ਲੁਧਿਆਣਾ, 10 ਜੂਨ: ਚੋਣ ਹਾਰਨ ਦੇ ਬਾਵਜੂਦ ਮੋਦੀ ਮੰਤਰੀ ਮੰਡਲ ਵਿਚ ਬਤੌਰ ਰਾਜ ਮੰਤਰੀ ਸ਼ਾਮਲ ਕੀਤੇ ਗਏ ਰਵਨੀਤ ਸਿੰਘ ਬਿੱਟੂ ਨੂੰ ਰੇਲਵੇ ਤੇ ਫ਼ੂਡ ਪ੍ਰੋਸੈਸਿੰਗ ਵਰਗੇ ਅਹਿਮ ਮੰਤਰਾਲੇ ਮਿਲੇ ਹਨ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਭਾਗ ਦੀ ਕੀਤੀ ਵੰਡ ਵਿਚ ਬਿੱਟੂ ਨੂੰ ਇਹ ਦੋਨਾਂ ਵਿਭਾਗਾਂ ਦੀ ਜਿੰਮੇਵਾਰੀ ਸੌਂਪੀ ਗਈ ਹੈ। ਰੇਲਵੇ ਵਿਭਾਗ ਵਿਚ ਉਨ੍ਹਾਂ ਨੂੰ ਅਸਨਵੀ ਵੈਸ਼ਨਵ ਅਤੇ ਫ਼ੂਡ ਪ੍ਰੋਸੈਸਿੰਗ ਵਿਚ ਚਿਰਾਗ ਪਾਸਵਾਨ ਦੇ ਨਾਲ ਜੋੜਿਆ ਗਿਆ ਹੈ। ਜਿਕਰਯੋਗ ਹੈ ਕਿ ਇੱਕ ਵਾਰ ਸ਼੍ਰੀ ਅਨੰਦਪੁਰ ਸਾਹਿਬ ਤੇ ਦੋ ਵਾਰ ਲੁਧਿਆਣਾ ਤੋਂ ਲਗਾਤਾਰ ਐਮ.ਪੀ ਰਹਿਣ ਵਾਲੇ ਰਵਨੀਤ ਸਿੰਘ ਬਿੱਟੂ ਨੇ ਹੁਣ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸਮੂਲੀਅਤ ਕਰ ਲਈ ਸੀ।
Big News:ਪ੍ਰਧਾਨ ਮੰਤਰੀ ਮੋਦੀ ਨੇ ਵੰਡੇ ਮੰਤਰੀਆਂ ਨੂੰ ਵਿਭਾਗ, ਦੇਖੋ ਕਿਸਨੂੰ ਕਿਹੜਾ ਵਿਭਾਗ ਮਿਲਿਆ
ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਸੀ ਕਿ ਕੇਂਦਰ ਵਿਚ ਮੁੜ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਬਣਨ ਜਾ ਰਹੀ ਹੈ ਤੇ ਉਹ ਸੂਬੇ ਦੇ ਲਈ ਕੁੱਝ ਕਰਨਾ ਚਾਹੁੰਦੇ ਹਨ, ਜਿਸਦੇ ਚੱਲਦੇ ਉਨ੍ਹਾਂ ਕਮਲ ਦਾ ਫੁੱਲ ਫ਼ੜਿਆ ਹੈ। ਬਿੱਟੂ ਨੂੰ ਮੰਤਰੀ ਬਣਾਉਣ ਦਾ ਇਸ਼ਾਰਾ ਉਨ੍ਹਾਂ ਦੇ ਹੱਕ ਵਿਚ ਚੌਣ ਰੈਲੀ ਕਰਨ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕਰ ਗਏ ਸਨ। ਭਾਜਪਾ ਆਗੂਆਂ ਮੁਤਾਬਕ ਰਵਨੀਤ ਬਿੱਟੂ ਨੂੰ ਸਾਲ 2027 ਵਿਚ ਭਾਜਪਾ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦੇ ਤੌਰ ’ਤੇ ਤਿਆਰ ਕੀਤਾ ਜਾ ਰਿਹਾ।