ਫਾਜ਼ਿਲਕਾ ਦੇ ਹਰ ਪਿੰਡ ਅਤੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਬੁੱਧਵਾਰ ਨੂੰ ਸ਼ੁਰੂ ਹੋਵੇਗਾ ਮਿਸ਼ਨ ਨਿਸਚੈ: ਐਸਐਸਪੀ

Date:

spot_img

ਫ਼ਾਜਲਿਕਾ, 25 ਜੂਨ: ਜ਼ਿਲ੍ਹੇ ਦੇ ਹਰ ਪਿੰਡ ਅਤੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਲਕੇ ਬੁੱਧਵਾਰ ਨੂੰ ਮਿਸ਼ਨ ਨਿਸ਼ਚੈ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਹੈ। ਇਹ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਪ੍ਰਗਿਆ ਜੈਨ ਨੇ ਦਸਿਆ ਕਿ ਇਸ ਮਿਸ਼ਨ ਦੇ ਤਹਿਤ ਸੀਮਾ ਸੁਰੱਖਿਆ ਬਲਾਂ ਅਤੇ ਮੁਹੱਲਾ/ਪਿੰਡ ਸੁਰੱਖਿਆ ਕਮੇਟੀਆਂ ਦੇ ਨਾਲ ਮਿਲਕੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਨਾਲ ਭਾਈਚਾਰਕ ਸਾਂਝ ਪੈਦਾ ਕਰਕੇ ਉਹਨਾਂ ਤੋਂ ਗੈਰ—ਕਾਨੂੰਨੀ ਪਦਾਰਥਾਂ (ਨਸ਼ੀਲੇ ਪਦਾਰਥਾਂ) ਦੀ ਸਪਲਾਈ ਬਾਰੇ ਖੁਫੀਆ ਜਾਣਕਾਰੀ ਇਕੱਠੀ ਕੀਤੀ ਜਾਵੇਗੀ, ਤਾਂ ਜੋ ਨਸ਼ੇ ਦੇ ਕਾਰੋਬਾਰ ਕਰਨ ਵਾਲੀਆਂ ਵੱਡੀਆਂ ਮੱਛੀਆਂ ਤੱਕ ਪਹੁੰਚ ਕਰਕੇ ਉਹਨਾਂ ਦੇ ਖਿਲਾਫ ਵਿਆਪਕ ਕਾਰਵਾਈ ਕਰਕੇ ਸਰਹੱਦ ਪਾਰ ਤੋਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਤੇ ਰੋਕ ਲਗਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਆਗਾਊਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਨੂੰ ਸਰਗਰਮ ਭਾਗੀਦਾਰਾਂ ਅਤੇ ਸਲਾਹਕਾਰਾਂ ਵਜੋਂ ਸ਼ਾਮਲ ਕਰਦੇ ਹੋਏ ਸਮਾਜ ਦੇ ਲੋਕਾਂ ਤੋਂ ਨਸ਼ਿਆਂ ਦੀ ਵਰਤੋਂ ਕਰਨ ਵਾਲਿਆਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਉਪਰਾਲੇ ਕੀਤੇ ਜਾਣਗੇ।ਮਿਸ਼ਨ ਨਿਸ਼ਚੈ ਤਹਿਤ ਮਹਿਕਮਾ ਪੁਲਿਸ ਦੇ ਗਜ਼ਟਿਡ ਅਧਿਕਾਰੀ ਜਿਵੇਂ ਕਿ ਐਸ.ਐਸ.ਪੀ, ਐਸ.ਪੀ ਅਤੇ ਡੀ.ਐਸ.ਪੀ ਇੱਕ ਹਫ਼ਤੇ ਲਈ ਰੋਜ਼ਾਨਾ ਸ਼ਾਮ ਨੂੰ ਜ਼ੀਰੋ ਲਾਈਨ ਤੇ ਘੱਟੋ ਘੱਟ 1 ਨਿਰਧਾਰਤ ਸਰਹੱਦੀ ਪਿੰਡ ਦਾ ਦੌਰਾ ਕਰਨਗੇ। ਮਿਸ਼ਨ ਨਿਸਚੈ ਨੌਜਵਾਨਾਂ ਨੂੰ ਗੈਰ—ਕਾਨੂੰਨੀ ਪਦਾਰਥਾਂ ਤੋਂ ਦੂਰ ਰਹਿਣ ਵਿੱਚ ਸਹਾਇਤਾ ਕਰਨ ਦਾ ਇੱਕ ਰਚਨਾਤਮਕ ਸਾਧਨ ਹੋ ਸਕਦਾ ਹੈ ਅਤੇ ਸਮਾਜ ਵਿੱਚ ਨਸ਼ਿਆਂ ਦੀ ਵਰਤੋਂ ਕਰਨ ਦੇ ਨੁਕਸਾਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ,

ਪੰਜਾਬ ਦੇ 12 ਲੋਕ ਸਭਾ ਮੈਂਬਰਾਂ ਨੇ ਪੰਜਾਬੀ ਭਾਸ਼ਾ ਵਿਚ ਚੁੱਕੀ ਸਹੁੰ

ਜਿਸ ਨਾਲ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਮਦਦ ਮਿਲੇਗੀ। ਡਾ. ਪ੍ਰਗਿਆ ਜੈਨ ਨੇ ਦਸਿਆ ਕਿ ਨਸ਼ੇ ਦੀ ਖਿਲਾਫ ਵਿਆਪਕ ਤੋਰ ਪਰ ਚਲਾਏ ਗਏ ਅਭਿਆਨ ਦੌਰਾਨ ਪਿਛਲੇ 7 ਦਿਨਾਂ ਵਿੱਚ ਕੁੱਲ 120 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਹਨਾਂ ਵਿੱਚੋ 53 ਡੱਰਗ ਪੈਡਲਰ ਅਤੇ 67 ਦੋਸ਼ੀ ਹੀਨੀਅਸ ਕਰਾਈਮ ਤੇ ਹੋਰ ਜੁਰਮਾਂ ਵਿੱਚ ਲੋੜੀਂਦੇ ਸਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਪਿਛਲੇ 3 ਮਹੀਨਿਆਂ ਵਿੱਚ ਕੁੱਲ 955 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਹਨਾਂ ਵਿੱਚੋ 155 ਡੱਰਗ ਪੈਡਲਰ ਗ੍ਰਿਫਤਾਰ ਕੀਤੇ ਗਏ ਹਨ ਅਤੇ ਹੀਨੀਅਸ ਕਰਾਈਮ ਤੇ ਹੋਰ ਜੁਰਮਾਂ ਵਿੱਚ ਲੋੜੀਂਦੇ 800 ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...