MLA ਨੇ ਪਿੰਡ ਰੁਹੇੜਿਆ ਵਾਲੀ ਵਿਖ਼ੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਕੀਤਾ ਉਦਘਾਟਨ

0
64
+2

Fazilka News:ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਪਿੰਡ ਰੁਹੇੜਿਆ ਵਾਲੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਉਨ੍ਹਾਂ ਪਿੰਡ ਵਿਖੇ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਗਈਆ।ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਜੋ ਵੀ ਗਾਰੰਟੀਆਂ ਕੀਤੀਆਂ ਗਈਆਂ ਹਨ ਉਹ ਹਰ ਹੀਲੇ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਗਾਰੰਟੀਆਂ ਪੂਰੀ ਕਰਨ ਲਈ ਕਾਰਜਸ਼ੀਲ ਵੀ ਹੈ।

ਇਹ ਵੀ ਪੜ੍ਹੋ ਭਾਰਤੀਆਂ ਨਾਲ ਭਰਿਆ ਇੱਕ ਹੋਰ ਜਹਾਜ਼ ਅੱਜ ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇਗਾ

ਵਿਧਾਇਕ ਬਲੂਆਣਾ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here