spot_img
spot_img

ਮੰਤਰੀ ਡਾ.ਰਵਜੋਤ ਸਿੰਘ ਨੂੰ ਮਿਲੀ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ, ਲੋਕੀ ਰਾਏ ਤੋਂ ਬਿਨਾਂ ਕੋਈ ਫੈਸਲਾ ਨਹੀਂ ਲਿਆ ਜਾਵੇਗਾ: ਮੰਤਰੀ ਦਾ ਭਰੋਸਾ

Date:

spot_img

Bathinda News:ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੇ ਇੱਕ ਵਫਦ ਵੱਲੋਂ ਬੀਤੇ ਕੱਲ ਬਠਿੰਡਾ ਆਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਬਠਿੰਡੇ ਦੇ ਮੌਜੂਦਾ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਦੇ ਖ਼ਿਲਾਫ਼ ਲੋਕਾਂ ਦੀਆਂ ਚਿੰਤਾਵਾਂ ਰੱਖੀਆਂ। ਚਿੱਤਰਕਾਰ ਗੁਰਪ੍ਰੀਤ ਸਿੰਘ ਨੇ ਮੰਤਰੀ ਸਾਹਿਬ ਨੂੰ ਦੱਸਿਆ ਕਿ ਇਸ ਕਦਮ ਨਾਲ ਵਿਦਿਆਰਥੀਆਂ, ਦੁਕਾਨਦਾਰਾਂ, ਮਰੀਜ਼ਾਂ, ਬਜ਼ੁਰਗਾਂ, ਮਜ਼ਦੂਰਾਂ ਅਤੇ ਪਿੰਡਾਂ ਤੋਂ ਆਉਣ ਵਾਲੇ ਲੋਕਾਂ ਨੂੰ ਵੱਡੀ ਅਸੁਵਿਧਾ ਹੋਵੇਗੀ। ਉਨ੍ਹਾਂ ਜ਼ਿਕਰ ਕੀਤਾ ਕਿ ਇਨ੍ਹਾਂ ਚਿੰਤਾਵਾਂ ਨੂੰ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਬਠਿੰਡੇ ਦੇ ਨਾਗਰਿਕ ਰੋਜ਼ਾਨਾ ਪ੍ਰਦਰਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ  ਬਠਿੰਡਾ ਦੇ Topper ਅੱਜ ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਬਿਤਾਉਣਗੇ ਸਾਰਾ ਦਿਨ

ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ ਨੇ ਕਿਹਾ ਕਿ ਲੋਕ ਇਕਜੁੱਟ ਹੋ ਕੇ ਸਰਕਾਰ ਨੂੰ ਇਹ ਸੰਦੇਸ਼ ਦੇ ਰਹੇ ਹਨ ਕਿ ਉਹਨਾਂ ਦੀ ਆਵਾਜ਼ ਨੂੰ ਸੁਣਿਆ ਜਾਵੇ। ਉਨ੍ਹਾਂ ਯਾਦ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਲੋਕੀ ਰਾਏ ਤੋਂ ਬਿਨਾਂ ਕੋਈ ਫੈਸਲਾ ਨਹੀਂ ਹੋਵੇਗਾ।ਐਮਸੀ ਸੰਦੀਪ ਬੋਬੀ ਨੇ ਦੱਸਿਆ ਕਿ ਕਈ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਲਿਖਤੀ ਰੂਪ ਵਿੱਚ ਸਮਰਥਨ ਮਿਲ ਰਿਹਾ ਹੈ। ਵਪਾਰੀ ਮੰਡਲਾਂ, ਦੁਕਾਨਦਾਰ ਯੂਨੀਅਨਾਂ, ਵਿਦਿਆਰਥੀ ਸੰਗਠਨਾਂ ਅਤੇ ਪੈਨਸ਼ਨਰ ਯੂਨੀਅਨਾਂ ਨੇ ਵੀ ਇਸ ਮੁਹਿੰਮ ਨੂੰ ਸਮਰਥਨ ਦਿੱਤਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; ਐਸਐਸਪੀ ਨੂੰ ਕੀਤਾ ਮੁਅੱਤਲ

ਮੰਤਰੀ ਡਾ. ਰਵਜੋਤ ਸਿੰਘ ਨੇ ਵਫਦ ਨੂੰ ਭਰੋਸਾ ਦਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕੀ ਰਾਏ ਦੀ ਕਦਰ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਫੈਸਲਾ ਬਿਨਾਂ ਲੋਕੀ ਸਲਾਹ ਨਹੀਂ ਲਿਆ ਜਾਵੇਗਾ।ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵੀ ਮੰਤਰੀ ਸਾਹਿਬ ਨੂੰ ਸਥਿਤੀ ਦੀ ਜਾਣਕਾਰੀ ਦਿੱਤੀ।ਇਸ ਮੌਕੇ ਹੋਰ ਅਹੁਦੇਦਾਰਾਂ ਵਿੱਚ ਅਮਰਜੀਤ ਸਿੰਘ ਮਹਿਤਾ (ਪ੍ਰਧਾਨ ਪੰਜਾਬ ਕ੍ਰਿਕਟ ਕੌਂਸਲ), ਚੇਅਰਮੈਨ ਨੀਲ ਗਰਗ,ਡਾਇਰੈਕਟਰ ਅਮਰਦੀਪ ਸਿੰਘ ਰਾਜਨ,ਜਗਤਾਰ ਸਿੰਘ ਅਹਲੂਵਾਲੀਆ, ਕੰਵਲਜੀਤ ਸਿੰਘ ਨੰਬਰਦਾਰ ਆਦਿ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Sonam Wangchuk ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ,ਮਾਹੌਲ ਬਣਿਆ ਤਣਾਅਪੂਰਨ

New Delhi News: Sonam Wangchuk; NEET ਪ੍ਰੀਖ੍ਰਿਆ ਦੇ ਲੀਕ...