ਲੁਧਿਆਣਾ, 14 ਅਕਤੂਬਰ:ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਸੋਮਵਾਰ ਨੂੰ ਪਹਿਲੀ ਵਾਰ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨੇ ਸਵਾਗਤ ਕੀਤਾ।
ਇਹ ਵੀ ਪੜ੍ਹੋ:Big News: ਪੰਜਾਬ ਦੇ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋਇਆ, ਹਾਈਕੋਰਟ ਵੱਲੋਂ 700 ਪਿਟੀਸ਼ਨਾਂ ਰੱਦ
ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਸ੍ਰੀ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ, ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਸਲਾਮੀ ਵੀ ਲਈ।
ਇਹ ਵੀ ਪੜ੍ਹੋ:CM Bhagwant Mann ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ, ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਬਾਅਦ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੋਮਵਾਰ ਨੂੰ ਪੁਰਾਣੇ ਸ਼ਹਿਰ ਦੇ ਖੇਤਰਾਂ ਵਿੱਚ ਆਯੋਜਿਤ ਭਗਵਾਨ ਵਾਲਮੀਕਿ ਸ਼ਭਾ ਯਾਤਰਾ ਵਿੱਚ ਵੀ ਸ਼ਿਰਕਤ ਕੀਤੀ।
Share the post "ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ"