ਫਿਰੋਜ਼ਪੁਰ, 26 ਅਕਤੂਬਰ: ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਨੇ ਹਲਕੇ ਦੇ ਪਿੰਡ ਝੋਕ ਹਰੀ ਹਰ, ਸਾਂਦੇ ਹਾਸ਼ਮ ਤੇ ਕੁਲਗੜੀ ਆਦਿ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਚੱਲ ਰਹੀ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਜਿਣਸ ਦਾ ਇੱਕ ਇੱਕ ਦਾਣਾ ਖ਼ਰੀਦ ਕੀਤੀ ਜਾਵੇਗੀ। ਵਿਧਾਇਕ ਦਹੀਯਾ ਨੇ ਮੌਕੇ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ
ਇਹ ਵੀ ਪੜ੍ਹੋ: Big News: ਜਮੀਨ ਮੁਆਵਜ਼ੇ ਘੁਟਾਲੇ ’ਚ ਵਿਜੀਲੈਂਸ ਵੱਲੋਂ ਵੀਆਈਪੀ ਜ਼ਿਲ੍ਹੇ ’ਚ ਤੈਨਾਤ ਏਡੀਸੀ ਗ੍ਰਿਫਤਾਰ
ਕਿ ਮੰਡੀਆਂ ਦੇ ਵਿੱਚ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਜੇਕਰ ਕਿਸੇ ਕਿਸਾਨ ਜਾਂ ਲੇਬਰ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਸਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਮੰਡੀਆਂ ਦੇ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਸ਼ਾਮ ਸਿੰਘ ਮੁੱਦਕਾ, ਸਰਪੰਚ ਭਜਨ ਸਿੰਘ ਝੋਕ ਹਰੀ ਹਰ, ਸਰਬਜੀਤ ਸਿੰਘ ਸੰਧੂ ਕਸ਼ਮੀਰ ਸਿੰਘ ਸੰਧੂ, ਬੋਹੜ ਸਿੰਘ ਭੱਟੀ, ਸ਼ੀਰਾ ਘਾਰੂ, ਕੁਲਵੰਤ ਸਿੰਘ ਮਨਜੀਤ ਸਿੰਘ ਸੰਧੂ, ਪਰਮਜੀਤ ਸਿੰਘ ਜੰਮੂ ਅਨਾਰਕਲੀ ਸਰਪੰਚ ਹਰਪ੍ਰੀਤ ਸਿੰਘ ਕਾਦਾ ਬੋਹੜਾ ਆਦਿ ਵੀ ਹਾਜ਼ਰ ਸਨ।
Share the post "ਵਿਧਾਇਕ ਦਹੀਆ ਨੇ ਵੱਖ ਵੱਖ ਪਿੰਡਾਂ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਦਾ ਲਿਆ ਜਾਇਜ਼ਾ"