
Majitha News: ਬੀਤੀ ਦੇਰ ਸ਼ਾਮ ਮਜੀਠਾ ਹਲਕੇ ਦੇ ਪਿੰਡ ਕਲੇਰ ਮਾਂਗਟ ਵਿਖੇ ਇੱਕ ਪੈਟਰੋਲ ਪੰਪ ਉਪਰ ਕੁੱਝ ਬਦਮਾਸ਼ਾਂ ਵੱਲੋਂ ਅੰਨੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਇੱਕ ਕਰਿੰਦੇ ਦੀ ਮੌਤ ਹੋਣ ਅਤੇ ਦੋ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਘਟਨਾ ਦਾ ਪਤਾ ਚੱਲਦੇ ਹੀ ਪੁਲਿਸ ਦੇ ਉਚ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘਟਨਾ ਮੋਟਰਸਾਈਕਲ ਵਿਚ ਤੇਲ ਨਾਂ ਪਾਉਣ ਕਾਰਨ ਵਾਪਰੀ ਹੋਈ ਹੈ।
ਇਹ ਵੀ ਪੜ੍ਹੋ ਬਿਆਸ ਦਰਿਆ ਵਿਚ ਨਹਾਉਣ ਗਏ ਚਾਰ ਨੌਜਵਾਨ ਰੁੜੇ, ਦੋ ਦੀ ਹੋਈ ਮੌ+ਤ, ਦੋ ਦੀ ਭਾਲ ਜਾਰੀ
ਮੁਢਲੀ ਜਾਣਕਾਰੀ ਮੁਤਾਬਕ ਰਾਤ ਕਰੀਬ ਅੱਠ ਵਜਂੇ ਤੋਂ ਬਾਅਦ ਦੋ ਜਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ਉਪਰ ਆਏ। ਇਸ ਦੌਰਾਨ ਪੰਪ ਬੰਦ ਹੋ ਚੁੱਕਿਆ ਸੀ ਤੇ ਕਰਿੰਦਿਆਂ ਨੇ ਤੇਲ ਪਾਉਣ ਤੋਂ ਜਵਾਬ ਦੇ ਦਿੱਤਾ। ਇਸ ਗੱਲ ਨੂੰ ਲੈ ਕੇ ਤਰਰਾਰ ਹੋ ਗਈ, ਜਿਸਤੋਂ ਬਾਅਦ ਤੇਸ਼ ਵਿਚ ਆਏ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਕਰਿੰਦਿਆਂ ਉਪਰ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ ਬੰਬਾਂ ਵਾਲੇ ਬਿਆਨ ‘ਚ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪਰਚਾ ਦਰਜ!
ਇਸ ਦੌਰਾਨ ਪੰਪ ਦੇ ਇੱਕ ਕਰਿੰਦੇ ਗੌਤਮ ਵਾਸੀ ਯੂ.ਪੀ ਦੀ ਛਾਤੀ ਉੱਪਰ ਗੋਲੀ ਲੱਗ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸੇ ਤਰ੍ਹਾਂ ਦੋ ਹੋਰ ਕਰਿੰਦੇ ਅਮਿਤ ਅਤੇ ਅਰਪਨ ਵਾਸੀ ਹਿਮਾਚਲ ਵੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋਏ, ਜਿੰਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।ਇੰਨ੍ਹਾਂ ਵਿਚੋਂ ਇੱਕ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ। ਡੀਐਸਪੀ ਮਜੀਠਾ ਅਮੋਲਕ ਸਿੰਘ ਅਤੇ ਥਾਣਾ ਮਜੀਠਾ ਦੇ ਐਸਐਚਓ ਪ੍ਰਭਜੀਤ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ ਲੁਧਿਆਣਾ ਉਪ ਚੋਣ; ਕਾਂਗਰਸ ਨੇ ‘ਆਸ਼ੂ’ ਦੀ ਪਸੰਦ ਦੀ ਬਣਾਈ ਚੋਣ ਕਮੇਟੀ
ਉਧਰ ਇਸ ਘਟਨਾ ਤੋਂ ਬਾਅਦ ਅੱਜ ਸੋਮਵਾਰ ਨੂੰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਪੰਪ ਉਪਰ ਪੁੱਜੇ ਤੇਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਲੁੱਟ ਦਾ ਨਹੀਂ, ਬਲਕਿ ਪੰਪ ਮਾਲਕ ਤੇ ਉਨ੍ਹਾਂ ਦੇ ਨਜਦੀਕੀ ਮਿੱਤਰ ਜੋਧ ਸਿੰਘ ਸਮਰਾ ਨੂੰ ਨਿਸ਼ਾਨਾ ਬਣਾਉਣ ਦਾ ਹੈ, ਕਿਉਂਕਿ ਹਮਲਾਵਾਰ ਆਪਣਾ ਮੋਟਰਸਾਈਕਲ ਸੜਕ ਉਪਰ ਖੜਾ ਕਰਕੇ ਆਏ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮਜੀਠਾ ’ਚ ਬਦਮਾਸ਼ਾਂ ਵੱਲੋਂ ਪੈਟਰੋਲ ਪੰਪ ਦੇ ਕਰਿੰਦਿਆਂ ’ਤੇ ਅੰਨੇਵਾਹ ਗੋਲੀਬਾਰੀ, 1 ਦੀ ਹੋਈ ਮੌ+ਤ, ਦੋ ਜਖ਼ਮੀ"




