👉ਵੱਡੀ ਗਿਣਤੀ ਕਿਸਾਨ ਔਰਤਾਂ ਨੇ ਕੀਤੀ ਸ਼ਿਰਕਤ, ਡਿਪਟੀ ਕਮਿਸ਼ਨਰ ਵਲੋਂ ਸ਼ਲਾਘਾ
Mansa News: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ ਏ ਐੱਸ ਨੇ ਸ਼ਿਰਕਤ ਕੀਤੀ।ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਕੀਤਾ ਗਿਆ। ਓਨ੍ਹਾਂ ਕਿਸਾਨਾਂ ਨੂੰ ਜਿੱਥੇ ਪਰਾਲੀ ਪ੍ਰਬੰਧਨ ਵਿਚ ਜ਼ਿਲ੍ਹੇ ਦੀ ਬਿਹਤਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ, ਓਥੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਾਰੇ ਸਹਿਯੋਗੀ ਵਿਭਾਗਾਂ ਨਾਲ ਤਾਲਮੇਲ ਬਣਾ ਕੇ ਨਵੀਆਂ ਖੇਤੀ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਬਾਗ਼ਬਾਨੀ, ਡੇਅਰੀ, ਮੱਛੀ ਪਾਲਣ, ਮਾਰਕਫੈੱਡ, ਪਸ਼ੂ ਪਾਲਣ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਸੈਲਫ ਹੈਲਪ ਗਰੁੱਪਾਂ ਦੇ ਸਟਾਲਾਂ ਦਾ ਦੌਰਾ ਕੀਤਾ। ਓਨ੍ਹਾਂ ਕਿਸਾਨ ਬੀਬੀਆਂ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਵੱਡੀ ਗਿਣਤੀ ਵਿਚ ਕੈਂਪ ਵਿਚ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ MLA ਹੋਸਟਲ ਵਿਖੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੰਜਾਬ ਸਰਕਾਰ ਦੀਆਂ ਸਕੀਮਾਂ ਸਮੇਤ ਸਬਸਿਡੀ ‘ਤੇ ਦਿੱਤੀ ਜਾਂਦੀ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਕਿਸਾਨਾਂ ਨੂੰ ਲਾਭ ਲੈਣ ਦਾ ਸੱਦਾ ਦਿੱਤਾ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਹਰਵਿੰਦਰ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਇਸ ਸਾਲ ਕਣਕ ਦੀ ਫਸਲ ਅਧੀਨ 1,71,000 ਹੈਕਟੇਅਰ, ਸਰੋਂ ਦੀ ਫਸਲ ਅਧੀਨ 3,000 ਹੈਕਟੇਅਰ, ਜੌਂ ਦੀ ਫਸਲ ਅਧੀਨ 1,000 ਹੈਕਟੇਅਰ ਅਤੇ ਛੋਲੇ ਦੀ ਫਸਲ ਅਧੀਨ 200 ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਹੈ। ਓਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾਂ ਤੋਂ ਸਿਫਾਰਿਸ਼ ਕੀਤੀਆਂ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਣ ਅਧਿਕਾਰਤ ਬੀਜਾਂ ਦੀ ਕਾਸ਼ਤ ਨਾ ਕੀਤੀ ਜਾਵੇ।
ਇਹ ਵੀ ਪੜ੍ਹੋ ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ
ਇਸ ਤੋਂ ਇਲਾਵਾ ਕੈਂਪ ਵਿੱਚ ਤਕਨੀਕੀ ਜਾਣਕਾਰੀ ਦੇਣ ਲਈ ਡਾ. ਅਜੀਤਪਾਲ ਸਿੰਘ, ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ, ਡਾ. ਨਵਨੀਤ ਕੌਰ, ਇੰਜ. ਅਲੋਕ ਗੁਪਤਾ, ਡਾ. ਚਮਨਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਗੁਰਵੀਰ ਸਿੰਘ, ਡਾ. ਅਜੈ (ਪਸ਼ੂ ਪਾਲਣ ਵਿਭਾਗ), ਡਾ. ਬਲਵੀਰ ਸਿੰਘ (ਡਿਪਟੀ ਡਾਇਰੈਕਟਰ ਬਾਗਬਾਨੀ), ਸਤਵੀਰ ਕੌਰ (ਡੇਅਰੀ ਵਿਕਾਸ ਵਿਭਾਗ), ਵਿਵੇਕ ਗੁਪਤਾ (ਨਾਬਾਰਡ), ਧਰਮਿੰਦਰ ਸਿੰਘ ਏਡੀਓ, ਕਮਲਪ੍ਰੀਤ ਸਿੰਘ ਏਟੀਐਮ ਨੇ ਸੰਬੋਧਨ ਕੀਤਾ। ਸਟੇਜ ਸੰਚਾਲਨ ਖੇਤੀਬਾੜੀ ਵਿਕਾਸ ਅਫ਼ਸਰ ਗੁਰਪ੍ਰੀਤ ਸਿੰਘ ਵਲੋਂ ਕੀਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







