
ਜਲੰਧਰ, 26 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਅੱਜ ਗਣਤੰਤਰਾ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜਲੰਧਰ ਵਿੱਚ 76ਵਾਂ ਰਾਜ ਪੱਧਰੀ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਇਆ। ਇਸ ਦੌਰਾਨ ਪ੍ਰੋਗਰਾਮ ਨੂੰ ਲੈ ਕੇ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਸੁਰੱਖਿਆ ਦੇ ਕਾਫ਼ੀ ਸਖ਼ਤ ਪ੍ਰਬੰਧ ਕੀਤੇ ਗਏ ਸਨ। ਮੰਤਰੀ ਅਰੋੜਾ ਵੱਲੋਂ ਪਰੇਡ ਦਾ ਮੁਆਇੰਨਾ ਵੀ ਕੀਤਾ ਗਿਆ ਤੇ ਪੰਜਾਬ ਪੁਲਿਸ ਦੀਆਂ ਟੁਕੜੀਆਂ ਤੋਂ ਸਲਾਮੀ ਵੀ ਲਈ।
ਇਹ ਵੀ ਪੜ੍ਹੋ ਆਮ ਲੋਕਾਂ ਲਈ ਰਾਹਤ ਦੀ ਖ਼ਬਰ; ਅਮੂਲ ਤੋਂ ਬਾਅਦ ‘ਵੇਰਕਾ’ ਨੇ ਵੀ ਦੁੱਧ ਦੀਆਂ ਕੀਮਤਾਂ ਵਿਚ ਕੀਤੀ ਕਟੌਤੀ
ਇਸ ਦੌਰਾਨ ਉਨ੍ਹਾਂ ਆਪਣੇ ਭਾਸ਼ਣ ਵਿਚ ਕਿਹਾ ਕਿ ਦੇਸ ਵਿਚ ਅਜ਼ਾਦੀ ਦਾ ਨਿੱਘ ਬਾਬਾ ਭੀਮ ਰਾਓ ਅੰਬੇਦਕਰ ਸਾਹਿਬ ਤੇ ਹੋਰਨਾਂ ਅਜਾਦੀ ਘੁਲਾਟੀਆਂ ਦੀ ਬਦੌਲਤ ਹੀ ਮਾਣ ਰਹੇ ਹਨ ਤੇ ਜਿਸਦੇ ਚੱਲਦੇ ਇੰਨ੍ਹਾਂ ਅਜਾਦੀ ਘੁਲਾਟੀਆ ਨੂੰ ਯਾਦ ਰੱਖਣਾ ਸਾਡਾ ਸਾਰਿਆ ਦਾ ਫ਼ਰਜ਼ ਹੈ। ਮੰਤਰੀ ਸ਼੍ਰੀ ਅਰੋੜਾ ਨੇ ਆਪ ਸਰਕਾਰ ਦੇ ਕੰਮਾਂ ਦੀ ਤਰੀਫ਼ ਕਰਦਿਆਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ,
ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ’ਚ ਲਹਿਰਾਇਆ ਕੌਮੀ ਝੰਡਾ, ਦੇਸ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਐਲਾਨ
ਉਸ ਦਿਨ ਤੋਂ ਹੀ ਪੰਜਾਬ ਵਿੱਚ ਸਰਕਾਰੀ ਕੰਮਾਂ ਵਿੱਚ ਤਬਦੀਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਸਰਕਾਰ ਦੇ ਦਫ਼ਤਰਾਂ ਵਿਚ ਸਿਆਸੀ ਆਗੂਆਂ ਦੀ ਬਜਾਏ ਹੁਣ ਡਾ ਭੀਮ ਰਾਓ ਅੰਬੇਦਕਰ ਅਤੇ ਭਗਤ ਸਿੰਘ ਦੀਆਂ ਫੋਟੋਆਂ ਲਗਾਈਆਂ ਗਈਆਂ ਹਨ ਤਾਂ ਊਨ੍ਹਾਂ ਤਂੋ ਸੇਧ ਮਿਲਦੀ ਰਹੇ। ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵੀ ਗਿਣਾਇਆ ਤੇ ਚੰਗੇ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਬੱਚਿਆ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite




