ਬਠਿੰਡਾ, 14 ਫਰਵਰੀ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਬੱਚਿਆਂ ਨੂੰ ਦਾਖ਼ਲ ਕਰਨ ਲਈ ਉਤਸਾਹਤ ਕਰਨ ਵਾਸਤੇ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ਦਾਖ਼ਲਾ ਮੁਹਿੰਮ ਦਾ ਆਗਾਜ ਅੱਜ ਇੱਥੇ ਸਥਾਨਕ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਥਾਨਕ ਧੋਬੀਆਣਾ ਸਕੂਲ ਤੋਂ ਸ਼ੁਰੂ ਹੋਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੀਤਾ। ਇਹ ਵੈਨ ਨਰਸਰੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਮਾਪਿਆਂ ਨੂੰ ਜਾਗਰੂਕ ਕਰੇਗੀ। ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ।
ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ
ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਦਾ ਇਹ ਟੀਚਾ ਹੈ ਕਿ ਵਧ ਤੋਂ ਵਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਵੱਡਮੁੱਲੇ ਤਜ਼ਰਬੇ ਅਤੇ ਸਰਕਾਰੀ ਸਕੂਲਾਂ ਦੇ ਚੰਗੇ ਬੁਨਿਆਦੀ ਢਾਂਚੇ ਦਾ ਲਾਹਾ ਲੈਣ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜ ਕਾਲ ਦੌਰਾਨ ਲੋਕ ਸਰਕਾਰੀ ਸਕੂਲਾਂ ਦਾ ਰਾਹ ਹੀ ਭੁੱਲ ਗਏ ਸਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਪਦਮਨੀ ਨੇ ਦੱਸਿਆ ਕਿ ਇਹ ਸਪੈਸ਼ਲ ਦਾਖ਼ਲਾ ਮੁਹਿੰਮ ਦੋ ਦਿਨ 14 ਅਤੇ 15 ਫਰਵਰੀ ਨੂੰ ਚੱਲੇਗੀ। ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚੇ ਦਾਖ਼ਲ ਕਰਵਾਉਣ ਦੇ ਮੱਦੇਨਜ਼ਰ ਪ੍ਰਚਾਰ ਲਈ ਸਪੈਸ਼ਲ ਵੈਨ ਤਿਆਰ ਕੀਤੀ ਗਈ ਹੈ।
ਡੀਸੀ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ ਫੂਲ ਤੇ ਆਈ.ਟੀ.ਆਈ ਮਹਿਰਾਜ ਦੇ ਕਾਰਜਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ
ਇਹ ਵੈਨ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਪ੍ਰੇਰਿਤ ਕਰੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਨਰਸਰੀ ਕਲਾਸ ਵੀ ਸ਼ੁਰੂ ਕੀਤੀ ਗਈ ਹੈ। ਜਿਸ ਵਿੱਚ 3 ਸਾਲ ਦੇ ਬੱਚੇ ਨੂੰ ਵੀ ਮਾਪੇ ਪੜ੍ਹਾਉਣ ਲਈ ਦਾਖ਼ਲ ਕਰਵਾ ਸਕਦੇ ਹਨ, ਜਦਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਐਲ.ਕੇ.ਜੀ ਅਤੇ ਯੂ.ਕੇ.ਜੀ ਲਈ ਦਾਖ਼ਲੇ ਹੁੰਦੇ ਸਨ।ਇਸ ਮੌਕੇ ਕੌਂਸਲਰ ਸੁਖਦੀਪ ਸਿੰਘ ਢਿੱਲੋਂ, ਡਿਪਟੀ ਡੀ.ਈ.ਓ ਮਹਿੰਦਰਪਾਲ ਸਿੰਘ, ਡਿਪਟੀ ਡੀ.ਈ.ਓ ਇਕਬਾਲ ਸਿੰਘ ਬਰਾੜ, ਆਪ ਆਗੂ ਜਗਦੀਸ਼ ਸਿੰਘ ਵੜੈਂਚ ਅਤੇ ਹਰਮੰਦਰ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕ ਤੇ ਹੋਰ ਸਟਾਫ਼ ਆਦਿ ਹਾਜ਼ਰ ਸੀ।
Share the post "ਵਿਧਾਇਕ ਗਿੱਲ ਵੱਲੋਂ ਜ਼ਿਲ੍ਹੇ ਚ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਦਾ ਆਗਾਜ਼"