ਧਾਰਮਿਕ ਜਥੇਬੰਦੀਆਂ ਤੇ ਵਿਦਵਾਨਾਂ ਦੇ ਨਾਲ ਮੀਟਿੰਗ ਤੋਂ ਬਾਅਦ ਤੈਅ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਧਾਰਮਿਕ ਤੇ ਸਿਆਸੀ ਭਵਿੱਖ
ਸ੍ਰੀ ਅੰਮ੍ਰਿਤਸਰ ਸਾਹਿਬ, 6 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਅੱਜ ਮਹੱਤਵਪੂਰਨ ਫੈਸਲਾ ਹੋ ਸਕਦਾ ਹੈ। ਇਸ ਸਬੰਧ ਦੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਵਿਦਵਾਨਾਂ ਤੇ ਹੋਰਨਾਂ ਮਾਹਰਾਂ ਦੀ ਮੀਟਿੰਗ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਉੱਪਰ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ ਦੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਜਾਣ ਵਾਲੀ ਸਜ਼ਾ ਦੇ ਬਾਰੇ ਕੋਈ ਫੈਸਲਾ ਐਲਾਨਨ ਤੋਂ ਪਹਿਲਾਂ ਅੰਤਿਮ ਨਿਰਨੇ ‘ਤੇ ਪਹੁੰਚਿਆ ਜਾ ਸਕਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਸਜ਼ਾ
ਜ਼ਿਕਰਯੋਗ ਹੈ ਕਿ ਲੰਘੀ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਦੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨ ਦਿੱਤਾ ਗਿਆ ਸੀ। ਉਸ ਤੋਂ ਬਾਅਦ ਉਹ ਕਿਸੇ ਵੀ ਧਾਰਮਿਕ ਜਾਂ ਸਿਆਸੀ ਗਤੀਵਿਧੀ ਵਿੱਚ ਸ਼ਾਮਿਲ ਨਹੀਂ ਹੋ ਪਾ ਰਹੇ ਹਨ। ਇਸ ਤੋਂ ਇਲਾਵਾ ਆਪਣੇ ਪ੍ਰਧਾਨ ਦੇ ਚੋਣ ਨਾ ਲੜ ਸਕਣ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਪੰਜਾਬ ਦੇ ਵਿੱਚ 20 ਨਵੰਬਰ ਨੂੰ ਹੋਣ ਜਾ ਰਹੀਆਂ ਜਿਮਨੀ ਚੋਣਾਂ ਤੋਂ ਕਿਨਾਰਾ ਕਰ ਲਿਆ ਸੀ।
ਹਰਿਆਣਾ ‘ਚ ਬਿਨ੍ਹਾਂ ਨੰਬਰ ਦੇ ਸੜਕ ‘ਤੇ ਚੱਲਣ ਵਾਲੇ ਵਾਹਨਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ
ਹਾਲਾਂਕਿ ਅਕਾਲੀ ਦਲ ਦੇ ਆਗੂਆਂ ਤੇ ਖਾਸ ਕਰਕੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋਂ ਸੁਖਬੀਰ ਸਿੰਘ ਬਾਦਲ ਪ੍ਰਤੀ ਫੈਸਲਾ ਸੁਣਾਉਣ ਦੇ ਲਈ ਜਥੇਦਾਰਾਂ ਉੱਪਰ ਕਾਫੀ ਦਬਾਅ ਪਾਇਆ ਗਿਆ ਸੀ ਪ੍ਰੰਤੂ ਇਹ ਦਬਾਅ ਉਸ ਨੂੰ ਉਲਟਾ ਪੈ ਗਿਆ ਸੀ ਅਤੇ ਜਥੇਦਾਰਾਂ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਸ ਨਾਲੋਂ ਕਿਨਾਰਾ ਕਰ ਲਿਆ ਸੀ।