Punjabi Khabarsaar
ਵਪਾਰ

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਸਨਅਤਕਾਰਾਂ ਅਤੇ ਵਪਾਰੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਕਾਰੋਬਾਰੀ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਕੁਵੈਤ ‘ਚ ਵਾਪਰੇ ਅੱਗ ਹਾਦਸੇ ‘ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਮੀਟਿੰਗ ਦੌਰਾਨ ਸ੍ਰੀ ਵਰਮਾ ਨੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੀ ਲੇਬਰ ਲਾਅ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਪੱਤਰ ਵਿੱਚ ਵਪਾਰਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਨੂੰ ਉਜਾਗਰ ਕੀਤਾ ਗਿਆ ਹੈ।ਸ੍ਰੀ ਵਰਮਾ ਨੇ ਵਪਾਰਕ ਖੇਤਰ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ। ਉਨ੍ਹਾਂ ਨੇ ਆਰਥਿਕ ਵਿਕਾਸ ਅਤੇ ਉਦਯੋਗਿਕ ਖੁਸ਼ਹਾਲੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਪਾਰਕ ਭਾਈਚਾਰੇ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ।

 

Related posts

ਸਟੈਲਕੋ ਲਿਮਿਟਡ ਰਾਮਪੁਰਾ ਫੂਲ ਨੂੰ 30 ਕਰੋੜ ਦਾ ਵਾਧਾ ਕਰਨ ਲਈ ਅਪਰੂਵਲ ਜਾਰੀ : ਡਿਪਟੀ ਕਮਿਸ਼ਨਰ

punjabusernewssite

ਮਨੀ ਲਾਂਡਰਿੰਗ ਰੋਕੂ ਐਕਟ ਵਿੱਚ ਕੀਤੀਆਂ ਸੋਧਾਂ ਨੂੰ ਤੁਰੰਤ ਵਾਪਸ ਲਿਆ ਜਾਵੇ: ਹਰਪਾਲ ਸਿੰਘ ਚੀਮਾ

punjabusernewssite

ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ

punjabusernewssite