ਬਠਿੰਡਾ, 29 ਜੂਨ: 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਇਕਾਈ ਬਠਿੰਡਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਬੀਰਬਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਹਰਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਟੀਚਰਜ਼ ਹੋਮ ਵਿੱਚ ਹੋਈ। ਮੀਟਿੰਗ ਵਿੱਚ ਸੰਬੋਧਨ ਕਰਦਿਆਂ ਬੀਰਬਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਹਰਦੀਪ ਸਿੰਘ ਨੇ ਕਿਹਾ ਕਿ 4161 ਅਧਿਆਪਕਾਂ ਨੇ 9 ਮਈ ਨੂੰ ਆਪਣੇ ਆਪਣੇ ਜਿਲ੍ਹੇ ਦੀਆਂ ਡਾਈਟਾਂ ਵਿੱਚ ਜੁਆਇੰਨ ਕੀਤਾ ਸੀ। ਉਸ ਸਮੇਂ ਸਰਕਾਰ ਨੇ ਅਧਿਆਪਕਾਂ ਨੂੰ ਭਰੋਸਾ ਦਿੱਤਾ ਸੀ ਕੇ ਉਹਨਾਂ ਨੂੰ ਤਨਖਾਹ 9 ਮਈ ਤੋਂ ਹੀ ਜਾਰੀ ਕੀਤੀ ਜਾਵੇਗੀ। ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਜਾਪ ਰਹੀ ਹੈ।ਉਹਨਾਂ ਮੰਗ ਕੀਤੀ ਕਿ ਸਰਕਾਰ ਆਪਣਾ ਵਾਅਦਾ ਪੂਰਾ ਕਰੇ।
ਛੁੱਟੀ ਕੱਟਣ ਆਏ ਫ਼ੌਜੀ ਦੀ ਸ਼ੱਕੀ ਹਾਲਾਤਾਂ ’ਚ ਮੌ+ਤ
ਉਹਨਾਂ ਕਿਹਾ ਕਿ ਅਗਾਮੀ ਦਿਨਾਂ ਵਿੱਚ ਹੋ ਰਹੀਆਂ ਆਮ ਬਦਲੀਆਂ ਵਿੱਚ 4161 ਅਧਿਆਪਕਾਂ ਨੂੰ ਵੀ ਸਪੈਸ਼ਲ ਮੌਕਾ ਦਿੱਤਾ ਜਾਵੇ। ਕਿਉਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਣਾਂ ਨੇ ਵੀ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਕਿਸੇ ਵੀ ਅਧਿਆਪਕ ਨੂੰ ਘਰ ਤੋਂ ਦੂਰ ਨਹੀਂ ਰਹਿਣ ਦਿੱਤਾ ਜਾਵੇਗਾ। ਜਦ ਕਿ 4161 ਅਧਿਆਪਕ 250-300 ਕਿਲੋਮੀਟਰ ਦੂਰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੀ 7 ਜੁਲਾਈ ਨੂੰ ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫ਼ਰੰਟ ਵੱਲੋਂ ਰੱਖੇ ਗਏ ਰੋਸ ਪ੍ਰਦਰਸ਼ਨ ਵਿਚ 4161 ਅਧਿਆਪਕ ਵੱਧ ਚੜ ਕੇ ਸ਼ਮੂਲੀਅਤ ਕਰਨਗੇ।ਇਸ ਸਮੇਂ ਲਖਵੀਰ ਸਿੰਘ, ਧਰਮਿੰਦਰ ਸਿੰਘ, ਲਵਪ੍ਰੀਤ ਸਿੰਘ, ਪਰਮਿੰਦਰ ਸਿੰਘ, ਸੁਖਪਾਲ ਕੌਰ ਆਦਿ ਅਧਿਆਪਕ ਮੀਟਿੰਗ ਵਿੱਚ ਮੌਜੂਦ ਸਨ।