WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਹਿਮਾਚਲ ਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ

ਕਿਹਾ, ਹਿਮਾਚਲ ’ਚ ਪੰਜਾਬੀ ਜੋੜੇ ’ਤੇ ਹੋਏ ਹਮਲੇ ਖ਼ਿਲਾਫ਼ ਪੰਜਾਬ ਪੁਲਸ ਦਰਜ ਕਰੇਗੀ ਐਫਆਈਆਰ
ਅੰਮ੍ਰਿਤਸਰ, 16 ਜੂਨ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜ਼ੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਮੰਤਰੀ ਧਾਲੀਵਾਲ ਨੇ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਹਿਮਾਚਲ ’ਚ ਪੰਜਾਬੀ ਜੋੜੇ ’ਤੇ ਹੋਏ ਹਮਲੇ ਦੇ ਮਾਮਲੇ ’ਚ ਪੰਜਾਬ ਪੁਲਿਸ ਜ਼ੀਰੋ ਐਫਆਈਆਰ ਦਰਜ ਕਰੇਗੀ। ਇਸ ਦੇ ਲਈ ਮੈਂ ਪੀੜਤ ਪਰਿਵਾਰ ਨੂੰ ਪੁਲਿਸ ਨੂੰ ਬਿਆਨ ਦੇਣ ਲਈ ਕਿਹਾ ਹੈ ਤਾਂ ਜੋ ਘਟਨਾ ਸਬੰਧੀ ਆਪਣਾ ਪੱਖ ਸਹੀ ਢੰਗ ਨਾਲ ਪੇਸ਼ ਕੀਤਾ ਜਾ ਸਕੇ।

ਕਲਯੁਗੀ ਪਤਨੀ ਨੇ ਆਸ਼ਿਕ ਨਾਲ ਮਿਲਕੇ ਮਰਵਾਇਆ ਪਤੀ,ਢਾਈ ਸਾਲਾਂ ਬਾਅਦ ਹੋਇਆ ਖ਼ੁਲਾਸਾ

ਉਨ੍ਹਾਂ ਕਿਹਾ ਕਿ ਮੈਂ ਹਿਮਾਚਲ ਦੇ ਡੀਜੀਪੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਮੈਨੂੰ ਦੱਸਿਆ ਗਿਆ ਕਿ ਉਹ ਫ਼ਿਲਹਾਲ ਸੂਬੇ ਤੋਂ ਬਾਹਰ ਹਨ। ਧਾਲੀਵਾਲ ਨੇ ਕਿਹਾ ਕਿ ਅਸੀਂ ਇੱਕ-ਦੋ ਦਿਨਾਂ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਮਿਲ ਕੇ ਐਫਆਈਆਰ ਦੀ ਕਾਪੀ ਉਨ੍ਹਾਂ ਨੂੰ ਸੌਂਪਾਂਗੇ ਅਤੇ ਹਮਲਾਵਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਾਂਗੇ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਇਹ ਘਟਨਾ ਅਤਿ ਨਿੰਦਣਯੋਗ ਹੈ। ਹਰ ਰੋਜ਼ ਪੰਜਾਬ ਤੋਂ ਹਜ਼ਾਰਾਂ ਲੋਕ ਸ਼ਿਮਲਾ, ਮਨਾਲੀ, ਕਸੌਲੀ ਅਤੇ ਡਲਹੌਜ਼ੀ ਵਰਗੇ ਸੈਰ-ਸਪਾਟਾ ਸਥਾਨਾਂ ’ਤੇ ਜਾਂਦੇ ਹਨ। ਹਿਮਾਚਲ ਪ੍ਰਦੇਸ਼ ਦੀ ਅਰਥਵਿਵਸਥਾ ਵੀ ਕਾਫ਼ੀ ਹੱਦ ਤੱਕ ਸੈਰ-ਸਪਾਟੇ ’ਤੇ ਨਿਰਭਰ ਹੈ।

ਗਰਮੀ ਦਾ ਪ੍ਰਕੋਪ: ਚੱਲਦੀ ਕਾਰ ’ਚ ਅੱਗ ਲੱਗਣ ਕਾਰਨ ਨੌਜਵਾਨ ਜਿੰਦਾ ਜਲਿਆ

ਅਜਿਹੀਆਂ ਘਟਨਾਵਾਂ ਸੈਲਾਨੀਆਂ ਦੇ ਮਨਾਂ ਵਿੱਚ ਡਰ ਅਤੇ ਸ਼ੱਕ ਪੈਦਾ ਕਰਨਗੀਆਂ। ਇਸ ਲਈ ਹਿਮਾਚਲ ਸਰਕਾਰ ਨੂੰ ਇਸ ਘਟਨਾ ਨੂੰ ਗੰਭੀਰਤਾ ਨਾਲ ਵਿਚਾਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਦੱਸ ਦੇਈਏ ਕਿ ਬੀਤੇ ਸ਼ਨੀਵਾਰ ਨੂੰ ਪੰਜਾਬ ਮੂਲ ਦੇ ਐਨਆਰਆਈ ਕੰਵਲਜੀਤ ਸਿੰਘ ਨੇ ਦੋਸ਼ ਲਗਾਇਆ ਸੀ ਕਿ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਦੌਰਾਨ ਕੁੱਝ ਲੋਕਾਂ ਨੇ ਉਸਦੇ ਅਤੇ ਉਸਦੇ ਪਰਿਵਾਰ ਨਾਲ ਕੁੱਟਮਾਰ ਕਰ ਦਿੱਤੀ। ਉਸ ਨੇ ਖੇਤਰੀ ਭੇਦਭਾਵ ਦਾ ਵੀ ਦੋਸ਼ ਲਾਇਆ ਸੀ। ਫ਼ਿਲਹਾਲ ਪੀੜਤ ਜੋੜਾ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਚਲ ਰਿਹਾ

 

Related posts

ਭਗਵੰਤ ਮਾਨ ਨੂੰ ਅਕਾਲੀ ਦਲ ਦੇ ਇਤਿਹਾਸ ਬਾਰੇ ਨਹੀਂ ਪਤਾ: ਸੁਖਬੀਰ ਬਾਦਲ

punjabusernewssite

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ: ਮੁੱਖ ਮੰਤਰੀ

punjabusernewssite

ਹਿਮਾਚਲ ਘੁੰਮਣ ਗਏ ਐਨ.ਆਰ.ਆਈ ਪੰਜਾਬੀ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਗਰਮਾਇਆ

punjabusernewssite