Minister Harpal Singh Cheema ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

Date:

spot_img

👉ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ: ਹਰਪਾਲ ਸਿੰਘ ਚੀਮਾ
👉ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
Chandigarh News:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਵਿੱਤੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਵਿੱਚ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ।ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਦੇ ਵਫ਼ਦਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਇਸ ਤੋਂ ਇਲਾਵਾ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ। ਵਿੱਤ ਮੰਤਰੀ ਨੇ ਗੱਲਬਾਤ ਦੌਰਾਨ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮਸਲਿਆਂ ਅਤੇ ਮੰਗਾਂ ਨੂੰ ਧੀਰਜ, ਹਮਦਰਦੀ ਅਤੇ ਪੂਰੇ ਧਿਆਨ ਨਾਲ ਸੁਣਿਆ। ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਜਾਗਰ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਫੈਸਲਾਕੁੰਨ ਪ੍ਰਸ਼ਾਸਨਿਕ ਕਦਮ ਚੁੱਕੇ। ਮੁਲਾਜ਼ਮਾਂ ਦੇ ਮੁੱਦਿਆਂ ਪ੍ਰਤੀ ਹਮਦਰਦੀ ਅਤੇ ਵਿਹਾਰਕ ਪਹੁੰਚ ਅਪਣਾਉਂਦਿਆਂ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਅਤੇ ਤਰਕਸੰਗਤ ਮੰਗਾਂ ਨੂੰ ਪੂਰਾ ਕਰਨ ਲਈ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ, ਜਿਨ੍ਹਾਂ ਮਾਮਲਿਆਂ ਵਿੱਚ ਵਿਸ਼ੇਸ਼ ਵਿੱਤੀ ਪ੍ਰਵਾਨਗੀਆਂ ਦੀ ਲੋੜ ਹੈ, ਉਨ੍ਹਾਂ ਲਈ ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਵਿਚਾਰ ਅਤੇ ਮਨਜ਼ੂਰੀ ਨੂੰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਨੂੰ ਵਿਸਤ੍ਰਿਤ ਤਜਵੀਜ਼ਾਂ ਤਿਆਰ ਕਰਕੇ ਭੇਜਣ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਯੂਨੀਅਨ ਨੁਮਾਇੰਦਿਆਂ ਨਾਲ ਸਰਗਰਮੀ ਨਾਲ ਰਾਬਤਾ ਕਾਇਮ ਕਰਕੇ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਦਫ਼ਤਰੀ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆ ਕੇ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸੂਬੇ ਦੇ ਸਾਰੇ ਮੁਲਾਜ਼ਮਾਂ ਅਤੇ ਕੰਮਕਾਜੀ ਸਮੂਹਾਂ ਦੀ ਭਲਾਈ, ਵਿੱਤੀ ਸੁਰੱਖਿਆ ਅਤੇ ਪੇਸ਼ੇਵਰ ਸੰਤੁਸ਼ਟੀ ਨੂੰ ਯਕੀਨੀ ਬਣਾਉਣਾ ਹੈ।”ਇਨ੍ਹਾਂ ਮੀਟਿੰਗਾਂ ਦੌਰਾਨ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਤੋਂ ਜਸਮੇਲ ਕੌਰ ਬੀਰਕਲਾਂ, ਖੁਸ਼ਪ੍ਰੀਤ ਕੌਰ ਅਤੇ ਦੇਵ ਰਾਜ ਵਰਮਾ, ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਤੋਂ ਹਰਜਿੰਦਰ ਕੌਰ, ਸਿਮਰਜੀਤ ਕੌਰ, ਮੁਕੇਸ਼ ਰਾਣੀ ਅਤੇ ਜ਼ੈਲ ਕੌਰ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਅਤੇ ਪੰਜਾਬ ਨੰਬਰਦਾਰ ਯੂਨੀਅਨ ਤੋਂ ਗੁਰਪਾਲ ਸਿੰਘ ਸਮਰਾ, ਰਛਪਾਲ ਸਿੰਘ, ਸੁਰਜੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਉਠਾਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...