👉ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਮੰਤਰੀ ਹਰਪਾਲ ਸਿੰਘ ਚੀਮਾ
👉ਮੁਲਾਜ਼ਮ ਭਲਾਈ ਸਾਡੀ ਤਰਜੀਹ, ਭਗਵੰਤ ਮਾਨ ਸਰਕਾਰ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰੇਗੀ: ਮੰਤਰੀ ਹਰਪਾਲ ਸਿੰਘ ਚੀਮਾ
Chandigarh News: ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਲੜੀਵਾਰ ਉਸਾਰੂ ਮੀਟਿੰਗਾਂ ਕੀਤੀਆਂ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਜਥੇਬੰਦੀ ਦੇ ਵਫ਼ਦ ਦੇ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਚਿੰਤਾਵਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਬੜੇ ਧਿਆਨ ਅਤੇ ਵਿਸਥਾਰ ਨਾਲ ਸੁਣਿਆ। ਉਨ੍ਹਾਂ ਦੇ ਸਬੰਧਤ ਮਾਮਲਿਆਂ ‘ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ, ਮੰਤਰੀ ਨੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਲੰਬਿਤ ਪਈਆਂ ਮੰਗਾਂ ਦੀ ਮੌਜੂਦਾ ਪ੍ਰਸ਼ਾਸਕੀ ਅਤੇ ਵਿੱਤੀ ਸਥਿਤੀ ਤੋਂ ਜਾਣੂ ਕਰਵਾਇਆ।
ਮੁਲਾਜ਼ਮ ਵਰਗ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ।ਦਿਨ ਭਰ ਚੱਲੇ ਇਸ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ, ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ, ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ, ਜੁਆਇੰਟ ਐਕਸ਼ਨ ਕਮੇਟੀ ਐਸ.ਸੀ./ਬੀ.ਸੀ. (ਮੁਲਾਜ਼ਮ, ਸਮਾਜਿਕ, ਧਾਰਮਿਕ) ਜਥੇਬੰਦੀਆਂ ਪੰਜਾਬ, ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ
ਮੀਟਿੰਗਾਂ ਦੌਰਾਨ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਸਹਾਇਕ ਸੂਬਾ ਕਨਵੀਨਰ ਭੁਪਿੰਦਰ ਸਿੰਘ, ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੋ, ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ, ਜੁਆਇੰਟ ਐਕਸ਼ਨ ਕਮੇਟੀ ਐਸ.ਸੀ./ਬੀ.ਸੀ. (ਮੁਲਾਜ਼ਮ, ਸਮਾਜਿਕ, ਧਾਰਮਿਕ) ਜਥੇਬੰਦੀਆਂ ਪੰਜਾਬ ਦੇ ਕੋਆਰਡੀਨੇਟਰ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਤੋਂ ਸ਼ੇਰ ਸਿੰਘ ਨੇ ਆਪੋ-ਆਪਣੀਆਂ ਜਥੇਬੰਦੀਆਂ ਦੇ ਮੁੱਦੇ ਅਤੇ ਮੰਗਾਂ ਰੱਖੀਆਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













