ਮੰਤਰੀ ਬੈਂਸ ਦਾ ਦਾਅਵਾ: ਮੇਰੇ ’ਤੇ ਲਗਾਏ ਜਾ ਰਹੇ ਇਲਜ਼ਾਮਾਂ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ

Date:

spot_img

ਚੰਡੀਗੜ੍ਹ, 28 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੂੰ ਨਾ ਮਿਲਣ ਅਤੇ ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਸਿਰੇ ਤੋਂ ਨਕਾਰ ਦਿੱਤਾ।ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੋ ਕਾਲਜ ਅਧਿਆਪਕਾਂ ਦੀ ਭਰਤੀ ਲਈ ਜ਼ੋ ਮੁਹਿੰਮ ਆਰੰਭੀ ਗਈ ਸੀ ਉਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਵਲੋਂ ਡਈਸਐਂਡ ਨੋਟ ਲਿਖ ਕੇ ਭਰਤੀ ਪ੍ਰਕਿਰਿਆ ਰੋਕਣ ਲਈ ਕਿਹਾ ਸੀ।

ਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਜੌੜਾਮਾਜਰਾ ਵੱਲੋਂ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਸ. ਬੈਂਸ ਨੇ ਦੱਸਿਆ ਕਿ ਇਸ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਇਹ ਭਰਤੀ ਪ੍ਰਕਿਰਿਆ ਨਿਯਮਾਂ ਦੇ ਉਲਟ ਜਾ ਕੇ ਕੀਤੀ ਜਿਸ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ।ਆਪਣੇ ਆਰਡਰ ਵਿਚ ਹਾਈ ਕੋਰਟ ਵਲੋਂ ਕਿਹਾ ਗਿਆ ਸੀ ਕਿ ਸਾਨੂੰ ਪਤਾ ਹੈ ਕੋਰਟ ਦੇ ਫੈਸਲੇ ਨਾਲ ਬਹੁਤ ਸਾਰੀਆਂ ਜ਼ਿੰਦਗੀਆਂ ਪ੍ਰਭਾਵਤ ਹੋਣਗੀਆਂ ਪਰ ਇਸ ਭਰਤੀ ਵਿਚ ਬਹੁਤ ਸਾਰੀਆਂ ਲੀਗਲ ਅੜਚਨਾਂ ਹਨ ਜਿਸ ਕਾਰਨ ਅਸੀਂ ਇਹ ਭਰਤੀ ਰੱਦ ਕਰ ਰਹੇ ਹਾਂ।ਇਸ ਲਈ ਇਹ ਭਰਤੀ ਰੱਦ ਹੋਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਸ.ਬੈਸ ਨੇ ਕਿਹਾ ਜੇਕਰ ਕੋਈ ਵਿਅਕਤੀ ਮੇਰੇ ਜਾਂ ਮੇਰੇ ਪਰਿਵਾਰ ਦੇ ਮਾਈਨਿੰਗ ਵਿਚ ਸ਼ਾਮਿਲ ਹੋਣ ਸਬੰਧੀ ਸਬੂਤ ਦੇ ਦੇਵੇ ਤਾਂ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਾਂ।

BREAKING: ਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖ਼ਤਮ, ਚੁੱਕਿਆ ਜਾਵੇਗਾ ਧਰਨਾਂ!

ਉਨ੍ਹਾਂ ਕਿਹਾ ਕਿ ਚਾਹੇ ਮੇਰਾ ਨਾਰਕੋ ਟੈਸਟ ਕਰਵਾ ਲਿਆ ਜਾਵੇ।ਉਨ੍ਹਾਂ ਕਿਹਾ ਜਦੋਂ ਮੈਂ ਖਣਿਜ ਪਦਾਰਥਾਂ ਮੰਤਰੀ ਸੀ ਤਾਂ ਸਾਡੇ ਸੂਬੇ ਨੇ ਸਭ ਤੋਂ ਵੱਧ ਰੈਵਿਨਿਊ ਹਾਸਲ ਕੀਤਾ ਸੀ।ਇਸ ਤੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਰਹੇ ਰਾਕੇਸ਼ ਚੌਧਰੀ ਨੂੰ ਵੀ ਅਸੀਂ ਗ੍ਰਿਫਤਾਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਵਲੋਂ ਲੋਕਾਂ ਨੂੰ ਮੂਰਖ਼ ਬਨਾਉਣ ਦਾ ਯਤਨ ਕਰ ਰਹੇ ਹਨ।ਸ.ਬੈਂਸ ਨੇ ਕਿਹਾ ਕਿ ਮੇਰਾ ਹਲਕੇ ਵਿੱਚ ਮਾਈਨਿੰਗ ਕਾਰਨ ਦਿਨੋਂ ਦਿਨ ਪਾਣੀ ਡੂੰਘਾ ਹੋ ਰਿਹਾ ਹੈ ਇਸ ਲਈ ਅਸੀਂ ਤਾਂ ਚਾਹੁੰਦੇ ਹਾਂ ਕਿ ਮਾਈਨਿੰਗ ਪੂਰੀ ਤਰ੍ਹਾਂ ਬੰਦ ਕਰ ਦੇਣੀ ਚਾਹੀਦੀ ਹੈ।

 

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...