ਲੁਧਿਆਣਾ, 11 ਜਨਵਰੀ: ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੇਰ ਰਾਤ ਗੋਲੀ ਲੱਗਣ ਨਾਲ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੇਰ ਰਾਤ ਉਹਨਾਂ ਦੇ ਘਰ ਵਿੱਚ ਹੀ ਵਾਪਰੀ। ਗੋਗੀ ਅਤੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਵਿਧਾਇਕ ਗੋਗੀ ਆਪਣੇ ਘਰ ਵਿੱਚ ਹੀ ਮੌਜੂਦ ਸਨ ਤੇ ਜਿਸ ਜਗ੍ਹਾ ਵਿੱਚ ਉਹ ਬੈਠੇ ਸਨ ਉੱਥੇ ਸੀ.ਸੀ.ਟੀ.ਵੀ ਕੈਮਰਾ ਵੀ ਨਹੀਂ ਹੈ। ਕਿਹਾ ਜਾ ਰਿਹਾ ਕਿ ਉਹ ਆਪਣਾ ਲਾਇਸਂਸੀ ਰਾਈਫਲ ਸਾਫ ਕਰ ਰਹੇ ਸਨ, ਜਿਸ ਦੇ ਵਿੱਚੋਂ ਅਚਾਨਕ ਗੋਲੀ ਚੱਲ ਗਈ ਜੋ ਕਿ ਉਹਨਾਂ ਦੇ ਸਿਰ ਉੱਪਰ ਲੱਗੀ ਅਤੇ ਜਾਨਲੇਵਾ ਸਾਬਤ ਹੋਈ। ਹਾਲਾਂਕਿ ਉਹਨਾਂ ਨੂੰ ਪਰਿਵਾਰ ਦੇ ਮੈਂਬਰਾਂ ਵੱਲੋਂ ਤੁਰੰਤ ਡੀਐਮਸੀ ਹਸਪਤਾਲ ਵਿੱਚ ਵੀ ਲਿਜਇਆ ਗਿਆ ਪਰ ਉੱਥੇ ਡਾਕਟਰਾਂ ਨੇ ਮਿਰਤਕ ਐਲਾਨ ਦਿੱਤਾ।
ਬਠਿੰਡਾ ਦੇ ਇੱਕ ਪਿੰਡ ਗੁੰਡਾਗਰਦੀ ਦਾ ਨੰਗਾ ਨਾਚ, ਗਰੀਬਾਂ ਦੇ ਘਰਾਂ ਨੂੰ ਪੈਟਰੋਲ ਬੰਬਾਂ ਨਾਲ ਸਾੜਿਆ
ਪੁਲਿਸ ਵੱਲੋਂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਵਿਧਾਇਕ ਦੇ ਘਰ ਪੁੱਜ ਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਲੁਧਿਆਣਾ ਦੇ ਹੋਰ ਵਿਧਾਇਕ ਅਤੇ ਕਾਉਂਸਲਰਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇੱਕ ਟਵੀਟ ਕਰਕੇ ਐਮਐਲਏ ਗੋਗੀ ਦੀ ਮੌਤ ਉੱਪਰ ਦੁੱਖ ਪ੍ਰਗਟਾਇਆ ਹੈ। ਪਰਿਵਾਰ ਮੁਤਾਬਕ ਉਹਨਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 3 ਵਜੇ ਕੇਬੀਐਮ ਸਕੂਲ ਨਜ਼ਦੀਕ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।