ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਹੋਣ ਵਾਲੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸਬੰਧੀ ਸਬ ਕਮੇਟੀ ਦੀ ਇਕੱਤਰਤਾ

Date:

spot_img

👉14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ
Amritsar News:ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਤਿ ਹੋਣ ਵਾਲੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਬ-ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ 19-20 ਫ਼ਰਵਰੀ 2027 ਨੂੰ ਵੱਡੇ ਪੱਧਰ ’ਤੇ ਮਨਾਈ ਜਾਵੇਗੀ। ਇਸ ਤੋਂ ਪਹਿਲਾਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ।

ਇਹ ਵੀ ਪੜ੍ਹੋ 👉New Zealand ‘ਚ ਦੀਵਾਲੀ ਵਾਲੀ ਰਾਤ ਕਾਰ ਹਾਦਸੇ ਵਿਚ ਦੋ ਪੰਜਾਬੀ ਲੜਕਿਆਂ ਅਤੇ ਇੱਕ ਲੜਕੀ ਦੀ ਮੌ/ਤ

ਉਨ੍ਹਾਂ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਨਵੰਬਰ 2026 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, 29 ਨਵੰਬਰ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ, 5 ਦਸੰਬਰ ਨੂੰ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ, 8 ਦਸੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਮੌ ਸਾਹਿਬ ਸਮਾਗਮ ਹੋਣਗੇ। ਇਸੇ ਤਰ੍ਹਾਂ 2 ਜਨਵਰੀ 2027 ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ, 5 ਜਨਵਰੀ ਨੂੰ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਹਿਲਪੁਰ, 10 ਜਨਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, 14 ਜਨਵਰੀ ਨੂੰ ਗੁਰਦੁਆਰਾ ਸੰਗ ਜੀ ਢੇਸੀਆਂ, 22 ਜਨਵਰੀ ਨੂੰ ਗੁਰਦੁਆਰ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, 23 ਜਨਵਰੀ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਾਰੀਆਂ ਬਟਾਲਾ, 24 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, 30 ਜਨਵਰੀ ਨੂੰ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ, 7 ਫ਼ਰਵਰੀ ਨੂੰ ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ, 14 ਫ਼ਰਵਰੀ ਨੂੰ ਨਾਲਾਗੜ੍ਹ ਹਿਮਾਚਲ ਪ੍ਰਦੇਸ਼ ਅਤੇ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਣਗੇ।

ਇਹ ਵੀ ਪੜ੍ਹੋ 👉Sangrur ‘ਚ PRTC ਬੱਸ ਨਾਲ ਵਾਪਰਿਆਂ ਭਿਆਨਕ ਹਾਦਸਾ, 4 ਦੀ ਮੌ/ਤ, ਦਰਜ਼ਨਾਂ ਜ*ਖ਼*ਮੀ

ਸ. ਮੰਨਣ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਮੁੱਖ ਸਮਾਗਮ 19 ਅਤੇ 20 ਫ਼ਰਵਰੀ 2027 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ। ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Bathinda ਨੂੰ ਖੱਡਾ ਮੁਕਤ ਬਣਾਉਣ ਦੀ ਮੁਹਿੰਮ ਤੇਜ਼, ਵਾਰਡ ਨੰਬਰ 7 ਵਿੱਚ ਪ੍ਰੀਮਿਕਸ ਦਾ ਕੰਮ ਸ਼ੁਰੂ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਿਕਾਸ ਕਾਰਜ ਦਾ ਕਰਵਾਇਆ...

ਪੰਜਾਬੀ ਸੱਭਿਆਚਾਰ ਦੇ ਰੰਗਾਂ ਦਾ ਸੁਮੇਲ MRSPTU ਦਾ ਯੁਵਕ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

👉ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦਾ ਨੌਜਵਾਨਾਂ ਨੂੰ ਸੁਨੇਹਾ: “ਵੱਡੇ...

ਸਵਰਨਕਾਰ ਬਰਾਦਰੀ ਨੇ ਸ੍ਰੀ ਅਖੰਡ ਪਾਠ ਕਰਵਾ ਕੇ ਮਨਾਇਆ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Bathinda News: ਭਾਰਤੀਆ ਸਵਰਨਕਾਰ ਸੇਵਾ ਸੁਸਾਇਟੀ ਅਤੇ ਸਵਰਨਕਾਰ ਸੰਘ...