WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੀ ਮੀਟਿੰਗ ਹੋਈ

ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਲੋਕ ਸਭਾ ਚੋਣਾਂ ਦੀ ਮਹਿਮ ਦਾ ਜਲਦ ਹੋਵੇਗਾ ਆਗਾਜ਼ : ਖ਼ੁਸਬਾਜ ਜਟਾਣਾ
ਬਠਿੰਡਾ, 4 ਦਸੰਬਰ : ਸੋਮਵਾਰ ਨੂੰ ਸਥਾਨਕ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਮੁੱਚੀ ਲੀਡਰਸ਼ਿਪ, ਬਲਾਕ ਪ੍ਰਧਾਨ ਅਤੇ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਸਹਿਤ ਸਮੂਹ ਅਹੱੁਦੇਦਾਰ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਖੁਸ਼ਬਾਜ ਸਿੰਘ ਜਟਾਣਾ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਵਰਕਰਾਂ ਨੂੰ ਅੱਜ ਤੋਂ ਹੀ ਡਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਲਦ ਹੀ ਲੋਕ ਸਭਾ ਚੋਣਾਂ ਦਾ ਆਗਾਜ਼ ਬਠਿੰਡਾ ਦਿਹਾਤੀ ਖੇਤਰ ਵਿੱਚੋਂ ਕਰਨਗੇ ਜਿਸ ਲਈ ਸਮੁੱਚੇ ਜ਼ਿਲੇ ਦੇ ਬਲਾਕ ਪ੍ਰਧਾਨ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਸਾਹਿਬਾਨ ਬੂਥ ਪੱਧਰ ਤੇ ਆਪਣੀਆਂ ਡਿਊਟੀਆਂ ਤਨ ਦੇਹੀ ਨਾਲ ਨਿਭਾਉਣ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਕੰਮ ਕਰਨ।

Big News: ਬਠਿੰਡਾ ‘ਚ ਭਰਾਵਾਂ ਵੱਲੋਂ ਭੈਣ ਤੇ ਜੀਜੇ ਦਾ ਕ.ਤਲ

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬੂਥ ਪੱਧਰ ’ਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਦੀ ਮਹਿਮ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸਦੇ ਵਿਚ ਉਹ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਪ੍ਰਤੀ ਵੀ ਰਾਏ ਲਈ ਜਾਵੇਗੀ। ਸ: ਜਟਾਣਾ ਨੇ ਚਾਰ ਸੂਬਿਆਂ ਦੀਆਂ ਚੋਣਾਂ ਦੇ ਆਏ ਨਤੀਜਿਆਂ ਬਾਰੇ ਕਿਹਾ ਕਿ ਬੇਸ਼ੱਕ ਤਿੰਨ ਸੂਬਿਆਂ ਵਿਚ ਜਿੱਤ ਹਾਸਲ ਨਹੀਂ ਹੋਈ, ਪ੍ਰੰਤੂ ਕਾਂਗਰਸ ਪਾਰਟੀ ਦੇ ਵੋਟ ਪ੍ਰਤੀਸ਼ਤ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਜਨਤਾ ਫ਼ਤਵਾ ਦੇਵੇਗੀ। ਉਹਨਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ 500 ਕਰੋੜ ਤੋਂ ਵੱਧ ਪੰਜਾਬ ਦਾ ਪੈਸਾ ਇਹਨਾਂ ਸੂਬਿਆਂ ਵਿੱਚ ਪ੍ਰਚਾਰ ’ਤੇ ਖਰਚਾ ਕੀਤਾ ਪਰ ਆਮ ਆਦਮੀ ਪਾਰਟੀ ਨੂੰ ਨੋਟਾਂ ਦੇ ਬਟਨ ਤੋਂ ਵੀ ਘੱਟ ਵੋਟਾਂ ਪਈਆਂ ਹਨ ਜਿਸ ਕਰਕੇ ਲੋਕਾਂ ਨੇ ਇਹ ਦੱਸ ਦਿੱਤਾ ਹੈ ਕਿ ਆਪ ਪੂਰੀ ਤਰਹਾਂ ਖਤਮ ਹੋ ਚੁੱਕੀ ਹੈ ਅਤੇ ਇਸ ਦਾ ਹੋਰਨਾਂ ਸੂਬਿਆਂ ਵਿੱਚ ਕੋਈ ਆਧਾਰ ਨਹੀਂ।

ਦਫ਼ਤਰੀ ਬਾਬੂਆਂ ਨੇ ਮੰਗਾਂ ਦੀ ਪੂਰਤੀ ਲਈ ਬਠਿੰਡਾ ’ਚ ਘੜੇ ਭੰਨ ਕੇ ਕੀਤਾ ਰੋਸ ਮੁਜਾਹਰਾ

ਉਹਨਾਂ ਸਮੂਹ ਬਲਾਕ ਪ੍ਰਧਾਨਾਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਉਂਦੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਉਣ। ਇਸ ਮੌਕੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਰਣਜੀਤ ਸਿੰਘ ਸੰਧੂ ਜਨਰਲ ਸੈਕਟਰੀ ਯੂਥ ਕਾਂਗਰਸ ਪੰਜਾਬ, ਲਖਵਿੰਦਰ ਸਿੰਘ ਲੱਕੀ ਜ਼ਿਲਾ ਪ੍ਰਧਾਨ ਯੂਥ ਕਾਂਗਰਸ, ਕ੍ਰਿਸ਼ਨ ਸਿੰਘ ਭਾਗੀ ਬਾਂਦਰ ਬਲਾਕ ਪ੍ਰਧਾਨ, ਦਰਸ਼ਨ ਸਿੰਘ ਸੰਧੂ ਬਲਾਕ ਪ੍ਰਧਾਨ, ਕਿਰਨਦੀਪ ਕੌਰ ਵਿਰਕ ਵਾਈਸ ਪ੍ਰਧਾਨ ,ਲਖਵਿੰਦਰ ਸਿੰਘ ਲੱਖਾ ਚੇਅਰਮੈਨ, ਤੇਜਾ ਸਿੰਘ ਦੰਦੀਵਾਲ, ਅਵਤਾਰ ਸਿੰਘ ਗੋਨਿਆਣਾ, ਸੰਦੀਪ ਸਿੰਘ ਬਲਾਕ ਪ੍ਰਧਾਨ ਗੋਨਿਆਣਾ, ਅੰਗਰੇਜ਼ ਸਿੰਘ ਬਲਾਕ ਪ੍ਰਧਾਨ ਭਗਤਾ, ਕਿਰਨਜੀਤ ਸਿੰਘ ਗਹਿਰੀ, ਟਹਿਲ ਸਿੰਘ ਸੰਧੂ ਡੈਲੀਗੇਟ ਪੀਪੀਸੀਸੀ, ਮਹਿੰਦਰ ਭੋਲਾ,ਮਨਜੀਤ ਸਿੰਘ ਬਲਾਡੇ ਵਾਲਾ, ਜਗਜੀਤ ਸਿੰਘ ਬਲਾਕ ਪ੍ਰਧਾਨ ਸੰਗਤ, ਜਸਵਿੰਦਰ ਸਿੰਘ ਜਸ ਬੱਜੁਆਣਾ ਆਦਿ ਹਾਜ਼ਰ ਸਨ।

 

Related posts

ਉਮੀਦਵਾਰਾਂ ਦੇ ਚੋਣ ਖਰਚੇ ’ਤੇ ਤਿਰਛੀ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਗਠਿਤ

punjabusernewssite

ਜੇਲ੍ਹ ਚ ਬੰਦ ਕੈਦੀਆਂ ਦੇ ਆਧਾਰ ਕਾਰਡ ਬਣਾਉਣ ਲਈ ਲਗਾਏ ਜਾਣਗੇ ਸਪੈਸ਼ਲ ਕੈਂਪ

punjabusernewssite

ਮਾਲ ਵਿਭਾਗ ਨਾਲ ਸਬੰਧਤ ਕਾਰਜਾਂ ਨੂੰ ਪਹਿਲ ਦੇ ਆਧਾਰ’ ਤੇ ਕੀਤਾ ਜਾਵੇ: ਡੀ ਸੀ

punjabusernewssite