WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਬਠਿੰਡਾ ’ਚ ਵਿਧਾਇਕ ਗਿੱਲ ਨੇ ਸਕੂਲ ਆਫ਼ ਐਮੀਨੈਂਸ ਨੂੰ ਕੀਤਾ ਲੋਕ ਸਮਰਪਿਤ

ਬਠਿੰਡਾ, 3 ਮਾਰਚ : ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਵੱਲੋਂ ਅੱਜ ਸਥਾਨਕ ਪਰਸ ਰਾਮ ਨਗਰ ਵਿਖੇ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਨੂੰ ਲੋਕ ਸਪਰਪਿਤ ਕੀਤਾ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਦੇ ਦਿਨ ਬਠਿੰਡਾ ਜ਼ਿਲ੍ਹੇ ਵਿਚ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਅਤੇ ਦੂਜਾ ਸਕੂਲ ਆਫ਼ ਐਮੀਨੈਂਸ ਰਾਮਨਗਰ ਸ਼ਾਮਲ ਹੈ। ਉਨਾਂ ਦੱਸਿਆ ਕਿ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਸਕੂਲ ਰਾਹੀਂ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆ ਮਿਲੇਗੀ। ਇਸ ਸਕੂਲ ਵਿੱਚ ਪੜ੍ਹਦੇ ਵਿਦਿਆਰਥੀ ਚੰਗੀ ਅਤੇ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਦੇਸ਼ ਦੁਨੀਆ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿਅਕਤੀ ਦੇ ਜੀਵਨ ਦਾ ਮੁੱਢ ਹੁੰਦੀ ਹੈ ਅਤੇ ਚੰਗੀ ਸਿੱਖਿਆ ਗ੍ਰਹਿਣ ਕਰਕੇ ਹੀ ਸਾਡੇ ਬੱਚੇ ਭਵਿੱਖ ਦੇ ਚੰਗੇ ਨਾਗਰਿਕ ਬਣਨਗੇ।

ਡਾ ਬਲਜੀਤ ਕੌਰ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਇਸ ਦੌਰਾਨ ਵਿਧਾਇਕ ਸ.ਗਿੱਲ ਨੇ ਕਿਹਾ ਕਿ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਹੋਰ ਵੀ ਅਹਿਮ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਤਾਨੀਆਂ ਰੋਡ ਦੇ ਓਵਰ ਬ੍ਰਿਜ਼ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਜਨਤਾ ਨਗਰ ਦੇ ਪੁਲ ਦਾ ਨੀਂਹ ਪੱਥਰ ਵੀ ਜਲਦ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਗੁਰੂਕੁਲ ਰੋਡ ਤੋਂ ਰਿੰਗ ਰੋਡ ਤੱਕ ਨੇਚਰ ਪਾਰਕ ਮੰਨਜ਼ੂਰ ਹੋ ਚੁੱਕਾ ਹੈ, ਜਿਸ ਉਪਰ 2.57 ਕਰੋੜ ਰੁਪਏ ਖਰਚਾ ਆਵੇਗਾ ਅਤੇ ਇਸ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ। ਇਸੇ ਤਰ੍ਹਾਂ ਹੀ ਗੋਨਿਆਣਾ ਰੋਡ ਤੋਂ ਲੈ ਕੇ ਰਿੰਗ ਰੋਡ 2 ਤੱਕ ਨਹਿਰ ਦੇ ਨਾਲ-ਨਾਲ 33 ਫੁੱਟ ਚੌੜੀ ਸੜਕ ਬਣਾਈ ਜਾਵੇਗੀ, ਜਿਸ ਤਹਿਤ ਇਸ ਦੇ ਨਾਲ ਲਗਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੈਰ ਆਦਿ ਲਈ ਸਹੂਲਤ ਉਪਲੱਬਧ ਹੋਵੇਗੀ। ਇਸ ਤੋਂ ਇਲਾਵਾ ਰਿੰਗ ਰੋਡ 1 ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਅਪ੍ਰੈਲ ਤੱਕ ਇਹ ਰਿੰਗ ਰੋਡ 1 ਬਣ ਕੇ ਤਿਆਰ ਹੋ ਜਾਵੇਗੀ, ਜਿਸ ਨਾਲ ਬਠਿੰਡਾ ਸ਼ਹਿਰ ਵਿੱਚ ਟਰੈਫ਼ਿਕ ਦੀ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੇਗੀ।

ਐੱਸਐੱਸਪੀ ਨੇ ਵਧੀਆ ਕਾਰਗੁਜਾਰੀ ਵਾਲੇ ਪੁਲਿਸ ਮੁਲਾਜਮਾਂ ਨੂੰ ਡੀ.ਜੀ.ਪੀ ਡਿਸਕ ਤੇ ਨਗਦ ਇਨਾਮਾਂ ਨਾਲ ਕੀਤਾ ਸਨਮਾਨਿਤ

ਅੰਤ ਵਿੱਚ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਕੌਂਸਲਰ ਸੁਖਦੀਪ ਸਿੰਘ ਢਿੱਲੋਂ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਸਕੂਲ ਦੇ ਸਾਰੇ ਸਟਾਫ਼ ਮੈਂਬਰਾਂ, ਹੋਰਨਾਂ ਪਤਵੰਤਿਆਂ ਜਿੰਨ੍ਹਾਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਆਦਿ ਦਾ ਇੱਥੇ ਪਹੁੰਚਣ ਲਈ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਨਵਦੀਪ ਜੀਦਾ, ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੈਅਰਮੈਨ ਅੰਮਿਤ ਲਾਲ ਅਗਰਵਾਲ, ਡਾਇਰੈਕਟਰ ਅਮਰਦੀਪ ਰਾਜਨ ਤੋਂ ਇਲਾਵਾ ਏਡੀਸੀ (ਜਨਰਲ) ਪੂਨਮ ਸਿੰਘ, ਸ਼ਹੀਦ ਸਿਪਾਹੀ ਸੰਦੀਪ ਸਿੰਘ ਦੀ ਭੈਣ ਸ਼੍ਰੀਮਤੀ ਅਤਿੰਦਰ ਕੌਰ, ਸਹਾਇਕ ਡਾਇਰੈਕਟਰ ਬਲਵਿੰਦਰ ਸਿੰਘ ਸੈਣੀ, ਸੁਖਬੀਰ ਸਿੰਘ ਬਰਾੜ, ਡਿਪਟੀ ਡੀਈਓ ਇਕਬਾਲ ਸਿੰਘ ਬੁੱਟਰ, ਡਿਪਟੀ ਡੀਈਓ ਮਹਿੰਦਰਪਾਲ ਸਿੰਘ, ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ ਤੋਂ ਇਲਾਵਾ ਆਪ ਪਾਰਟੀ ਦੇ ਬਲਾਕ ਪ੍ਰਧਾਨ, ਮੋਹਤਬਰ ਆਗੂ, ਸਕੂਲ ਸਟਾਫ਼, ਸਕੂਲ ਪ੍ਰਬੰਧਕ, ਸਕੂਲ ਦੇ ਵਿਦਿਆਰਥੀਆਂ ਦੇ ਮਾਪੇ ਆਦਿ ਹਾਜ਼ਰ ਸਨ।

 

Related posts

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਛੋਟੀ ਮਿਆਦ ਦੇ ਕੋਰਸਾਂ ਲਈ ਦਾਖਲਾ ਪ੍ਰਕਿਰਿਆ ਸੁਰੂ

punjabusernewssite

ਬੀ.ਟੈੱਕ ਟੈਕਸਟਾਈਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਹੋਈ ਪਲੇਸਮੈਂਟ

punjabusernewssite

ਪੰਜਾਬ ਰਾਜ ਦੇ 12 ਸਰਕਾਰੀ ਸਕੂਲਾਂ ਦਾ ਨਾਂ ਬਦਲ ਕੇ ਨਾਮੀ ਹਸਤੀਆਂ ਦੇ ਨਾਂ ‘ਤੇ ਰੱਖੇ: ਹਰਜੋਤ ਸਿੰਘ ਬੈਂਸ

punjabusernewssite