ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

Date:

spot_img

👉ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਇਕਜੁੱਟ ਹੋਣ ਦਾ ਸੱਦਾ
ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਸ਼ਿਰਕਤ
👉ਯੁੱਧ ਨਸ਼ਿਆਂ ਵਿਰੁੱਧ ਤਹਿਤ 3248 ਕੇਸ ਦਰਜ ਕੀਤੇ ਗਏ, 4593 ਕੀਤੇ ਗਏ ਗ੍ਰਿਫ਼ਤਾਰ
Bathinda News:ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਕੈਬਿਨੇਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ,ਪੰਜਾਬ ਸਰਕਾਰ ਨੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ।ਮੀਟਿੰਗ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਸਾਰੇ ਵਿਧਾਨ ਸਭਾ ਹਲਕੇ ਰਾਮਪੁਰਾ, ਭੁੱਚੋ ਮੰਡੀ, ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਤਲਵੰਡੀ ਸਾਬੋ ਅਤੇ ਮੌੜ ਦੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ, ਪੁਲਸ ਅਤੇ ਸਿਵਿਲ ਪ੍ਰਸ਼ਾਸਨ ਅਧਿਕਾਰੀਆਂ ਨੇ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬੋਲਦਿਆਂ ਮੰਤਰੀ ਸ.ਖੁੱਡੀਆਂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਬਠਿੰਡਾ ‘ਚ 3248 ਕੇਸ ਦਰਜ ਕੀਤੇ ਗਏ ਹਨ ਅਤੇ 4593 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Amritsar ‘ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਚ ਵਿਲੇਜ ਡਿਫੈਂਸ ਕਮੇਟੀ ਅਤੇ ਸੇਫ ਪੰਜਾਬ ਹੈਲਪਲਾਈਨ ਰਾਹੀਂ ਨਸ਼ਿਆਂ ਸਬੰਧੀ ਮਿਲੀ ਸੂਚਨਾ ਦੇ ਆਧਾਰ ‘ਤੇ ਵੀ ਕਾਰਵਾਈ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਮਾਜਿਕ ਸਾਂਝ ਹੋਣੀ ਜ਼ਰੂਰੀ ਹੈ ਤਾਂ ਜੋ ਨਸ਼ਿਆਂ ਦੀ ਇਸ ਅੱਗ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਣ ਤੋਂ ਰੋਕਿਆ ਜਾ ਸਕੇ। ਸਰਕਾਰ ਜਿੱਥੇ ਨਸ਼ਾ ਤਸਕਰੀ ‘ਤੇ ਨਕੇਲ ਕਸ ਰਹੀ ਹੈ, ਉੱਥੇ ਹੀ ਨਸ਼ਾ ਪੀੜਤਾਂ ਦੇ ਇਲਾਜ ਲਈ ਵੀ ਵਚਨਬੱਧ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਉੱਪਰ ਪੂਰੀ ਲਗਾਮ ਕਸੀ ਜਾਵੇ ਅਤੇ ਨਸ਼ਾ ਮੁਕਤੀ ਮੋਰਚੇ ਦੀ ਟੀਮ ਦੀ ਫੀਡਬੈਕ ਉਪਰ ਅਮਲੀ ਰੂਪ ਵਿਚ ਕੰਮ ਕੀਤਾ ਜਾਵੇ। ਪਿੰਡਾਂ ਵਿੱਚ ‘ਵਿਲੇਜ ਡਿਫੈਂਸ ਕਮੇਟੀਆਂ’ ਸਰਗਰਮੀ ਨਾਲ ਨਿਗਰਾਨੀ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਅਸਮਾਜਿਕ ਅਨਸਰ ਭੋਲੇ-ਭਾਲੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਨਸ਼ਿਆਂ ਦੇ ਦਲਦਲ ਵਿੱਚ ਨਾ ਧੱਕ ਸਕੇ।ਇਸ ਮੌਕੇ ਮੁਹਿੰਮ ਦੇ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਸ਼੍ਰੀ ਚੁੱਸ਼ਪਿੰਦਰ ਸਿੰਘ ਚਾਹਲ ਨੇ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਜ਼ਿਲ੍ਹੇ ਦੇ ਹਰ ਹਿੱਸੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਯਤਨ ਕੀਤੇ ਗਏ ਹਨ, ਜਿਨ੍ਹਾਂ ਦੇ ਬਹੁਤ ਵਧੀਆ ਅਤੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ  Aman Arora ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ ‘ਤੇ ਦਿੱਤਾ ਜ਼ੋਰ

ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਸ਼ੇਸ਼ ਸੈਮੀਨਾਰ ਪਿਛਲੇ ਸਮੇਂ ਲਗਵਾਏ ਗਏ ਹਨ। ਇਸ ਮੌਕੇ ਐੱਸ.ਐੱਸ.ਪੀ. ਸ਼੍ਰੀ ਸੁਹੇਲ ਕਾਸਿਮ ਮੀਰ ਨੇ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਇਸ ਮੁਹਿੰਮ ਤਹਿਤ ਹੋਰ ਸਰਗਰਮੀ ਨਾਲ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ੇ ਸਬੰਧੀ ਸੂਚਨਾ ਦੇਣ ਵਾਲੇ ਨਾਗਰਿਕਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ।ਇਸ ਮੌਕੇ ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ, ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਹਲਕਾ ਇੰਚਾਰਜ ਗੋਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਨਸ਼ਾ ਮੁਕਤੀ ਮੁਹਿੰਮ ਦੇ ਜ਼ਿਲ੍ਹਾ ਕੁਆਰਡੀਨੇਟਰ ਗੁਰਸੇਵਕ ਸਿੰਘ ਬਾਂਡੀ, ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ ਵਾਪਰੇ ਭਿਆਨਕ ਹਾਦਸੇ ‘ਚ ਵੈਟਰਨਰੀ ਡਾਕਟਰ ਦੀ ਮੌ+ਤ, ਤਿੰਨ ਜ਼ਖਮੀ

Bathinda News: ਬੀਤੀ ਰਾਤ ਬਠਿੰਡਾ ਸ਼ਹਿਰ ਦੇ ਬੀਬੀਵਾਲਾ ਰੋਡ...

Amritsar ‘ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹਥਿਆਰ ਤਸਕਰ ਦੇ ਸੰਪਰਕ 'ਚ...

ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਘਣਸ਼ਿਆਮ ਥੋਰੀ ਨੇ ਬਠਿੰਡਾ ਵਿਖੇ ਮਕੈਨੀਕਲ ਸਵੀਪਿੰਗ ਪ੍ਰੋਜੈਕਟ ਦਾ ਲਿਆ ਜਾਇਜ਼ਾ

👉ਸ਼ਹਿਰ ਦੀ ਸਫ਼ਾਈ ਲਈ ਹਦਾਇਤਾਂ ਜਾਰੀ Bathinda News:ਪੰਜਾਬ ਸਰਕਾਰ ਦੇ...