spot_img

ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਬਿਜਲੀ ਗਰਿੱਡ ਮਲੋਟ ਦਾ ਦੌਰਾ

Date:

spot_img

👉ਕਿਹਾ ਅੱਗ ਦੇ ਕਾਰਨਾਂ ਦੀ ਕੀਤੀ ਜਾ ਰਹੀ ਹੈ ਜਾਂਚ
Malout News:ਪੰਜਾਬ ਕੈਬਿਨੇਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਮਲੋਟ – ਬਠਿੰਡਾ ਰੋਡ ਸਥਿਤ ਬਿਜਲੀ ਗਰਿੱਡ ਸਟੋਰ ਦਾ ਦੌਰਾ ਕੀਤਾ, ਜਿੱਥੇ 21 ਅਪ੍ਰੈਲ ਨੂੰ ਅੱਗ ਲੱਗੀ ਸੀ।ਮੌਕੇ ਦਾ ਜਾਇਜ਼ਾ ਲੈਂਦਿਆਂ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਗ ਬੁਝਾਉਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ-ਨਾਲ ਹੋਰ ਆਂਢ – ਗੁਆਂਢ ਦੇ ਜ਼ਿਲ੍ਹਿਆਂ ਤੋਂ ਵੀ ਫਾਇਰ ਬ੍ਰਿਗੇਡ ਬੁਲਾਈ ਗਈ ਸੀ ਜਿਸ ਦੇ ਸਹਿਯੋਗ ਨਾਲ ਅੱਗ ਉੱਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ  SDM ਦਫ਼ਤਰ ਦਾ ਕਲਰਕ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਉਨ੍ਹਾਂ ਵਿਭਾਗ ਦੇ ਅਧਿਕਰੀਆਂ ਅਤੇ ਕਰਮਚਾਰੀਆਂ, ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਅੱਗ ਬੁਝਾਈ ਗਈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਅੱਗ ਵਿੱਚ 4500 ਪੁਰਾਣੇ ਟਰਾਂਸਫਾਰਮਰ ਅਤੇ 500 ਨਵੇਂ ਟਰਾਂਸਫਾਰਮਰਾਂ ਦਾ ਨੁਕਸਾਨ ਹੋਇਆ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਗ ਦੇ ਕਾਰਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ‘ਤੇ ਉਹ ਅੱਗ ਕਿਸੇ ਮਾੜੇ ਅਨਸਰ ਤੋਂ ਕਰਵਾਈ ਨਹੀਂ ਜਾਪਦੀ। ਬਾਕੀ ਜਾਂਚ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  50,000 ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪਹਿਲਗਾਮ ਹਮਲੇ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਵਿੱਚ ਜੇਕਰ ਹੋਰ ਦੇਸ਼ਾਂ ਦਾ ਹੱਥ ਹੈ ਤਾਂ ਉਨ੍ਹਾਂ ਖਿਲਾਫ ਵੀ ਕੜੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਇਸ ਮੌਕੇ ਉਨ੍ਹਾਂ ਨਾਲ ਮੰਤਰੀ ਜੀ ਦੇ ਸਕੱਤਰ ਅਰਸ਼ਦੀਪ ਸਿੰਘ,ਸੀਨੀਅਰ ਐਕਸ ਈ ਐਨ (ਵੰਡ) ਮਲੋਟ ਅਮਨਦੀਪ ਸਿੰਘ, ਏ ਐੱਸ ਈ ਕੇਂਦਰੀ ਸਟੋਰ ਮਲੋਟ ਸੁਰੇਸ਼ ਕੁਮਾਰ, ਐੱਸ ਡੀ ਓ, ਜੂਨੀਅਰ ਇੰਜੀਨੀਅਰ ਅਤੇ ਹੋਰ ਲੋਕ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...