👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਪ੍ਰੋਜੈਕਟ ਦਾ ਉਦਘਾਟਨ ਕਰਨਗੇ
SAS Nagar News:ਪੰਜਾਬ ਦੇ ਮਕਾਨ ਅਤੇ ਸ਼ਹਿਰੀ ਵਿਕਾਸ, ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੈਕਟਰ 83, ਮੋਹਾਲੀ ਵਿਖੇ ਅਤਿ-ਆਧੁਨਿਕ 15 ਮਿਲੀਅਨ ਗੈਲਨ ਪ੍ਰਤੀ ਦਿਨ (ਐਮ ਜੀ ਡੀ) ਸੀਵੇਜ ਟ੍ਰੀਟਮੈਂਟ ਪਲਾਂਟ (ਐਸ ਟੀ ਪੀ) ਦੇ ਉਦਘਾਟਨ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ
ਇਸ ਪਲਾਂਟ ਦਾ ਰਸਮੀ ਉਦਘਾਟਨ ਸੋਮਵਾਰ ਬਾਅਦ ਦੁਪਹਿਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ।ਦੌਰੇ ਦੌਰਾਨ, ਮੰਤਰੀ ਨੂੰ ਪ੍ਰੋਜੈਕਟ ਦੀ ਪ੍ਰਗਤੀ ਅਤੇ ਮੁੱਖ ਵਿਸ਼ੇਸ਼ਤਾਵਾਂ ਬਾਰੇ ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਅਮਰਿੰਦਰ ਸਿੰਘ ਮੱਲੀ, ਨਿਗਰਾਨ ਇੰਜੀਨੀਅਰ (ਬਾਗਬਾਨੀ ਵਿੰਗ, ਗਮਾਡਾ) ਗੁਰਜੀਤ ਸਿੰਘ ਅਤੇ ਕਾਰਜਕਾਰੀ ਇੰਜੀਨੀਅਰ ਹਿਮਾਂਸ਼ੂ ਦੁਆਰਾ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।