ਮਨਿਸਟਰੀਅਲ ਕਾਮਿਆਂ ਵੱਲੋਂ DC ਦਫ਼ਤਰ ਵਿਖੇ ਗੇਟ ਰੈਲੀ; 10 ਦੀ ਸੰਗਰੂਰ ਰੈਲੀ ਵਿੱਚ ਸਮੂਲੀਅਤ ਦਾ ਲਿਆ ਅਹਿਦ

Date:

spot_img

Sri Muktsar Sahib News : ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਤਹਿਤ ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਗੇਟ ਰੈਲੀ ਕਰਦਿਆਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ।

ਇਹ ਵੀ ਪੜ੍ਹੋ 👉ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਬੂਤ ਲੈ ਕੇ ਪੁੱਜੀ ਬੀਬੀ ਰੂਪ ਕੌਰ ਸੰਧੂ…

ਇਸ ਮੌਕੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਕਰਮਜੀਤ ਸ਼ਰਮਾ ਨੇ ਕਿਹਾ ਕਿ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਕੋਝੀਆਂ ਚਾਲਾਂ ਨਾਲ ਕਰਮਚਾਰੀਆਂ ਦੇ ਹੱਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪ੍ਰੰਤੂ ਹੁਣ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਇੱਕਜੁਟ ਹੋ ਚੁੱਕਾ ਹੈ ਅਤੇ ਹਰੇਕ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਹੈ।

ਇਹ ਵੀ ਪੜ੍ਹੋ 👉Breaking News; Punjab Police ਨੂੰ ਮਿਲਿਆ ਪੱਕਾ DGP; ਮਾਨ ਸਰਕਾਰ ਨੇ ਲਗਾਈ ਇਸ ਅਫ਼ਸਰ ਦੇ ਨਾਂ ‘ਤੇ ਮੋਹਰ!

ਆਗੂਆਂ ਨੇ ਕਿਹਾ ਕਿ ਸਰਕਾਰ ਮਾਨਯੋਗ ਹਾਈਕੋਰਟ ਦੇ ਫੈਸਲੇ ਦੇ ਬਾਵਜੂਦ ਵੀ ਨਾ ਤਾਂ ਮਹਿੰਗਾਈ ਭੱਤਾ ਜਾਰੀ ਕਰ ਰਹੀ ਹੈ ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰ ਰਹੀ ਹੈ। ਇੱਥੋਂ ਤੱਕ ਕਿ ਮੀਟਿੰਗਾਂ ਵਿੱਚ ਮੰਗਾਂ ਮੰਨਣ ਦੇ ਬਾਵਜੂਦ ਵੀ ਬਹੁਤ ਸਾਰੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਹੀਂ ਕੀਤੀ ਗਈ, ਜਿਵੇਂ 15-1-15 ਅਤੇ 17-7-20 ਦੇ ਮੁਲਾਜ਼ਮ ਮਾਰੂ ਪੱਤਰਾਂ ਨੂੰ ਸਰਕਾਰ ਨੇ ਅਜੇ ਤੱਕ ਵਾਪਸ ਨਹੀਂ ਲਿਆ।

ਇਹ ਵੀ ਪੜ੍ਹੋ 👉ਪੰਜਾਬ ‘ਚ ਅ.ਫ਼ੀ.ਮ ਦੀ ਖੇਤੀ ਦੀ ਮੰਗ ਨੇ ਫੜਿਆ ਜ਼ੋਰ!

ਉਨ੍ਹਾਂ ਕਿਹਾ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾ ਰੈਲੀ ਕੀਤੀ ਜਾ ਰਹੀ ਹੈ, ਇਸ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਵੱਲੋਂ ਭਾਗ ਲਿਆ ਜਾਵੇਗਾ ਅਤੇ ਜੇਕਰ ਸਰਕਾਰ ਵੱਲੋਂ ਫਿਰ ਵੀ ਮੁਲਾਜ਼ਮ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ 21 ਅਤੇ 22 ਅਕਤੂਬਰ ਨੂੰ ਪੂਰੇ ਪੰਜਾਬ ਦੇ ਸਰਕਾਰੀ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ; ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸ਼ੁਰੂ

Sports News: 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੈਂਡਬਾਲ ਅੰਡਰ-14...