ਵਿਧਾਇਕ ਡਿੰਪੀ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਕਰਵਾਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

0
272

Sri Muktsar Sahib News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਉਤਸ਼ਾਹਿਤ ਕੀਤੀ ਜਾ ਰਹੀ ਝੋਨੇ ਦੀ ਸਿੱਧੀ ਬਿਜਾਈ ਦੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸ਼ੁਰੂਆਤ ਅੱਜ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਖੁਦ ਕਰਵਾਈ। ਇਸ ਮੌਕੇ ਮੁੱਖ ਮਹਿਮਾਨਾਂ ਨੇ ਬਲਾਕ ਗਿੱਦੜ੍ਹਬਾਹਾ ਪਿੰਡ ਕਾਉਣੀ ਦੇ ਅਗਾਂਹਵਧੂ ਕਿਸਾਨ ਖੁਸ਼ਵਿੰਦਰ ਸਿੰਘ ਪੁੱਤਰ ਸ਼੍ਰ. ਕੁਲਵੰਤ ਸਿੰਘ ਦੇ ਖੇਤ ਵਿੱਚ ਝੋਨੇਂ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਵੱਧ ਤੋਂ ਵੱਧ ਰਕਬੇ ਉੱਪਰ ਫੈਲਾਉਣ ਲਈ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪਿਛਲੇ ਸਾਲਾਂ ਦੀ ਤਰ੍ਹਾਂ ਵਿੱਚ ਇਸ ਸਾਲ ਵੀ 1500/- ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ।

ਇਹ ਵੀ ਪੜ੍ਹੋ 16 ਮਈ ਤੋਂ ਪਿੰਡਾਂ ਵਿੱਚ ਸ਼ੁਰੂ ਹੋਵੇਗੀ ‘ਨਸ਼ਾ ਮੁਕਤੀ ਯਾਤਰਾ’ : ਡਿਪਟੀ ਕਮਿਸ਼ਨਰ

ਇਸ ਮੌਕੇ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਬਚਾੳਣ ਲਈ ਵਿਸ਼ੇਸ਼ ਉਪਰਾਲੇ ਕੀਤੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਸੁਖਾਲੀ ਖਰੀਦ ਪ੍ਰਕ੍ਰਿਰਿਆ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਤੋਂ ਵੱਧ ਸਪਲਾਈ ਯਕੀਨੀ ਬਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਦੇ ਸਮੇਂ ਹੀ ਮੋਟਰਾਂ ਲਈ ਬਿਜਲੀ ਸਪਲਾਈ ਚਾਲੂ ਕਰਵਾਉਣੀ ਯਕੀਨੀ ਬਣਾਈ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਪਹਿਲ,ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਵੀ ਜ਼ਿਲ੍ਹੇ ਕਿਸਾਨਾਂ ਨੂੰ ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ।ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਕਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਲੇਬਰ ਦਾ ਖਰਚਾ ਵੀ ਘਟਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ, ਜ਼ਮੀਨਦੋਜ਼ ਪਾਣੀ ਦਾ ਰੀਚਾਰਜ਼ ਜਿਆਦਾ ਹੁੰਦਾ ਹੈ, ਫਸਲ ਨੂੰ ਬਿਮਾਰੀ ਘੱਟ ਲਗਦੀ ਹੈ, ਪਰਾਲੀ ਦੀ ਸੰਭਾਲ ਕਰਨੀ ਸੌਖਾਲੀ ਹੋ ਜਾਂਦੀ ਹੈ ਅਤੇ ਝਾੜ ਜ਼ਿਆਦਾ ਨਿਕਲਦਾ ਹੈ।

ਇਹ ਵੀ ਪੜ੍ਹੋ ਜੇਲ੍ਹ ’ਚ ਨਸ਼ਿਆਂ ਅਤੇ ਮੋਬਾਇਲ ਫ਼ੋਨਾਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

ਇਸ ਮੌਕੇ ਆਈ.ਏ.ਐਸ. (ਯੂ.ਟੀ) ਸ਼ਿਵਾਂਸ਼ ਅਸਥਾਨਾ, ਐਸ.ਡੀ.ਐਮ ਗਿੱਦੜ੍ਹਬਾਹਾ ਜਸਪਾਲ ਸਿੰਘ ਬਰਾੜ, ਏ.ਡੀ.ੳ—ਕਮ— ਬਲਾਕ ਅਫਸਰ ਗਿੱਦੜ੍ਹਬਾਹਾ ਜਗਮੋਹਨ ਸਿੰਘ, ਖੇਤੀਬਾੜੀ ਵਿਕਾਸ ਅਫਸਰ ਮਨਿੰਦਰਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸਤਨਾਮ ਕੌਰ, ਖੇਤੀਬਾੜੀ ਵਿਸਥਾਰ ਅਫਸਰ ਜਗਤਾਰ ਸਿੰਘ, ਲਵਪ੍ਰੀਤ ਸਿੰਘ ਏ.ਟੀ.ਐਮ, ਭਗਤ ਸਿੰਘ ਏ.ਐਸ.ਆਈ, ਸ਼ਿੰਦਰਪਾਲ ਏ.ਐਸ.ਆਈ., ਪਰਮਿੰਦਰਜੀਤ ਸਿੰਘ ਬਰਾੜ ਸਰਪੰਚ ਸੁਖਣਾ, ਪ੍ਰਿਤਪਾਲ ਸਿੰਘ ਸਰਪੰਚ ਨਵਾਂ ਭੁੱਲਰ, ਤਰਸੇਮ ਸਿੰਘ ਸਰਪੰਚ ਖਿੜਕੀਆਂ ਵਾਲਾ, ਮੱਖਣ ਸਿੰਘ ਲੁਹਾਰਾ, ਨਿਹਾਲ ਸਿੰਘ ਪਿੰਡ ਆਸਾਬੁੱਟਰ, ਜਸਕਰਨ ਸਿੰਘ ਕਾਉਣੀ, ਖੇਤੀਬਾੜੀ ਵਿਭਾਗ ਦੇ ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ (ਆਤਮਾ) ਹੈਡ.ਕੁਆ, ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇੰਨਫੋ) ਹੈਡ ਕੁਆ. ਤੋਂ ਇਲਾਵਾ ਹੋਰ ਅਗਾਂਹਵਧੂ ਕਿਸਾਨ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here