Punjab ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

Date:

spot_img

👉ਪੁਲਿਸ ਨੂੰ ਘਟਨਾ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼: ਹਰਭਜਨ ਸਿੰਘ ਈਟੀਓ
👉ਦੋਸ਼ੀ ਚਾਹੇ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਜਲਦ ਹੀ ਪੁਲਿਸ ਦੀ ਹਿਰਾਸਤ ‘ਚ ਹੋਵੇਗਾ: ਹਰਭਜਨ ਸਿੰਘ ਈਟੀਓ
👉ਭਗਵੰਤ ਮਾਨ ਸਰਕਾਰ ਹਰ ਨਾਗਰਿਕ ਅਤੇ ਮਹਾਨ ਸਖਸ਼ੀਅਤਾਂ ਦੇ ਸਤਿਕਾਰ ਦੀ ਰਾਖੀ ਲਈ ਵਚਨਬੱਧ: ਈਟੀਓ
Punjab News:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਸਮਾਜਿਕ ਭਾਈਚਾਰੇ ਵਿੱਚ ਜ਼ਹਿਰ ਘੋਲਣ ਦੀ ਸਾਜ਼ਿਸ਼ ਰਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਸਾਡੇ ਸਾਰਿਆਂ ਦੇ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਨੇ ਦੇਸ਼ ਨੂੰ ਮਜ਼ਬੂਤ ਸੰਵਿਧਾਨ ਦੇ ਕੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ।

ਇਹ ਵੀ ਪੜ੍ਹੋ  AAP ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ‘ਤੇ ਜਤਾਇਆ ਸਖ਼ਤ ਵਿਰੋਧ, ਕਿਹਾ- ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ ਹੈ

ਉਨ੍ਹਾਂ ਦੇ ਪ੍ਰਤੀ ਅਜਿਹੀ ਬਦਨੀਤੀ ਅਤੇ ਨਫ਼ਰਤ ਨਾਲ ਭਰੀ ਕਰਤੂਤ ਕਰਨ ਵਾਲੇ ਅਨਸਰ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਸਰਕਾਰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰੇਗੀ।ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਾਨੂੰਨ ਦੇ ਅਨੁਸਾਰ ਅਜਿਹੇ ਅਪਰਾਧੀਆਂ ਵਿਰੁੱਧ ਅਜਿਹੀ ਮਿਸਾਲੀ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।ਈਟੀਓ ਨੇ ਸਮੁੱਚੇ ਭਾਈਚਾਰੇ ਅਤੇ ਸੰਗਤ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਸਰਕਾਰ ਹਰ ਨਾਗਰਿਕ ਅਤੇ ਮਹਾਨ ਸ਼ਖਸੀਅਤਾਂ ਦੇ ਸਤਿਕਾਰ ਦੀ ਰਾਖੀ ਲਈ ਵਚਨਬੱਧ ਹੈ। ਦੋਸ਼ੀ ਚਾਹੇ ਜਿੰਨੇ ਵੀ ਪਹੁੰਚ ਵਾਲੇ ਹੋਣ, ਉਹ ਬਹੁਤ ਜਲਦ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦੀ ਸਖ਼ਤ ਤੋਂ ਸਖ਼ਤ ਸਜ਼ਾ ਦਿਲਵਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਸੁਖਪਾਲ ਸਿੰਘ (ਪਾਲ ਬਾਬਾ) ਬਣੇ Bathinda Bar Clerk Association ਦੇ ਨਵੇਂ ਪ੍ਰਧਾਨ

Bathinda News: ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਕਲਰਕ ਐਸੋਸੀਏਸ਼ਨ...

ਗਿਆਨੇਸ਼ ਕੁਮਾਰ ਵਿਰੁਧ ਇੰਡੀਆ ਬਲਾਕ ਦੀ ਮਹਾ-ਰੈਲੀ ਅੱਜ

Delhi News: ਚੋਣਾਂ ਵਿੱਚ ਕਥਿਤ ਬੇਨਿਯਮੀਆਂ ਵਿਰੁਧ ਵਿਰੋਧੀ ਧਿਰਾਂ...