Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

6 Views

ਕੰਪਿਊਟਰ ਅਧਿਆਪਕ ਯੂਨੀਅਨ ਬਾਰੇ 31 ਜਨਵਰੀ ਤੱਕ ਮੰਗੀ ਰਿਪੋਰਟ
ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਪੰਪ ਅਪਰੇਟਰਾਂ ਦੀਆਂ ਮੰਗਾਂ ਸਬੰਧੀ ਹੱਲ ਤਲਾਸ਼ਣ ਲਈ ਇੱਕ ਸਾਂਝੀ ਕਮੇਟੀ ਬਣਾਉਣ ਲਈ ਕਿਹਾ

ਚੰਡੀਗੜ੍ਹ, 16 ਜਨਵਰੀ:ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਸ਼ਾਮਲ ਹਨ, ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਅਧਿਆਪਕਾਂ ਦੇ ਮਸਲਿਆਂ ਬਾਰੇ ਅਧਿਐਨ ਕਰਕੇ ਉਹਨਾਂ ਦਾ ਸੰਭਵ ਹੱਲ ਲੱਭਿਆ ਜਾ ਸਕੇ।

ਖੇਡਾਂ ਨਸ਼ਿਆਂ ਖ਼ਿਲਾਫ਼ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ

ਕੈਬਨਿਟ ਸਬ-ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ਼.) ਅਧਿਆਪਕਾਂ ਨਾਲ ਅਗਲੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਕਾਨੂੰਨੀ, ਪ੍ਰਸ਼ਾਸਨਿਕ ਅਤੇ ਵਿੱਤੀ ਮੁੱਦਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀਆਂ ਨੇ ਵਿਭਾਗ ਨੂੰ ਅਗਲੇ ਹਫ਼ਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਬੁਲਾ ਕੇ 31 ਜਨਵਰੀ ਤੱਕ ਉਨ੍ਹਾਂ ਦੇ ਮਸਲਿਆਂ ਦੇ ਹੱਲ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।ਇਸ ਤੋਂ ਪਹਿਲਾਂ ਕੈਬਨਿਟ ਸਬ-ਕਮੇਟੀ ਨੇ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਲੱਭਣ ਲਈ ਕਿਹਾ।

ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਇਸ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਦੋਵੇਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਗ੍ਰਾਮ ਜੀ.ਪੀ.ਡਬਲਿਊ.ਐਸ.ਸੀ. ਵਾਟਰ ਸਪਲਾਈ ਪੰਪ ਓਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇ ਤਾਂ ਜੋ ਪੰਚਾਇਤ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ.) ਅਧੀਨ ਪੰਪ ਅਪਰੇਟਰਾਂ ਦੀਆਂ ਸੇਵਾਵਾਂ ਲੈਣ ਜਾਂ ਖਤਮ ਕਰਨ ਸਬੰਧੀ ਨਿਯਮ ਅਤੇ ਸ਼ਰਤਾਂ ਤਿਆਰ ਕੀਤੀਆਂ ਜਾ ਸਕਣ।

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨਾਲ ਕੰਮਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ

ਕੈਬਨਿਟ ਸਬ-ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਦੇ ਜਲਦ ਤੋਂ ਜਲਦ ਨਿਪਟਾਰੇ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਕੈਬਨਿਟ ਸਬ ਕਮੇਟੀ ਨੇ ਇਹ ਨਿਰਦੇਸ਼ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਐਸ.ਕਿਊ.ਐਫ. ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਅਤੇ ਜੀ.ਪੀ.ਡਬਲਯੂ.ਐੱਸ.ਸੀ. ਵਾਟਰ ਸਪਲਾਈ ਪੰਪ ਅਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਦਿੱਤੇ। ਜ਼ਿਕਰਯੋਗ ਹੈ ਕਿ ਸਾਰੀਆਂ ਮੀਟਿੰਗਾਂ ਸੁਖਾਵੇਂ ਮਾਹੌਲ ਵਿੱਚ ਹੋਈਆਂ।

 

Related posts

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

punjabusernewssite

ਕਿਸਾਨ ਅੰਦੋਲਨ ਦੀ ਜਿੱਤ ਪੰਜਾਬ ਦੇ ਹਰ ਘਰ ਦੀ ਜਿੱਤ : ਸੁਖਬੀਰ ਸਿੰਘ ਬਾਦਲ

punjabusernewssite

ਭਾਜਪਾ ਦੇ ਹੋ ਰਹੇ ‘ਕਾਂਗਰਸੀਕਰਨ’ ਤੋਂ ਟਕਸਾਲੀਆਂ ’ਚ ਅੰਦਰਖ਼ਾਤੇ ਫੈਲਣ ਲੱਗਿਆ ਰੋਸ਼!

punjabusernewssite