ਆਪਣੇ ਪਰਿਵਾਰ ਸਮੇਤ ਭਗਵਾਨ ਸ਼ਿਵ ਦੀ ਪੂਜਾ-ਅਰਚਨਾ ਕੀਤੀ
Firozpur News:ਫਿਰੋਜ਼ਪੁਰ ਸ਼ਹਿਰ ਤੇ ਛਾਉਣੀ ਵਿੱਚ ਮਹਾਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਆਪਣੇ ਪਰਿਵਾਰ ਸਮੇਤ ਹਲਕੇ ਦੇ ਵੱਖ-ਵੱਖ ਸ਼ਿਵ ਮੰਦਿਰਾਂ ਵਿੱਚ ਨਤਮਸਤਕ ਹੋਏ ਅਤੇ ਸਭ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਆਪਣੀ ਧਰਮ ਪਤਨੀ ਡਾ. ਅਮਨਦੀਪ ਕੌਰ ਨਾਲ ਭਗਵਾਨ ਸ਼ਿਵ ਦੀ ਪੂਜਾ-ਅਰਚਨਾ ਕੀਤੀ। ਇਸ ਪਾਵਨ ਤਿਉਹਾਰ ਦੇ ਮੌਕੇ ਮੰਦਿਰਾਂ ਵਿੱਚ ਖੂਬ ਰੌਣਕਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਹਲਕਾ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।