Thursday, April 16, 2026
spot_img
spot_img

ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਕਾਮਯਾਬ: ਮੰਤਰੀ ਬਰਿੰਦਰ ਕੁਮਾਰ ਗੋਇਲ

Date:

spot_img

SAS Nagar News:ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਸਰੋਤਾਂ ਨੂੰ ਬਚਾਉਣ ਅਤੇ ਫਸਲ ਉਤਪਾਦਕਤਾ ਨੂੰ ਵਧਾਉਣ ਲਈ, ਖਾਸ ਕਰਕੇ ਆਲੂ ਦੀ ਕਾਸ਼ਤ ਵਿੱਚ, ਸੂਖਮ ਸਿੰਚਾਈ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।ਮੋਹਾਲੀ ਦੇ ਫੇਜ਼ 6 ਦੇ ਭੂਮੀ ਸੰਭਾਲ ਕੰਪਲੈਕਸ ਵਿਖੇ ਆਲੂ ਦੀ ਕਾਸ਼ਤ ਵਿੱਚ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕਰਨ ਬਾਰੇ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਖਮ ਸਿੰਚਾਈ – ਜਿਸ ਵਿੱਚ ਤੁਪਕਾ ਅਤੇ ਫੁਹਾਰਾ ਪ੍ਰਣਾਲੀਆਂ ਸ਼ਾਮਲ ਹਨ – ਨਾ ਸਿਰਫ਼ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਉਂਦੀਆਂ ਹਨ ਬਲਕਿ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਿੱਧੇ ਤੌਰ ‘ਤੇ ਫ਼ਸਲ ਦੇ ਜੜ੍ਹ ਖੇਤਰ ਵਿੱਚ ਕੁਸ਼ਲ ਵਰਤੋਂ ਨੂੰ ਵੀ ਸਮਰੱਥ ਬਣਾਉਂਦੀਆਂ ਹਨ। ਉਨ੍ਹਾਂ ਕਿਹਾ, “ਇਨ੍ਹਾਂ ਪ੍ਰਣਾਲੀਆਂ ਨੂੰ ਅਪਣਾਉਣ ਨਾਲ ਕਿਸਾਨਾਂ ਨੂੰ 50% ਤੱਕ ਪਾਣੀ ਦੀ ਬਚਤ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਨਾਲ ਹੀ ਪ੍ਰਤੀ ਏਕੜ ਝਾੜ ਅਤੇ ਉਪਜ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੁੰਦਾ ਹੈ।”

ਇਹ ਵੀ ਪੜ੍ਹੋ  ਜਨਤਾ ਪ੍ਰਤੀ ਸਮਰਪਣ ਦੀ ਇੱਕ ਉਦਾਹਰਣ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣਾ ਘਰ ਆਮ ਆਦਮੀ ਕਲੀਨਿਕ ਨੂੰ ਕੀਤਾ ਸਮਰਪਿਤ

ਆਲੂ ਉਤਪਾਦਨ ਵਿੱਚ ਪੰਜਾਬ ਦੀ ਤਾਕਤ ਨੂੰ ਉਜਾਗਰ ਕਰਦੇ ਹੋਏ, ਸ਼੍ਰੀ ਗੋਇਲ ਨੇ ਕਿਹਾ ਕਿ ਦੇਸ਼ ਦੇ ਵਧੀਆ ਗੁਣਵੱਤਾ ਵਾਲੇ ਬੀਜ ਆਲੂ ਦੇ ਰੂਪ ਵਿੱਚ ਰਾਜ ਆਪਣੇ ਉਤਪਾਦਨ ਦਾ ਲਗਭਗ 60 ਪ੍ਰਤੀਸ਼ਤ ਯੋਗਦਾਨ ਪਾਉਂਦਾ ਹੈ।“ਸੂਖਮ ਸਿੰਚਾਈ ਆਕਾਰ ਵਿੱਚ ਇਕਸਾਰਤਾ ਬਣਾਈ ਰੱਖਣ, ਗਰੇਡਿੰਗ ਲਾਗਤਾਂ ਨੂੰ ਘਟਾਉਣ ਅਤੇ ਉਪਜ ਦੀ ਬਿਹਤਰ ਮਾਰਕੀਟ ਸਵੀਕ੍ਰਿਤੀ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ,” ਉਨ੍ਹਾਂ ਅੱਗੇ ਕਿਹਾ।ਉਨ੍ਹਾਂ ਕਿਹਾ ਕਿ ਸੂਖਮ ਸਿੰਚਾਈ ਪ੍ਰਣਾਲੀ ਦੀ ਲਗਵਾਉਣ ਲਈ, ਪੰਜਾਬ ਸਰਕਾਰ ਆਮ ਸ਼੍ਰੇਣੀ ਲਈ 80 ਪ੍ਰਤੀਸ਼ਤ ਸਬਸਿਡੀ ਪ੍ਰਦਾਨ ਕਰਦੀ ਹੈ ਜਦੋਂ ਕਿ ਔਰਤਾਂ, ਛੋਟੇ, ਸੀਮਾਂਤ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 90 ਪ੍ਰਤੀਸ਼ਤ ਸਬਸਿਡੀ ਪ੍ਰਦਾਨ ਦਿੱਤੀ ਜਾਂਦੀ ਹੈ। ਬਿਨੇ ਕਰਨਾ ਪੂਰੀ ਤਰ੍ਹਾਂ ਔਨਲਾਈਨ ਹੈ ਅਤੇ ਕਿਸਾਨ ਆਪਣੇ ਘਰ ਤੋਂ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।

ਇਹ ਵੀ ਪੜ੍ਹੋ  ਉਦਯੋਗਿਕ ਦਿੱਗਜ਼ਾਂ ਵੱਲੋਂ ਸਨਅਤੀ ਵਿਕਾਸ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ ‘ਤੇ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ

ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਪਹਿਲਕਦਮੀਆਂ ਰਾਹੀਂ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ। “ਪੰਜਾਬ ਵਿੱਚ ਨਹਿਰੀ ਸਿੰਚਾਈ ਕਵਰੇਜ ਪਹਿਲਾਂ ਹੀ 21% ਤੋਂ ਵਧਾ ਕੇ 64% ਕਰ ਦਿੱਤੀ ਗਈ ਹੈ, ਅਤੇ ਬਾਕੀ 36% ਖੇਤਰ ਨੂੰ ਵੀ ਜਲਦੀ ਹੀ ਨਹਿਰੀ ਸਿੰਚਾਈ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਨਹਿਰੀ ਪਾਣੀ ਨਾ ਸਿਰਫ ਭੂਮੀਗਤ ਪਾਣੀ ਦਾ ਇੱਕ ਟਿਕਾਊ ਬਦਲ ਹੈ ਬਲਕਿ ਮਹੱਤਵਪੂਰਨ ਖਣਿਜਾਂ ਅਤੇ ਸੂਖਮ ਪੌਸ਼ਟਿਕ ਤੱਤਾਂ ਨਾਲ ਮਿੱਟੀ ਦੀ ਸਿਹਤ ਨੂੰ ਵੀ ਭਰਪੂਰ ਬਣਾਉਂਦਾ ਹੈ।” ਪੰਜਾਬ ਦੇ ਮੁੱਖ ਭੂਮੀ ਵਣਪਾਲ ਸ੍ਰੀ ਮਹਿੰਦਰ ਸਿੰਘ ਸੈਣੀ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਭੂਮੀ ਅਤੇ ਜਲ ਸਰੋਤਾਂ ਦੀ ਸੰਭਾਲ ਵਿੱਚ ਵਿਭਾਗ ਦੀ ਭੂਮਿਕਾ ਬਾਰੇ ਸੰਖੇਪ ਜਾਣਕਾਰੀ ਦਿੱਤੀ।  ਸ਼ਲਿੰਦਰ ਕੌਰ, ਡਾਇਰੈਕਟਰ, ਬਾਗਬਾਨੀ ਵਿਭਾਗ, ਪੰਜਾਬ ਨੇ ਹਾਜ਼ਰੀਨ ਨੂੰ ਆਲੂ ਦੀ ਕਾਸ਼ਤ ਅਤੇ ਇਸ ਵਿੱਚ ਸੂਖਮ ਸਿੰਚਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....

सीएफएमएस पर लंबित फाइलों का 15 दिन में निपटारा करें सुनिश्चित- मुख्यमंत्री नायब सिंह सैनी

👉एचआरएमएस 2.0 की प्रगति, ई-ऑफिस के उपयोग और जवाबदेही...