WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਲੋਕ ਸਭਾ ਚੋਣਾਂ ਸਬੰਧੀ ਭਾਜਪਾ ਹਲਕਾ ਬਠਿੰਡਾ ਅਧੀਨ ਪੈਂਦੇ ਸ਼ਹਿਰੀ ਖੇਤਰ ਦੀ ਮੀਟਿੰਗ ਹੋਈ

ਬਠਿੰਡਾ,29 ਫਰਵਰੀ : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਜਪਾ ਨੇ ਦੇਸ਼ ਭਰ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼੍ਰੀ ਸਿੰਗਲਾ ਦੇ ਨਾਲ ਵਿਧਾਨ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਮੱਖਣ ਲਾਲ ਅਤੇ ਵਿਸਤਾਰਕ ਸੁਸ਼ੀਲ ਕੁਮਾਰ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰੂਪ ਸਿੰਗਲਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਕੁਝ ਹੀ ਦਿਨ ਬਾਕੀ ਹਨ ਅਤੇ ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਉਤਸ਼ਾਹ ਵੀ ਵਧਦਾ ਜਾ ਰਿਹਾ ਹੈ।

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ:ਭਗਵੰਤ ਮਾਨ

ਭਾਜਪਾ ਵਰਕਰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਤੀਜੀ ਵਾਰ ਭਾਰਤ ਦਾ ਪ੍ਰਧਾਨ ਮੰਤਰੀ ਬਣਾ ਕੇ ਦੇਸ਼ ਨੂੰ ਵਿਕਸਤ ਭਾਰਤ ਬਣਾਉਣ ਲਈ ਦਿਨ ਰਾਤ ਇੱਕ ਕਰ ਰਹੇ ਹਨ। ਇਸ ਕਾਰਨ ਪਾਰਟੀ ਹਾਈਕਮਾਂਡ ਵੀ ਹਰ ਰੋਜ਼ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਰਿਪੋਰਟ ਲੈ ਰਹੀ ਹੈ। ਇਸ ਲਈ ਹਰ ਇੱਕ ਲਈ ਇਹ ਜ਼ਰੂਰੀ ਹੈ ਕਿ ਉਹ ਪਾਰਟੀ ਵੱਲੋਂ ਦੀਤੇ ਕੰਮਾਂ ਦੀ ਰਿਪੋਰਟ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿੱਚ ਜਮਾਂ ਕਰਵਾਉਣ ਤਾਂ ਜੋ ਸਮੇਂ ਸਿਰ ਇਸ ਦੀ ਜਾਣਕਾਰੀ ਪਾਰਟੀ ਹਾਈਕਮਾਂਡ ਤੱਕ ਪਹੁੰਚਾਈ ਜਾ ਸਕੇ। ਸਰੂਪ ਸਿੰਗਲਾ ਨੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਲਾਭਪਾਤਰੀ ਸੰਪਰਕ ਮੁਹਿੰਮ, ਸ਼ਕਤੀ ਵੰਦਨ ਪ੍ਰੋਗਰਾਮ, ਬਾਈਕ ਰੈਲੀ, ਸਕਰੀਨ ਪ੍ਰੋਗਰਾਮ ਅਤੇ ਬੂਥ ਮਹੋਤਸਵ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ। ਇਸ ਮੌਕੇ ਜ਼ਿਲ੍ਹਾ ਕਾਰਜਕਾਰਨੀ ਦੇ ਨਾਲ-ਨਾਲ ਸਮੂਹ ਡਵੀਜ਼ਨਾਂ ਅਤੇ ਮੋਰਚਿਆਂ ਦੇ ਇੰਚਾਰਜ, ਡਵੀਜ਼ਨਾਂ ਦੇ ਅਧਿਕਾਰੀ ਅਤੇ ਮੋਰਚੇ ਦੇ ਅਧਿਕਾਰੀ ਵੀ ਹਾਜ਼ਰ ਸਨ।

 

Related posts

ਸਿਹਤ ਵਿਭਾਗ ਦੇ ਡਾਇਰੈਕਟਰ ਨੇ ਕੀਤਾ ਹਸਪਤਾਲ ਦਾ ਦੌਰਾ

punjabusernewssite

ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜਮਾਂ ਵਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਲਗਾਇਆ ਧਰਨਾ

punjabusernewssite

ਭਾਰਤ ਜੋੜੋ ਯਾਤਰਾ ਸਬੰਧੀ ਯੂਥ ਕਾਂਗਰਸੀ ਆਗੂਆਂ ਨੇ ਮੀਟਿੰਗ ਕਰਕੇ ਲਗਾਈਆਂ ਡਿਊਟੀਆਂ

punjabusernewssite