spot_img
spot_img

ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ:ਤਰੁਨਪ੍ਰੀਤ ਸਿੰਘ ਸੌਂਦ

Date:

spot_img

👉ਰਜਿਸਟਰਡ ਕਿਰਤੀਆਂ ਦੀ ਗਿਣਤੀ ਹੋਰ ਵਧਾਉਣ ਲਈ ਬੋਰਡ ਵੱਲੋਂ ਜਾਗਰੂਕਤਾ ਕੈਂਪ ਜਾਰੀ
Chandigarh News: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਾਰੇ ਮਗਨਰੇਗਾ ਵਰਕਰਾਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ (ਬੀ.ਓ.ਸੀ. ਵੈਲਫੇਅਰ ਬੋਰਡ) ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ।

ਇਹ ਵੀ ਪੜ੍ਹੋ  ਬਰਨਾਲਾ ’ਚ ਤੜਕਸਾਰ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਠਭੇੜ,ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਵਿਧਾਇਕ ਦਿਨੇਸ਼ ਚੱਢਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬੀ.ਓ.ਸੀ. ਵੈਲਫੇਅਰ ਬੋਰਡ ਕੋਲ 28 ਮਾਰਚ, 2025 ਤੱਕ ਕੁੱਲ 11,16,651 ਉਸਾਰੀ ਕਿਰਤੀ ਰਜਿਸਟਰਡ ਹਨ। ਇਹ ਗਿਣਤੀ 1 ਜਨਵਰੀ 2022 ਨੂੰ 9,63,699 ਸੀ। ਇਸ ਹਿਸਾਬ ਨਾਲ ਪਿਛਲੇ ਸਵਾ ਤਿੰਨ ਸਾਲ ਦੌਰਾਨ 1,52,953 ਹੋਰ ਉਸਾਰੀ ਕਿਰਤੀ ਬੋਰਡ ਨਾਲ ਜੋੜੇ ਗਏ ਹਨ। ਉਨ੍ਹਾਂ ਦੱਸਿਆ ਕਿ ਬੋਰਡ ਨਾਲ ਰਜਿਸਟਰਡ ਹੋਣ ਲਈ ਕਾਮੇ ਵੱਲੋਂ ਅਰਜੀ ਦਿੱਤੀ ਜਾਣੀ ਹੁੰਦੀ ਹੈ ਅਤੇ 145 ਰੁਪਏ ਫੀਸ ਜਮ੍ਹਾਂ ਕਰਵਾਉਣੀ ਹੁੰਦੀ ਹੈ।

ਇਹ ਵੀ ਪੜ੍ਹੋ  ਆਮ ਆਦਮੀ ਕਲੀਨਿਕ ‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਹੋਏ ਸਫਲ

ਕਿਰਤ ਮੰਤਰੀ ਨੇ ਅੱਗੇ ਦੱਸਿਆ ਕਿ ਰਜਿਸਟਰਡ ਕਿਰਤੀਆਂ ਦੀ ਗਿਣਤੀ ਹੋਰ ਵਧਾਉਣ ਲਈ ਸਮੇਂ-ਸਮੇਂ ‘ਤੇ ਬੋਰਡ ਵੱਲੋਂ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਉਸਾਰੀ ਕਾਮਿਆਂ ਨੂੰ ਬੋਰਡ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਉਹ ਰਜਿਸਟਰਡ ਹੋਣ ਉਪਰੰਤ ਇਨ੍ਹਾਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਲਈ ਬੋਰਡ ਵੱਲੋਂ ਪੰਜਾਬ ਕਿਰਤੀ ਸਹਾਇਕ ਮੋਬਾਇਲ ਐਪ ਵੀ ਬਣਾਈ ਗਈ ਹੈ ਤਾਂ ਜੋ ਕਿਰਤੀ ਬਿਨਾਂ ਕਿਸੇ ਦਫਤਰ ਜਾਏ ਆਪਣੇ ਘਰ ਬੈਠ ਕੇ ਰਜਿਸਟ੍ਰੇਸ਼ਨ ਕਰ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Barnala Police ਦਾ ਤੜਕਸਾਰ ਬਦਮਾਸ਼ਾਂ ਨਾਲ ਮੁਕਾਬਲਾ; ਹਥਿਆਰਾਂ ਸਮੇਤ ਨਾਮੀਂ ਗੈਂਗਸਟਰ ਕਾਬੂ

Barnala News: Barnala Police ਅਤੇ ਕਾਉਂਟਰ ਇੰਟੈਲੀਜੈਂਸੀ ਟੀਮ ਦਾ...