ਪੰਜਾਬ ਮਹਿਲਾ ਕਾਂਗਰਸ ਦੀ ਮੈਂਬਰਸ਼ਿਪ ਡਰਾਈਵ ਅੱਜ ਤੋਂ ਹੋਵੇਗੀ ਸ਼ੁਰੂ: ਰੰਧਾਵਾ

0
49
+1

ਚੰਡੀਗੜ੍ਹ, 15 ਸਤੰਬਰ: ਪੰਜਾਬ ਮਹਿਲਾ ਕਾਂਗਰਸ ਦੇ ਵੱਲੋਂ ਅੱਜ ਤੋਂ ਆਪਣੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸਦੇ ਲਈ ਅੱਜ ਪੰਜਾਬ ਮਹਿਲਾ ਕਾਂਗਰਸ ਦੀ ਜਨਰਲ ਬਾਡੀ , ਜ਼ਿਲਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਦੀ ਮੀਟਿੰਗ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ ਅਤੇ ਇਸ ਮੌਕੇ ਸਮੂਹ ਅਹੁਦੇਦਾਰਾਂ ਨੂੰ ਇਸ ਮੈਂਬਰਸ਼ਿਪ ਪ੍ਰਤੀ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪੰਜਾਬ ਕਾਂਗਰਸ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਤੇ ਪੰਜਾਬ ਮਹਿਲਾ ਕਾਂਗਰਸ ਦੇ ਨਿਗਰਾਨ ਸ੍ਰੀਮਤੀ ਨਤਾਸ਼ਾ ਸ਼ਰਮਾ ਨੇ ਦਸਿਆ ਕਿ ਇਸ ਭਰਤੀ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ ਤੇ ਮੈਂਬਰਸ਼ਿਪ ਦੀ ਪ੍ਰਤੀ ਮੈਂਬਰ ਫੀਸ 100 ਰੁਪਿਆ ਹੋਵੇਗੀ।

ਚੰਡੀਗੜ੍ਹ ਗ੍ਰੇਨੇਡ ਧਮਾਕਾ: ਪੰਜਾਬ ਪੁਲਿਸ ਵੱਲੋਂ ਦੂਜ਼ਾ ਮੁਲਜਮ ਵੀ ਦਿੱਲੀ ਤੋਂ ਗ੍ਰਿਫਤਾਰ

ਇਸੇ ਦੌਰਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ 5 ਸਤੰਬਰ 1984 ਨੂੰ ਬੰਗਲੌਰ ਵਿਚ ਸਵਰਗੀ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੇ ਮਹਿਲਾ ਕਾਂਗਰਸ ਨੂੰ ਕਾਂਗਰਸ ਦੀ ਫਰੰਟਲ ਆਰਗਨਾਈਜੇਸ਼ਨ ਵਜੋਂ ਦਰਜਾ ਦਿੱਤਾ ਸੀ ਜਿਸਨੂੰ ਅੱਗੇ ਵਧਾਉਂਦਿਆ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੱਲੋਂ ਮਹਿਲਾਵਾਂ ਨੂੰ ਪੰਚਾਇਤੀ ਅਤੇ ਸ਼ਹਿਰੀ ਸਥਾਨਕ ਚੋਣਾਂ ਵਿੱਚ 33% ਰਿਜਰਵੇਸ਼ਨ ਦਿੱਤੀ ਸੀ। ਉਨਾਂ ਕਿਹਾ ਕਿ ਮਹਿਲਾਵਾਂ ਨੂੰ ਵਧੇਰੇ ਤਾਕਤ ਦੇਣ ਲਈ ਸ੍ਰੀਮਤੀ ਸੋਨੀਆ ਗਾਂਧੀ ਨੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਰਿਜ਼ਰਵੇਸ਼ਨ ਮੁਹਈਆ ਕਰਵਾਉਣ ਲਈ ਰਾਜਸਭਾ ਵਿੱਚ ਬਿਲ ਪਾਸ ਕਰਵਾ ਲਿਆ ਸੀ ਪਰ ਭਾਜਪਾ ਅਤੇ ਵਿਰੋਧੀ ਪਾਰਟੀਆਂ ਨੇ ਇਸ ਨੂੰ ਲੋਕ ਸਭਾ ਵਿੱਚ ਪਾਸ ਹੋਣ ਤੋਂ ਰੋਕਿਆ ਸੀ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਬਿੱਲ ਨੂੰ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਹੈ

ਹਰਿਆਣਾ ਵਿਧਾਨ ਸਭਾ ਚੋਣਾਂ: ਪੜਤਾਲ ਤੋਂ ਬਾਅਦ 1221 ਉਮੀਦਵਾਰ ਚੋਣ ਮੈਦਾਨ ’ਚ

ਪਰ ਹੇਠਲੇ ਪੱਧਰ ਤੇ ਲਾਗੂ ਕਰਨ ਵਿੱਚ ਆਨਾਕਾਨੀ ਕੀਤੀ ਜਾ ਰਹੀ ਹੈ ਅਤੇ ਇਸ ਬਿੱਲ ਨੂੰ ਜਨਗਣਨਾ ਤੋਂ ਬਾਅਦ ਲਾਗੂ ਕਰਨ ਦਾ ਬਹਾਨਾ ਬਣਾ ਕੇ ਠੰਡੇ ਬਸਤੇ ਵਿੱਚ ਪਾ ਦਿੱਤਾ ਪਰ ਆਲ ਇੰਡੀਆ ਮਹਿਲਾ ਕਾਂਗਰਸ ਬਿੱਲ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੀ ਹੈ ਤੇ ਅੰਤ ਤੱਕ ਕਰੇਗੀ। ਸ਼੍ਰੀਮਤੀ ਨਤਾਸ਼ਾ ਸ਼ਰਮਾ ਨੇ ਕਿਹਾ ਕਿ ਕਿਹਾ ਕਿ ਅੱਜ ਦੇਸ਼ ਵਿੱਚ ਮਹਿਲਾਵਾਂ ਉੱਤੇ ਅੱਤਿਆਚਾਰ ਹੋ ਰਿਹਾ ਹੈ। ਨਿਤ ਦਿਨ ਮਹਿਲਾਵਾਂ ਬਲਾਤਕਾਰ, ਯੋਣ ਸ਼ੋਸ਼ਣ ਅਤੇ ਘਰੇਲੂ ਅੱਤਿਆਚਾਰ ਦੀਆਂ ਸ਼ਿਕਾਰ ਹੋ ਰਹੀਆਂ ਹਨ। ਇਸ ਦੇ ਨਾਲ ਹੀ ਮਹਿਲਾ ਨੂੰ ਆਪਣਾ ਘਰ ਅਤੇ ਰਸੋਈ ਚਲਾਉਣ ਲਈ ਮਹਿੰਗਾਈ ਨਾਲ ਜੂਝਣਾ ਪੈ ਰਿਹਾ। ਨਸ਼ਿਆਂ ਅਤੇ ਗੈਂਗਸਟਰਵਾਦ ਦੇ ਸ਼ਿਕਾਰ ਨੌਜਵਾਨਾਂ ਦੀਆਂ ਮਾਵਾਂ ਭੈਣਾਂ ਅਤਿ ਦੁਖੀ ਹਨ। ਇਹਨਾਂ ਸਾਰੀਆਂ ਕੁਰੀਤੀਆਂ ਦੀ ਰੋਕਥਾਮ ਲਈ ਅੱਜ ਅਸੀਂ ਮਹਿਲਾ ਕਾਂਗਰਸ ਨੂੰ ਤਕੜਾ ਕਰਨਾ ਚਾਹੁੰਦੇ ਹਾਂ ਜਿਸ ਦੇ ਲਈ ਇਸ ਮੈਂਬਰਸ਼ਿਪ ਡਰਾਈਵ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਪੰਜਾਬ ਮਹਿਲਾ ਕਾਂਗਰਸ ਦੇ ਮੀਤ ਪ੍ਰਧਾਨ ਡਾਕਟਰ ਅਮਨਦੀਪ ਕੌਰ ਢੋਲੇਵਾਲ ਅਤੇ ਸਕੱਤਰ ਮਨਪ੍ਰੀਤ ਕੌਰ ਸੰਧੂ ਵੀ ਹਾਜ਼ਰ ਸਨ।

 

+1

LEAVE A REPLY

Please enter your comment!
Please enter your name here