Punjabi Khabarsaar
ਚੰਡੀਗੜ੍ਹ

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ

ਚੰਡੀਗੜ੍ਹ, 15 ਮਈ: ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ। ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ‘ਤੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ।

ਸਾਬਕਾ ਕਾਂਗਰਸੀ ਪ੍ਰਧਾਨ ਬੀਜੇਪੀ ‘ਚ ਹੋਵੇਗਾ ਸ਼ਾਮਲ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ ਡੇ ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।

Related posts

ਨੌਲੇਜ਼ ਸ਼ੇਅਰ ਸਮਝੌਤਾ ਇਤਿਹਾਸਕ, ਕਲਿਆਣਕਾਰੀ ਯੋਜਨਾਵਾਂ ਨੂੰ ਮਿਲੇਗਾ ਹੁਲਾਰਾ: ਮਾਲਵਿੰਦਰ ਸਿੰਘ ਕੰਗ

punjabusernewssite

ਮੋਗਾ ਕਾਂਗਰਸ ਬਲਾਕ ਪ੍ਰਧਾਨ ਕਤਲ ਮਾਮਲੇ ‘ਚ ਰਾਜਾ ਵੜਿੰਗ ਦੀ ਡੀ.ਜੀ.ਪੀ ਨੂੰ ਚਿੱਠੀ, ਇਨਸਾਫ਼ ਨਾ ਦਿੱਤਾ ਤਾਂ ਹੋਵੇਗਾ ਪ੍ਰਦਰਸ਼ਨ

punjabusernewssite

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ

punjabusernewssite