Thursday, April 16, 2026
spot_img
spot_img

ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Date:

spot_img

👉ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਤੋ ਜਲਦ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਦੀ ਹਦਾਇਤ
Fazilka News:ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਉਝਾਂ ਵਾਲੀ, ਨਵਾਂ ਉਝਾਂ ਵਾਲੀ, ਕਰਨੀ ਖੇੜਾ, ਮੁੱਠਿਆਂਵਾਲੀ, ਚਾਨਣ ਵਾਲਾ, ਮੰਡੀ ਹਜੂਰ ਸਿੰਘ ਆਦਿ ਹੋਰ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹਨਾਂ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ।

ਇਹ ਵੀ ਪੜ੍ਹੋ  Punjab Govt ਦਾ ਵੱਡਾ Action;ਭ੍ਰਿਸਟਾਚਾਰ ’ਚ ਲਿਪਤ 52 ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਘਰ ਤੋਰਿਆ

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਵਾਸਤੇ ਵੱਖ ਵੱਖ ਤਰ੍ਹਾਂ ਦੇ ਅਨੇਕਾਂ ਪ੍ਰੋਜੈਕਟ ਉਲੀਕੇ ਗਏ ਹਨ ਜਿਸ ਨਾਲ ਸੂਬਾ ਪ੍ਰਗਤੀ ਦੀ ਰਾਹ ਵੱਲ ਜਾਵੇਗਾ ਤੇ ਕੋਈ ਵੀ ਪਿੰਡ ਪਛੜਿਆ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਇਸ ਮੌਕੇ ਪਿੰਡਾਂ ਵਿੱਚ ਹੋਣ ਵਾਲੇ ਹੋਰ ਨਵੇਂ ਵਿਕਾਸ ਪ੍ਰੋਜੈਕਟਾਂ ਦੇ ਮੰਗ ਪੱਤਰ ਵੀ ਲਏ ਤੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਇਹ ਪ੍ਰੋਜੈਕਟ ਵੀ ਜਲਦ ਤੋਂ ਜਲਦ ਸ਼ੁਰੂ ਕਰਵਾ ਕੇ ਪਿੰਡ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ ।

ਇਹ ਵੀ ਪੜ੍ਹੋ  ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ ‘ਤੇ ਬੈਠਾ ਹੈ ਤਾਂ ਉਸ ਸਮੇਂ ਸੁਖਬੀਰ ਤੇ ਜਾਖੜ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ:ਮੁੱਖ ਮੰਤਰੀ

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲੋਂ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਸਾਰੇ ਵਿਕਾਸ ਕਾਰਜ ਪੰਜਾਬ ਸਰਕਾਰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਲਈ ਉਲੀਕ ਰਹੀ ਹੈ੍ਇਸ ਮੌਕੇ ਸਰਪੰਚ ਗੁਰਮੀਤ ਸਿੰਘ ਬਾਧਾ, ਸੁਰਿੰਦਰ ਕੰਬੋਜ ਬਲਾਕ ਪ੍ਰਧਾਨ, ਸ਼ੇਰਬਾਜ ਸਿੰਘ ਪੂਰਨ ਪੱਟੀ, ਸਰਪੰਚ ਹਰਨੇਕ ਸਿੰਘ, ਸ਼ਿੰਦਰ ਸਿੰਘ, ਸੰਦੀਪ ਸਿੰਘ, ਮਨੀਸ਼ ਕੁਮਾਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...