Friday, April 24, 2026
spot_img
spot_img

ਨਰਮੇ ਦੀ ਕਾਸ਼ਤ ਉਤਸ਼ਾਹਿਤ ਕਰਨ ਲਈ ਬੀ.ਟੀ. ਕਾਟਨ ਸਪਲਾਇਰਾਂ ਨਾਲ ਕੀਤੀ ਬੈਠਕ

Date:

spot_img

Bathinda News: ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਵਿੱਚ ਵਿਭਿੰਨਤਾ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਹੇਠ ਖੇਤੀ ਭਵਨ ਬਠਿੰਡਾ ਵਿਖੇ ਸਮੂਹ ਬੀ.ਟੀ. ਕਾਟਨ ਸਪਲਾਇਰ ਫਰਮਾਂ ਨਾਲ ਮਹੱਤਵਪੂਰਨ ਬੈਠਕ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਕਿਸਾਨਾਂ ਲਈ ਮਿਆਰੀ ਬੀਜਾਂ ਦੀ ਉਪਲੱਬਧਤਾ ਯਕੀਨੀ ਬਣਾਉਣਾ ਸੀ।ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਬੀਜਾਂ ਦੀ ਸਪਲਾਈ ਕਿਸਾਨਾਂ ਦੀ ਮੰਗ ਅਨੁਸਾਰ ਨਿਰਵਿਘਨ ਅਤੇ ਸਮੇਂ-ਸਿਰ ਕੀਤੀ ਜਾਵੇ, ਤਾਂ ਜੋ ਨਰਮੇ ਹੇਠ ਆਉਣ ਵਾਲੇ ਰਕਬੇ ਲਈ ਕਿਸੇ ਵੀ ਤਰ੍ਹਾਂ ਦੀ ਘਾਟ ਨਾ ਰਹੇ।

ਇਹ ਵੀ ਪੜ੍ਹੋ ਵੱਡੀ ਖ਼ਬਰ; ਵਪਾਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਬਠਿੰਡਾ ਦੇ ਇੰਡਸਟਰੀ ਏਰੀਏ ‘ਚ ਬਣੇਗੀ ਪੁਲਿਸ ਚੌਂਕੀ

ਮੀਟਿੰਗ ਦੌਰਾਨ ਰਾਸੀ ਸੀਡਜ਼, ਅਜੀਤ ਸੀਡਜ਼, ਟਾਟਾ ਰੈਲਿਸ, ਮਹਿਕੋ, ਨੂਜ਼ੀਵਿਡੋ, ਸੁਪਰ ਸੀਡ, ਪ੍ਰਭਾਤ ਸੀਡਜ਼ ਅਤੇ ਅੰਕੁਰ ਸੀਡਜ਼ ਆਦਿ ਫਰਮਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।ਖੇਤੀਬਾੜੀ ਵਿਕਾਸ ਅਫਸਰ (ਬੀਜ) ਡਾ. ਸੁਖਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪ੍ਰਮਾਣਿਤ ਹਾਈਬ੍ਰਿਡ ਬੀਜ ਹੀ ਉਪਲੱਬਧ ਕਰਵਾਏ ਜਾਣ।

ਇਹ ਵੀ ਪੜ੍ਹੋ ਬੱਸ ਅੱਡਾ ਬਦਲਣ ਦਾ ਮਾਮਲਾ; MLA ਦੇ ਫੈਸਲੇ ਵਿਰੁਧ ਲੱਗਿਆ ਧਰਨਾ Mayor ਦੇ ਭਰੋਸੇ ਮਗਰੋਂ ਸਮਾਪਤ

ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਾਰੇ ਬੀਜ ਨਿਰਧਾਰਤ ਮਿਆਰਾਂ ਅਤੇ ਐਕਟ ਦੇ ਨਿਯਮਾਂ ਅਨੁਸਾਰ ਹੋਣ।ਮੁੱਖ ਖੇਤੀਬਾੜੀ ਅਫਸਰ ਵੱਲੋਂ ਚੇਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਕੋਈ ਵੀ ਕੰਪਨੀ ਜਾਂ ਸੀਡ ਡੀਲਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਮਿਆਰੀ ਬੀਜਾਂ ਦੀ ਸਪਲਾਈ ਨੂੰ ਮੁੱਖ ਤਰਜੀਹ ਦਿੱਤੀ ਜਾਵੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

ਸਰਕਾਰ ਏ ਖ਼ਾਲਸਾ; ਇੱਕ ਪੁਨਰ ਚਿੰਤਨ ਵਿਸ਼ੇ ’ਤੇ ਕਰਵਾਇਆ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ

👉ਗੁਰੂ ਸਿਧਾਂਤਾਂ ਅਤੇ ਵਡਿਆਈਆਂ ਨੂੰ ਬਰਕਰਾਰ ਰੱਖਣਾ ਮਨੁੱਖ ਦੀ...