ਵਿਧਾਇਕ ਫਾਜ਼ਿਲਕਾ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਜਾਣਿਆ ਮਰੀਜ਼ਾਂ ਦਾ ਹਾਲ

Date:

spot_img

👉ਕਿਹਾ, ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿੱਚ 27 ਡਾਕਟਰ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ ਹਨ ਮੌਜੂਦ
Fazilka News:ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਹਸਪਤਾਲ ਵਿੱਚ ਭਰਤੀ ਹੋਏ ਮਰੀਜ਼ਾਂ ਤੇ ਇਲਾਜ ਕਰਵਾਉਣ ਆਏ ਲੋਕਾਂ ਦਾ ਹਾਲ ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਮੌਜੂਦ ਸਰਕਾਰੀ ਸੁਵਿਧਾਵਾਂ ਦਾ ਜਾਇਜ਼ਾ ਲਿਆ ਅਤੇ ਹਾਜ਼ਰ ਡਾਕਟਰਾਂ ਤੋਂ ਹਸਪਤਾਲ ਵਿੱਚ ਸਰਕਾਰ ਵੱਲੋਂ ਮਰੀਜ਼ਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ਬਾਰੇ ਵੀ ਜਾਣਿਆ।ਇਸ ਤੋਂ ਬਾਅਦ ਉਨ੍ਹਾਂ ਹਸਪਤਾਲ ਦੇ ਪ੍ਰਬੰਧਾਂ ਤੋਂ ਸੰਤੁਸਟੀ ਜਤਾਉਂਦਿਆ ਕਿਹਾ ਕਿ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿੱਚ 27 ਡਾਕਟਰ ਮੌਜੂਦ ਹਨ। ਇਨ੍ਹਾਂ ਵਿੱਚੋਂ 2 ਆਪ੍ਰੇਸ਼ਨ ਮਾਹਰ, 2 ਹੱਡੀਆਂ ਦੇ ਮਾਹਰ, 2 ਬੱਚਿਆਂ ਦੇ ਮਾਹਿਰ, 2 ਬੇਹੋਸ਼ੀ ਵਾਲੇ, 1 ਦਿਮਾਗੀ ਰੋਗਾਂ ਦੇ ਮਾਹਰ, 1 ਨੱਕ, ਕੰਨ, ਗਲੇ ਤੇ ਇੱਕ ਲੇਡੀਜ਼ ਡਾਕਟਰ, ਬਲੱਡ ਬੈਂਕ 1, ਦੰਦਾਂ ਦਾ 1 ਡਾਕਟਰ, ਅਲਟਰਾਸਾਊਂਡ ਦਾ 1, ਐਮਰਜੈਂਸੀ ਲਈ 7 ਡਾਕਟਰ, ਹੋਮਿਓਪੈਥਿਕ 1, ਟੀਬੀ ਤੇ ਛਾਤੀ ਰੋਗਾਂ ਦੇ ਮਾਹਿਰ 1 ਅਤੇ ਆਯੂਰਵੈਦ ਦੇ 2 ਅਤੇ ਮਾਇਕਰੋਬਾਇਓਲੋਜਿਸਟ 2 ਡਾਕਟਰ ਮੌਜੂਦ ਹਨ।

ਇਹ ਵੀ ਪੜ੍ਹੋ  ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣ ਦੇ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਪਿਛਲੇ ਤਿੰਨ ਸਾਲਾਂ ਦੇ ਸਮੇਂ ਦੌਰਾਨ ਸਰਕਾਰੀ ਹਸਪਤਾਲਾਂ ਵਿੱਚ ਕਾਫੀ ਸੁਧਾਰ ਹੋਇਆ ਹੈ। ਮਰੀਜ਼ ਹੁਣ ਸਰਕਾਰੀ ਹਸਪਤਾਲਾਂ ਵਿੱਚ ਕਾਫੀ ਦੂਰ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ ਤੇ ਤਿੰਨ ਮਹੀਨਿਆਂ ਵਿੱਚ ਸਰਕਾਰੀ ਹਸਪਤਾਲ ਫਾਜ਼ਿਲਕਾ ਵਿੱਚ ਔਰਤਾਂ ਦੀਆਂ 437 ਡਿਲਵਰੀਆ ਹੋਈਆਂ ਹਨ। ਜਿਸ ਵਿੱਚੋਂ 219 ਸਿਜੇਰੀਅਨ (ਆਪ੍ਰੇਸ਼ਨ) ਰਹੀਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਬਾਹਰੋਂ ਸਿਜੇਰੀਅਨ ਕਰਵਾਉਣ ਤੇ 20 ਤੋਂ 25 ਹਜ਼ਾਰ ਖਰਚ ਆਉਂਦਾ ਹੈ ਤੇ ਇੱਥੇ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਸਹੂਲਤ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਫਾਜ਼ਿਲਕਾ ਦੇ ਡਾਕਟਰਾਂ ਵੱਲੋਂ 381 ਆਪ੍ਰੇਸ਼ਨ ਤਿੰਨ ਮਹੀਨਿਆਂ ਵਿੱਚ ਵੱਖ-ਵੱਖ ਤਰ੍ਹਾਂ ਦੇ ਆਪ੍ਰੇਸ਼ਨ ਹੋ ਚੁੱਕੇ ਹਨ ਤੇ ਇੱਕ ਸਾਲ ਵਿੱਚ 9 ਹਜ਼ਾਰ ਸਿਟੀ ਸਕੈਨ ਹੋ ਚੁੱਕੇ ਹਨ ਬਾਹਰ ਦਾ ਹਿਸਾਬ ਲਗਾਇਆ ਜਾਵੇ ਤਾਂ 1500 ਰੁਪਏ ਦੇ ਹਿਸਾਬ ਨਾਲ 1 ਕਰੋੜ 35 ਲੱਖ ਲੋਕਾਂ ਦਾ ਬਚਿਆ ਹੈ।

ਇਹ ਵੀ ਪੜ੍ਹੋ  10 KG ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

ਉਨ੍ਹਾਂ ਦੱਸਿਆ ਕਿ ਡਾਇਲਸਿਸ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 516 ਡਾਇਲਸਿਸ ਹੋ ਚੁੱਕੇ ਹਨ। ਫਾਜ਼ਿਲਕਾ ਸਿਵਲ ਹਸਪਤਾਲ ਵਿੱਚ ਮੁਫਤ ਬਜ਼ੁਰਗਾਂ ਦੇ 300 ਦੇ ਲਗਭਗ ਗੋਢੇ ਬਦਲੇ ਜਾ ਚੁੱਕੇ ਹਨ ਜੋ ਕਿ ਬਾਹਰੀ ਪ੍ਰਾਈਵੇਟ ਦੇ ਹਿਸਾਬ ਨਾਲ ਲੋਕਾਂ ਦਾ ਲਗਭਗ ਸਾਢੇ 4 ਕਰੋੜ ਰੁਪਇਆ ਬਣਦਾ ਹੈ।ਉਨ੍ਹਾਂ ਦੱਸਿਆ ਫਾਜ਼ਿਲਕਾ ਹਸਪਤਾਲ ਵਿੱਚ ਲਗਭਗ 23 ਕਰੋੜ ਦੀ ਲਾਗਤ ਨਾਲ ਨਵਾਂ ਕਰੀਟੀਕਲ ਕੇਅਰ ਯੂਨਿਟ ਹਸਪਤਾਲ ਬਣ ਰਿਹਾ ਹੈ ਜਿਸ ਦੀ ਨਾਲ ਬਿਲਡਿੰਗ ਦਾ ਕੰਮ ਚੱਲ ਰਿਹਾ ਹੈ ਤੇ ਇਸ ਸਾਲ ਦੇ ਅਖੀਰ ਤੱਕ ਉਹ ਵੀ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਸਰ ਹਸਪਤਾਲ ਵਿੱਚ ਓ.ਪੀ.ਡੀ. ਬਾਹਰਲੇ ਜਰਮਨੀ ਵਰਗੇ ਦੇਸ਼ਾਂ ਤੋਂ ਆਉਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਸੀਂ ਸਿਹਤ ਨਾਲ ਸਬੰਧਿਤ ਹਸਪਤਾਲਾਂ ਦੀਆਂ ਸਾਰੀਆਂ ਕਮੀਆਂ ਦੂਰ ਕਰਨ ਜਾ ਰਹੇ ਹਾਂ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਹਿਨਮਾਈ ਹੇਠ ਸਿਹਤ ਪੱਖੋਂ ਲੋਕਾਂ ਨੂੰ ਤੰਦਰੁਸਤ ਬਣਾਉਣ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

PSPCL ਵੱਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

Patiala News : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL)...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਯੋਗਾ ਅੰਡਰ-17 ਲੜਕਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਬਣਿਆ ਚੈਂਪੀਅਨ

Sports News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ...

BIG NEWS: PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਚੰਡੀਗੜ੍ਹ: ਪੰਜਾਬ ਵਿੱਚ PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ...