ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ
ਬਠਿੰਡਾ, 24 ਜਨਵਰੀ : ਮੁਲਕ ਦੇ 75ਵੇਂ ਗਣਤੰਤਰ ਦਿਵਸ 26 ਜਨਵਰੀ 2024 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ’ਚ ਊਰਜਾ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਬੰਧ ਵਿਚ ਸਥਾਨਕ ਖੇਡ ਸਟੇਡੀਅਮ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਤੇ ਪਰੇਡ ਤੋਂ ਸਲਾਮੀ ਵੀ ਲਈ।
ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਆਦੇਸ਼
ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਹਰਮਨਬੀਰ ਸਿੰਘ ਗਿੱਲ ਤੇ ਪ੍ਰੇਡ ਕਮਾਂਡਰ ਡੀਐਸਪੀ ਰਾਮਪੁਰਾ ਫੂਲ ਮਨੋਜ ਅਗਰਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।ਜ਼ਿਲ੍ਹਾ ਪੱਧਰ ਤੇ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁੱਕੜੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਜਿੱਥੇ ਪੀ.ਟੀ. ਸ਼ੋਅ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਦੇ ਨਾਲ-ਨਾਲ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਗਿਆ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਅਹਿਮ ਕਮੇਟੀ ਦਾ ਐਲਾਨ
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਵੀ ਕੀਤੀ। ਸਮਾਗਮ ਦੌਰਾਨ ਕਮਿਸ਼ਨਰ ਨਗਰ ਨਿਗਮ ਰਾਹੁਲ ਸਿੰਧੂ, ਏਡੀਸੀ (ਜਨਰਲ) ਮੈਡਮ ਪੂਨਮ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਏ.ਸੀ (ਜਨਰਲ) ਪੰਕਜ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਆਦਿ ਮੌਜੂਦ ਸਨ।
52 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਕਾਰਨ ਕੰਡਕਟਰਾਂ ਤੇ ਸਵਾਰੀਆਂ ਵਿਚਕਾਰ ਤਤਕਰਾਰਬਾਜ਼ੀ ਵਧੀ
25 ਤੇ 26 ਨੂੰ ਡਰੋਨ ਕੈਮਰਾ ਚਲਾਉਣ ਤੇ ਉਡਾਉਣ ਉੱਤੇ ਰੋਕ
ਬਠਿੰਡਾ : ਜ਼ਿਲ੍ਹਾ ਮੈਜਸਿਟਰੇਟ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਧਾਰਾ 144 ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਵਰਤੋਂ ਕਰਦਿਆਂ 25 ਅਤੇ 26 ਜਨਵਰੀ ਨੂੰ ਜ਼ਿਲ੍ਹੇ ਅੰਦਰ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਰੋਕ ਲਗਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਲਾਇਟ ਏਅਰਕਰਾਫ਼ਟ ਸਮੇਤ ਹੈਂਗ ਗਲਾਈਡਰ, ਮਾਈਕਰੋ ਲਾਇਟ ਏਅਰਕਰਾਫ਼ਟ, ਯੂਏਵੀਜ਼ ਆਦਿ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਰੋਕ ਲਗਾਈ ਗਈ ਹੈ।
Share the post "ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਕੌਮੀ ਤਿੰਰਗਾ:ਡਿਪਟੀ ਕਮਿਸ਼ਨਰ"