10 ਮਾਰਚ ਦੇ ਧਰਨਿਆਂ ਦੀਆਂ ਤਿਆਰੀਆਂ ਸਬੰਧੀ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ

0
226
+1

Bathinda News:ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਦੀ ਇੱਕ ਸਾਂਝੀ ਮੀਟਿੰਗ ਸਥਾਨਕ ਟੀਚਰਜ ਹੋਮ ਵਿਖੇ ਹੋਈ। ਮੀਟਿੰਗ ਵਿੱਚ ਮੋਰਚੇ ਵੱਲੋਂ 10 ਮਾਰਚ ਨੂੰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ 11 ਵਜੇ ਤੋਂ ਤਿੰਨ ਵਜੇ ਤੱਕ ਲਾਏ ਜਾ ਰਹੇ ਰੋਸ ਧਰਨਿਆਂ ਬਾਰੇ ਵਿਚਾਰ ਕੀਤੀ ਗਈ। ਮੀਟਿੰਗ ਨੂੰ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਬੀ ਕੇ ਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਸਰੂਪ ਸਿੰਘ ਸਿੱਧੂ ਬੀਕੇਯੂ ਲੱਖੋਵਾਲ, ਬੀ ਕੇ ਯੂ ਡਕੌਦਾ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਬੀ ਕੇ ਯੂ ਮਾਨਸਾ ਦੇ ਸੂਬਾ ਜਨ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ,ਬੀ ਕੇ ਯੂ ਮਾਲਵਾ ਦੇ ਜਿਲਾ ਆਗੂ ਜਗਜੀਤ ਸਿੰਘ ਕੋਟਸ਼ਮੀਰ, ਬੀ ਕੇ ਯੂ ਡਕੌਂਦਾ ਧਨੇਰ ਦੇ ਜਿਲਾ ਆਗੂ ਇਕਬਾਲ ਸਿੰਘ ਪਥਰਾਲਾ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਆਗੂ ਮਲਕੀਤ ਸਿੰਘ ਸੰਬੋਧਨ ਕੀਤਾ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਦੇ ਵਿਰੁੱਧ’ ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰ ਦੇ ਘਰ ਤੇ ਚਲਾਇਆ ਬੁਲਡੋਜ਼ਰ

ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਮੰਨੀਆਂ ਹੋਈਆਂ ਮੰਗਾਂ ਬਾਰੇ ਝੂਠ ਫੈਲਾ ਰਹੇ ਹਨ ਕਿ ਮੰਗਾਂ ਦਾ ਪੰਜਾਬ ਸਰਕਾਰ ਨਾਲ ਕੋਈ ਸਬੰਧ ਨਹੀਂ ਜਦੋਂ ਕਿ 2023 ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਇਹ ਸਾਰੀਆਂ ਮੰਗਾਂ ਪ੍ਰਵਾਨ ਕੀਤਾ ਜਾ ਚੁੱਕਿਆ ਹੈ, ਪ੍ਰੰਤੂ ਚੋਣਾਂ ਸਮੇਂ ਆਪਣੇ ਕੀਤੇ ਦੂਜੇ ਵਾਅਦਿਆਂ ਵਾਂਗ ਤਿੰਨ ਸਾਲਾਂ ਤੱਕ ਨਾ ਇਹਨਾਂ ਮੰਗਾਂ ਨੂੰ ਲਾਗੂ ਕੀਤਾ ਅਤੇ ਨਾ ਹੀ ਪੰਜਾਬ ਦੇ ਦੂਜੇ ਵਰਗਾਂ ਮਜ਼ਦੂਰਾਂ,ਬੇਰੁਜ਼ਗਾਰਾਂ, ਵਿਦਿਆਰਥੀਆਂ, ਦੁਕਾਨਦਾਰਾਂ, ਛੋਟੇ ਵਪਾਰੀਆਂ ਅਤੇ ਔਰਤਾਂ ਦੀ ਭਲਾਈ ਦਾ ਕੋਈ ਕੰਮ ਕੀਤਾ ।

ਇਹ ਵੀ ਪੜ੍ਹੋ ਸੇਵਾਮੁਕਤੀ ’ਤੇ ਜਥੇਦਾਰ ਗਿਆਨੀ ਰਘਵੀਰ ਸਿੰਘ ਦਾ ਪ੍ਰਤੀਕ੍ਰਮ ਆਇਆ ਸਾਹਮਣੇ

ਇਸ ਮੀਟਿੰਗ ਵਿੱਚ ਬਠਿੰਡਾ ਜਿਲੇ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ਬਠਿੰਡਾ ਸ਼ਹਿਰੀ, ਭੁੱਚੋ ਮੰਡੀ,ਰਾਮਪੁਰਾ ਫੂਲ,ਤਲਵੰਡੀ ਸਾਬੋ ਅਤੇ ਮੌੜ ਦੇ ਹਲਕਾ ਵਿਧਾਇਕਾਂ ਦੇ ਘਰਾਂ ਦੇ ਸਾਹਮਣੇ ਰੋਸ ਧਰਨਿਆਂ ਦਾ ਪ੍ਰੋਗਰਾਮ ਬਣਾਇਆ ਗਿਆ ਅਤੇ ਕਿਸਾਨ ਆਗੂਆਂ ਨੇ ਕਿਸਾਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਇਹਨਾਂ ਰੋਸ ਧਰਨਿਆਂ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਤਾਂ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਨੰਗਾ ਕੀਤਾ ਜਾ ਸਕੇ ਇਸ ਸਮੇਂ ਜਗਸੀਰ ਸਿੰਘ ਝੁੰਬਾ ਬੀਕੇਯੂ ਉਗਰਾਹਾਂ, ਜਸਵੀਰ ਸਿੰਘਾ ਆਕਲੀਆ ਜਿਲਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਬਲਵਿੰਦਰ ਸਿੰਘ ਗੰਗਾ ਜਿਲਾ ਆਗੂ ਬੀਕੇਯੂ ਮਾਨਸਾ, ਕਰਮ ਸਿੰਘ ਭਾਈ ਰੂਪਾ, ਦਰਸ਼ਨ ਸਿੰਘ ਫੁੱਲੋ ਮਿੱਠੀ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here