸ ਸਬੰਧੀ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਵੈਕਟਰ ਬੋਰਨ ਬਿਮਾਰੀਆਂ ਸਬੰਧੀ ਅਗਾਹੂ ਪ੍ਰਬੰਧਾ ਦੀ ਸਮੀਖਿਆਂ ਕਰਨਾ ਹੈ ਤਾ ਜ਼ੋ ਆਉਣ ਵਾਲੇ ਦਿਨਾ ਵਿੱਚ ਇਨ੍ਹਾ ਬਿਮਾਰੀਆਂ ਤੋ ਲੋਕਾਂ ਨੂੰ ਬਚਾਇਆ ਜਾ ਸਕੇ । ਇਸ ਸਬੰਧੀ ਸਕੂਲ , ਕਾਲਜ ਅਤੇ ਹੋਰ ਵਿਦਿਅਕ ਅਦਾਰੇ ਦੇ ਵਿਦਿਆਰਥੀਆਂ ਅਤੇ ਸਹਿਰ, ਪਿੰਡ ਪੱਧਰ ਤੇ ਜਾਗਰੂਕ ਕੈਪ ਲਗਾਏ ਜਾਣ ਤਾ ਜ਼ੋ ਲੋਕ ਇਨ੍ਹਾ ਬਿਮਾਰੀਆਂ ਤੋ ਆਪਣੇ ਆਪ ਨੂੰ ਬਚਾ ਸਕਣ । ਇਸ ਸਬੰਧੀ ਸਮਾਜ ਸੇਵੀ ਸੰਸਥਾਵਾ ਦਾ ਵੀ ਸਹਿਯੋਗ ਲਿਆ ਜਾਵੇ । ਇਸ ਦੌਰਾਨ ਸਪਰੇ ਕਰਨ ਦੇ ਢੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ।
ਇਹ ਵੀ ਪੜ੍ਹੋ ਘੋਰ ਕਲਯੁਗ; 16 ਸਾਲਾਂ ਨਾਬਾਲਿਗ ਲੜਕੇ ਨੇ ਫ਼ੋਨ ਦੇ ਲਈ ਦੋਸਤ ਦਾ ਕੀਤਾ ਕ.ਤ+ਲ
ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆਂ ਤੋਂ ਇਲਾਵਾ ਦਸਤ, ਹੈਜਾ, ਟਾਈਫਾਇਡ , ਪੀਲੀਆ ਅਤੇ ਉਲਟੀਆਂ ਆਦਿ ਫੈਲਣ ਦਾ ਡਰ ਬਣਿਆ ਰਹਿੰਦਾ ਹੈ, ਜਿਨ੍ਹਾਂ ਤੋਂ ਥੋੜੀ ਜਿਹੀ ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ। ਡੇਂਗੂ ਮਲੇਰੀਆਂ ਅਤੇ ਚਿਕਨਗੁਨੀਆਂ ਤੋਂ ਬਚਣ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਖਤਮ ਕਰਨਾ ਚਾਹੀਦਾ ਹੈ। ਹਫ਼ਤੇ ਤੋਂ ਵੱਧ ਪਾਣੀ ਖੜਣ ਵਾਲੇ ਸੋਮਿਆਂ ਨੂੰ ਹਫ਼ਤੇ ਦੇ ਇੱਕ ਦਿਨ ਖਾਲੀ ਕਰਕੇ ਚੰਗੀ ਤਰ੍ਹਾਂ ਸੁਕਾ ਕੇ ਵਰਤੋਂ ਵਿੱਚ ਲਿਆਉਣੇ ਚਾਹੀਦੇ ਹਨ। ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜ਼ੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤਾ ਜਾ ਰਿਹਾ ਹੈ ਅਤੇ ਘਰ ਵਿੱਚ ਆਸਾਨੀ ਨਾਲ ਬਨਾਇਆ ਜਾ ਸਕਦਾ ਹੈ। ਸਾਨੂੰ ਸ਼ੋਚ ਬਾਹਰ ਖੁੱਲੇ ਵਿੱਚ ਨਹੀਂ ਜਾਣਾ ਚਾਹੀਦਾ, ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ । ਉਨ੍ਹਾਂ ਹੈਲਥ ਇੰਸਪੈਕਰਾਂ ਨੂੰ ਦੱਸਿਆ ਕਿ ਸੀਵਰੇਜ ਲੀਕ ਵਾਲੇ ਇਲਾਕਿਆਂ ਵਿੱਚ ਪਾਣੀ ਦੈ ਸੈਂਪਲ ਜਰੂਰ ਭਰਨੇ ਹਨ ।
ਇਹ ਵੀ ਪੜ੍ਹੋ ਵਿਰਾਸਤ ਨੂੰ ਸੰਭਾਲਣ ’ਚ ਬਠਿੰਡਾ ਵਾਸੀਆਂ ਦਾ ਕੋਈ ਮੁਕਾਬਲਾ ਨਹੀਂ : ਕੁਲਤਾਰ ਸਿੰਘ ਸੰਧਵਾਂ
ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਨਹੀਂ ਖਾਣਾ ਚਾਹੀਦਾ। ਬਜ਼ਾਰਾਂ ਵਿੱਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਲਈ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ, ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਓਪਰੋਕਤ ਕੋਈ ਵੀ ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਦੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਇਨ੍ਹਾਂ ਬਿਮਾਰੀਆਂ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਹੱਥ ਧੌਣ ਦੀ ਪ੍ਰੀਕ੍ਰਿਆ ਅਤੇ ਘਰ ਵਿੱਚ ਓਆਰ ਐਸ ਬਨਾਉਣ ਦੀ ਵਿਧੀ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਸਮੇਂ ਡਾ ਸਵਰੀਤ ਕੌਰ ਅਤੇ ਜਿਲ੍ਹੇ ਦੇ ਹੈਲਥ ਇੰਸਪੈਕਰ ਮੌਜੂਦ ਸਨ ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵੈਕਟਰ ਬੌਰਨ ਬਿਮਾਰੀਆਂ ਸਬੰਧੀ ਜਿਲ੍ਹੇ ਦੇ ਹੈਲਥ ਇੰਸਪੈਕਟਰਾਂ ਨਾਲ ਕੀਤੀ ਮੀਟਿੰਗ"