Fazilka News:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਅੱਜ ਬੀਡੀਪੀਓ ਦਫ਼ਤਰ ਮਮਦੋਟ ਵਿਖੇ ਹਲਕਾ ਗੁਰੂਹਰਸਹਾਏ ਦੇ ਪਿੰਡਾਂ ਦੇ ਸਰਪੰਚਾਂ ਨਾਲ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਮੀਟਿੰਗ ਕੀਤੀ। ਵਿਧਾਇਕ ਫੌਜਾ ਸਿੰਘ ਸਰਾਰੀ ਨੇ ਨਸ਼ਿਆ ਦੇ ਕੋਹੜ ਨੂੰ ਖ਼ਤਮ ਕਰਨ ਲਈ ਸਰਪੰਚਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ।ਉਹਨਾਂ ਕਿਹਾ ਕਿ ਜੇਕਰ ਸਮਾਜ ਵਿੱਚੋਂ ਨਸ਼ਾ ਖਤਮ ਕਰਨਾ ਹੈ ਤਾਂ ਸਾਰਿਆਂ ਨੂੰ ਰਲ ਮਿਲ ਕੇ ਇਸ ਖਿਲਾਫ ਹੰਭਲਾ ਮਾਰਨਾ ਪਵੇਗਾ। ਉਹਨਾਂ ਸਰਪੰਚਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਪਿੰਡਾਂ ਵਿੱਚ ਇਸ ਸਬੰਧੀ ਮਤੇ ਪਾਉਣ ਤੇ ਜੇਕਰ ਕੋਈ ਪਿੰਡ ਦਾ ਵਿਅਕਤੀ ਨਸ਼ੇ ਵੇਚਣ ਦਾ ਕੰਮ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕਰਵਾਉਣੀ ਯਕੀਨੀ ਬਣਾਉਣ।ਇਸ ਮੌਕੇ ਬੀ.ਡੀ.ਪੀ.ਓ. ਸ੍ਰੀਮਤੀ ਸੁਖਵਿੰਦਰ ਕੌਰ ਸੰਧੂ ਅਤੇ ਬਲਾਕ ਦਾ ਸਾਰਾ ਸਟਾਫ ਹਾਜ਼ਿਰ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਿਧਾਇਕ ਫੌਜਾ ਸਿੰਘ ਸਰਾਰੀ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਰਪੰਚਾਂ ਨਾਲ ਕੀਤੀ ਮੀਟਿੰਗ"