Ferozepur News:ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਨੇ ਵਿਧਾਨ ਸਭਾ ਵਿੱਚ ਮਿਰਜ਼ੇ ਕੇ ਵਿਖੇ ਬਣ ਰਹੇ ਬਿਜਲੀ ਘਰ ਦਾ ਮੁੱਦਾ ਉਠਾਇਆ ਕਿ ਪਿਛਲੇ ਡੇਢ ਸਾਲ ਤੋਂ ਉਪਰ ਦਾ ਸਮਾਂ ਹੋ ਚੁੱਕਾ ਹੈ ਪਰ ਹਾਲੇ ਤੱਕ ਮਿਰਜ਼ੇ ਕੇ ਬਿਜਲੀ ਘਰ ਦਾ ਕੰਮ ਮੁਕੰਮਲ ਨਹੀਂ ਹੋਇਆ ਹੈ। ਵਿਧਾਇਕ ਦਹੀਯਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਦੱਸਿਆ ਹੈ ਕਿ 66 ਕੇ.ਵੀ. ਸਬ-ਸਟੇਸ਼ਨ ਦਾ ਕੰਮ ਉਸਾਰੀ ਅਧੀਨ ਹੈ।
ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ- ਸਵਪਨ ਸ਼ਰਮਾ
ਇਸ ਗਰਿੱਡ ਸਬ-ਸਟੇਸ਼ਨ ਨੂੰ ਚਲਾਉਣ ਲਈ 220 ਕੇ.ਵੀ. ਕੋਟ ਕਰੋੜ ਤੋਂ 66 ਕੇ.ਵੀ. ਮਿਰਜ਼ੇ ਕੇ ਤੱਕ ਕੁੱਲ 10.793 ਸਰਕਟ ਕਿਲੋਮੀਟਰ ਲਾਈਨ ਦੀ ਉਸਾਰੀ ਕੀਤੀ ਜਾਣੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇਸ ਸਬੰਧੀ ਕੰਮ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਕਿ ਅਤੇ ਕਣਕ ਦੀ ਕਟਾਈ ਤੋਂ ਬਾਅਦ 31 ਜੁਲਾਈ 2025 ਤੱਕ 66 ਕੇ.ਵੀ. ਸਬ-ਸਟੇਸ਼ਨ ਮਿਰਜ਼ੇ ਕੇ ਚਾਲੂ ਹੋ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।