ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨਾਲ ਕੰਮਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ

Date:

spot_img

ਚੰਡੀਗੜ੍ਹ, 15 ਜਨਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਖਰੜ, ਕੁਰਾਲੀ, ਨਵਾਂਗਾਓ, ਡੇਰਾ ਬਸੀ, ਲਾਲੜੂ, ਜੀਰਕਪੁਰ, ਬਨੂੜ, ਘੜੂੰਆਂ, ਐਸ.ਏ.ਐਸ. ਨਗਰ, ਰੂਪਨਗਰ, ਨੰਗਲ, ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਸਰਹਿੰਦ-ਫਤਹਿਗੜ੍ਹ ਸਾਹਿਬ, ਗੋਬਿੰਦਗੜ੍ਹ, ਅਮਲੋਹ, ਖਮਾਣੋਂ ਅਤੇ ਬਸੀ ਪਠਾਣਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ।

ਕਾਂਗਰਸ-‘ਆਪ’ ਵਿਚਾਲੇ ਹੋਇਆ ਗੱਠਜੋੜ

ਸਥਾਨਕ ਸਰਕਾਰਾਂ ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਬਣਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਲਈ ਜਗਾ ਦੀ ਉਪਲੱਬਧਤਾ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ, ਕਾਰਜਾਂ ਸਬੰਧੀ ਅਲਾਟ ਹੋਏ ਫੰਡਾਂ ਅਤੇ ਹੋਰਨਾਂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ।

ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ

ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਕੰਮਾਂ ਅਤੇ ਫੰਡਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕੀਤੀ।ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਖਰਚ ਕੀਤਾ ਜਾਵੇ।ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਰਚ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।ਮੰਤਰੀ ਵੱਲੋਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ।

SAD-BSP ਦਾ ਟੁੱਟਿਆਂ ਗੱਠਜੋੜ? ਮਾਇਆਵਤੀ ਦਾ ਐਲਾਨ

ਇਸ ਮੌਕੇ ਵਿਧਾਇਕਾਂ ਵਿੱਚ ਲਖਬੀਰ ਸਿੰਘ ਰਾਏ, ਗੁਰਿੰਦਰ ਸਿੰਘ, ਰੁਪਿੰਦਰ ਸਿੰਘ ਹੈਪੀ, ਕੁਲਜੀਤ ਸਿੰਘ ਰੰਧਾਵਾਂ, ਦਿਨੇਸ਼ ਕੁਮਾਰ ਚੱਢਾ, ਡਾ ਚਰਨਜੀਤ ਸਿੰਘ, ਵਿਧਾਇਕਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਸਕੱਤਰ ਸਥਾਨਕ ਸਰਕਾਰ ਅਜੋਏ ਸ਼ਰਮਾ,ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Congress ਦਾ ਇੰਚਾਰਜ਼ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ

SAS Nagar News: ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ...

ਯੁੱਧ ਨਸ਼ਿਆਂ ਵਿਰੁੱਧ; Bathinda Police ਨੇ ਚਲਾਇਆ ਕਾਰਡਨ ਸਰਚ ਅਭਿਆਨ

Bathinda News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ...