ਪ੍ਰਵਾਸੀ ਪੰਜਾਬੀ ਆਪਣੇ ਘਰ ਤੋਂ ਹੀ ਦਸਤਾਵੇਜ਼ਾਂ ’ਤੇ ਕਾਊਂਟਰਸਾਈਨ ਵਾਸਤੇ ਈ-ਸਨਦ ਪੋਰਟਲ ’ਤੇ ਦੇ ਸਕਦੇ ਹਨ ਆਨਲਾਈਨ ਅਰਜ਼ੀ:ਕੁਲਦੀਪ ਸਿੰਘ ਧਾਲੀਵਾਲ

0
59
+1

Chandigarh News: ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਪੰਜਾਬੀਆਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਖਾਲਾ ਕਰਨ ਦੀ ਦਿਸ਼ਾ ਵਿੱਚ, ਪੰਜਾਬ ਸਰਕਾਰ ਨੇ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਤੰਬਰ 2024 ਵਿੱਚ ਸਮੁੱਚੇ ਪੰਜਾਬ ‘ਚ ਈ-ਸਨਦ ਪੋਰਟਲ ਕਾਰਜਸ਼ੀਲ ਕੀਤਾ ਹੈ ਜਿਸ ਰਾਹੀਂ ਐਨ.ਆਰ.ਆਈ. ਪੰਜਾਬੀ ਆਪਣੇ ਘਰਾਂ ਤੋਂ ਹੀ ਆਪਣੇ ਦਸਤਾਵੇਜ਼ਾਂ ’ਤੇ ਕਾਊਂਟਰਸਾਈਨਿੰਗ ਲਈ ਅਰਜ਼ੀ ਦੇ ਸਕਦੇ ਹਨ। ਇਸ ਸਬੰਧੀ 1 ਜਨਵਰੀ, 2025 ਤੋਂ ਹੁਣ ਤੱਕ ਇਸ ਪੋਰਟਲ ’ਤੇ ਕਾਊਂਟਰਸਾਈਨਿੰਗ ਲਈ 6481 ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਇਹ ਵੀ ਪੜ੍ਹੋ  ਡੀਪੋਰਟ ਕੀਤੇ ਭਾਰਤੀਆਂ ਨਾਲ ਅਣਮਨੁੱਖੀ ਵਿਵਹਾਰ ਦੀ ਸਪੀਕਰ ਨੇ ਕੀਤੀ ਨਿੰਦਾ

ਪ੍ਰਸ਼ਾਸਕੀ ਸੁਧਾਰਾਂ ਅਤੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰੋਜ਼ਾਨਾ 200 ਪ੍ਰਵਾਸੀ ਭਾਰਤੀਆਂ ਦੀਆਂ ਅਰਜ਼ੀਆਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜੀਆਂ ਜਾਂਦੀਆਂ ਹਨ। ਇਸ ਪੋਰਟਲ ਰਾਹੀਂ ਅਰਜ਼ੀਆਂ ਦੀ ਸਥਿਤੀ ਨੂੰ ਟਰੈਕ ਕਰਨਾ ਅਤੇ ਉਹਨਾਂ ਦੀ ਸਥਿਤੀ ਦਾ ਪਤਾ ਲਗਾਉਣਾ ਬਹੁਤ ਆਸਾਨ ਹੋ ਜਾਂਦਾ ਹੈ, ਜਿਸਦੇ ਨਤੀਜੇ ਵਜੋਂ ਪ੍ਰਵਾਸੀ ਭਾਰਤੀਆਂ ਦੇ ਕੀਮਤੀ ਸਮੇਂ ਦੀ ਬਚਤ ਹੁੰਦੀ ਹੈ।

ਇਹ ਵੀ ਪੜ੍ਹੋ  ਲਾਲਜੀਤ ਸਿੰਘ ਭੁੱਲਰ ਨੇ PRTC ਅਤੇ Punjab Roadways ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

ਉਨ੍ਹਾਂ ਅੱਗੇ ਦੱਸਿਆ ਕਿ ਈ-ਸਨਦ ਪੋਰਟਲ ਪ੍ਰਵਾਸੀ ਪੰਜਾਬੀਆਂ ਨੂੰ ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀ ਅਣਉਪਲਬਧਤਾ, ਦੇਰੀ ਨਾਲ ਜਨਮ ਐਂਟਰੀ, ਪੁਲਿਸ ਕਲੀਅਰੈਂਸ, ਮੈਡੀਕਲ ਸਰਟੀਫਿਕੇਟ, ਵਿਦਿਅਕ ਯੋਗਤਾ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ, ਮੌਤ ਸਰਟੀਫਿਕੇਟ, ਵਿਆਹ/ਤਲਾਕ ਸਰਟੀਫਿਕੇਟ, ਡਿਕਰੀ, ਗੋਦ ਲੈਣ ਸਬੰਧੀ ਦਸਤਾਵੇਜ਼, ਹਲਫ਼ਨਾਮਾ, ਫਿੰਗਰਪ੍ਰਿੰਟ ਵਰਗੇ ਅਨੇਕਾਂ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਦਿੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here