Punjabi Khabarsaar
ਪੰਜਾਬ

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 26 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ।ਅੱਜ ਇੱਥੇ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ।

 

ਨਫ਼ੇ ਸਿੰਘ ਰਾਠੀ ਕਤਲ ਕਾਂਡ: ਭਾਜਪਾ ਦੇ ਸਾਬਕਾ ਵਿਧਾਇਕ ਸਹਿਤ ਸੱਤ ਹੋਰਨਾਂ ਵਿਰੁਧ ਮੁਕੱਦਮਾ ਦਰਜ਼

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਕੀਤੇ ਉਮੀਦਵਾਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 20 ਜੂਨੀਅਰ ਡਰਾਫਟਮੈਨ, ਪਸ਼ੂ ਪਲਾਣ ਵਿਭਾਗ ਵਿੱਚ ਡੇਅਰੀ ਵਿਕਾਸ ਅਫਸਰ, ਕਲਰਕ, ਇੰਕੂਬੇਟਰ ਅਪਰੇਟਰ ਅਤੇ ਮਸ਼ੀਨ ਅਪਰੇਟਰਾਂ ਸਣੇ 32 ਮੁਲਾਜ਼ਮ, ਯੁਵਕ ਸੇਵਾਵਾਂ ਵਿਭਾਗ ਵਿੱਚ ਛੇ ਸਟੈਨੋ-ਟਾਈਪਸਟ, ਕਰ ਤੇ ਆਬਕਾਰੀ ਵਿਭਾਗ ਵਿੱਚ ਕਲਰਕ ਲੀਗਲ, ਅਕਾਊਂਸ ਅਤੇ ਆਈ.ਟੀ. ਸਣੇ 129 ਮੁਲਾਜ਼ਮ, ਖੁਰਾਕ ਤੇ ਸਿਵਲ ਸਪਲਾਈਜ਼ ਮਾਮਲਿਆਂ ਵਿੱਚ 8 ਸਟੈਨੋ-ਟਾਈਪਿਸਟ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਇਕ ਕਲਰਕ, ਵਿੱਤ ਵਿਭਾਗ ਵਿੱਚ ਕਲਰਕ, ਸਟੈਨੋ ਟਾਈਪਿਸਟ ਤੇ ਸੈਕਸ਼ਨ ਅਫਸਰਾਂ ਸਣੇ 36 ਮੁਲਾਜ਼ਮ, ਲੋਕ ਨਿਰਮਾਣ ਵਿਭਾਗ ਵਿੱਚ 24 ਜੂਨੀਅਰ ਡਰਾਫਟਮੈਨ, ਮਕਾਨ ਤੇ ਸ਼ਹਿਰੀ ਵਿਕਾਸ ਵਿੱਚ 41 ਕਲਰਕ, ਜਲ ਸਰੋਤ ਵਿਭਾਗ ਵਿੱਚ 79 ਸਟੈਨੋ-ਟਾਈਪਿਸਟ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸ, ਕਲਰਕ ਅਤੇ ਚੌਥਾ ਦਰਜਾ ਸਮੇਤ 9 ਮੁਲਾਜ਼ਮ, ਪਾਵਰਕਾਮ ਵਿੱਚ ਐਸਿਸਟੈਂਟ ਇੰਜਨੀਅਰ, ਐਸਿਸਟੈਂਟ ਮੈਨੇਜਕ ਅਤੇ ਕਲਰਕ ਸਮੇਤ 65 ਮੁਲਾਜ਼ਮ ਅਤੇ ਮੈਡੀਕਲ ਸਿੱਖਿਆ ਤੇ ਹੋਰ ਵਿਭਾਗਾਂ ਵਿੱਚ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਐਸਿਸਟੈਂਟ ਪ੍ਰੋਫੈਸਰ ਸਣੇ 7 ਮੁਲਾਜ਼ਮ ਹਾਜ਼ਰ ਸਨ।

CM ਮਾਨ ਨੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਦੇ ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਦੀ ਕੀਤੀ ਨਿਯੁਕਤੀ

ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 40,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ’ਤੇ ਚੁਣਿਆ ਗਿਆ ਹੈ।ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ ਕਿਉਂਕਿ ਹੁਣ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਸਿਖਲਾਈ ਪ੍ਰਦਾਨ ਕਰੇਗੀ ਤਾਂ ਕਿ ਸਾਡੇ ਨੌਜਵਾਨ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਸੇਵਾ ਨਿਭਾਅ ਸਕਣ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੇਲਾ ਵਿਹਾਅ ਚੁੱਕਾ ਸਿਆਸਤਦਾਨ ਦੱਸਦਿਆਂ ਕਿਹਾ ਕਿ ਇਹ ਆਗੂ ਜਿਹੜੀ ਵੀ ਪਾਰਟੀ ਵਿੱਚ ਜਾਂਦਾ ਹੈ, ਉਸ ਪਾਰਟੀ ਲਈ ਬੋਝ ਬਣ ਜਾਂਦਾ ਹੈ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰ ਹਾਜ਼ਰ ਸਨ।

 

Related posts

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ ‘ਤੇ ਕਰਨ ਦੇ ਹੁਕਮ

punjabusernewssite

ਮਾਇਨਿੰਗ ਨੂੰ ਲੈਕੇ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵੱਡਾ ਲੋਕ-ਪੱਖੀ ਫੈਸਲਾ

punjabusernewssite

ਮੰਡੀ ਬੋਰਡ ਦੇ ਸਕੱਤਰ ਨੇ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

punjabusernewssite