ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕੈਨਾਲ ਕਲੋਨੀ ਵਿਖੇ ਪਬਲਿਕ ਲਾਇਬ੍ਰੇਰੀ ਦਾ ਰੱਖਿਆ ਨੀਂਹ ਪੱਥਰ

0
7

ਬਠਿੰਡਾ, 5 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਠਿੰਡਾ ਸ਼ਹਿਰੀ ਹਲਕੇ ਵਿਚ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਕਾਰਜ਼ ਕਰਦਿਆਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸੋਮਵਾਰ ਨੂੰ ਸਥਾਨਕ ਕੈਨਾਲ ਕਲੋਨੀ ਨੇੜੇ ਸਰਕਾਰੀ ਆਦਰਸ਼ ਸਕੂਲ ਵਿਖੇ ਪਬਲਿਕ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਹੁਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਵਿਧਾਇਕ ਸ. ਗਿੱਲ ਨੇ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 48.36 ਲੱਖ ਰੁਪਏ ਖਰਚ ਕੇ ਬਣਾਈ ਜਾ ਰਹੀ ਇਹ ਪਬਲਿਕ ਲਾਇਬ੍ਰੇਰੀ ਲਾਇਨੋਂਪਾਰ ਨਿਵਾਸੀਆਂ ਲਈ ਬਹੁਤ ਸਿੱਧ ਸਹਾਈ ਹੋਵੇਗੀ। ਇਸ ਤੋਂ ਇਲਾਵਾ ਸਰਕਾਰੀ ਆਦਰਸ਼ ਸਕੂਲ ਵਿੱਚ ਪੜ੍ਹ ਰਹੇ ਕਰੀਬ 5500 ਵਿਦਿਆਰਥੀਆਂ ਲਈ ਵੀ ਇਹ ਪਬਲਿਕ ਲਾਇਬ੍ਰੇਰੀ ਚਾਨਣ ਮੁਨਾਰਾ ਸਾਬਤ ਹੋਵੇਗੀ।

ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲਾ ’ਚ ਸਖ਼ਤ ਟਿੱਪਣੀ, ਕਿਹਾ ਇਹ ਲੋਕਤੰਤਰ ਦੇ ਕਤਲ ਬਰਾਬਰ ਹੈ!

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਸ਼ਾਨਦਾਰ ਸਮਾਰਟ ਸਕੂਲ ਬਣਾਏ ਜਾਣ ਦੇ ਨਾਲ-ਨਾਲ ਸਿਹਤ ਸਹੂਲਤਾਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਨੂੰ ਬਣਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਹੀ ਪਿੰਡ ਝੁੰਬਾ ਵਿਖੇ 7.50 ਕਰੋੜ ਦੀ ਲਾਗਤ ਨਾਲ ਗਊਸ਼ਾਲਾ ਬਣਾਈ ਜਾਵੇਗੀ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਜਲਦ ਛੁਟਕਾਰਾ ਮਿਲੇਗਾ। ਇਸ ਮੌਕੇ ਨਿਗਰਾਨ ਇੰਜੀਨੀਅਰ ਸੰਦੀਪ ਗੁਪਤਾ, ਕਾਰਜਕਾਰੀ ਇੰਜਨੀਅਰ ਰਾਜਿੰਦਰ ਕੁਮਾਰ, ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਤੇ ਆਮ ਲੋਕ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here