SAS Nagar News: ਪੰਜਾਬ ਸਰਕਾਰ ਦੀ ਲੋਕ ਪੱਖੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਹਮਾਯੂੰਪੁਰ ਅਤੇ ਤਸਿੰਬਲੀ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾ ਰਹੀ 61ਵੀਂ ਅਤੇ 62ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ 50 ਸਾਲ ਤੋਂ ਉੱਪਰ ਉਮਰ ਦੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇੱਕ ਵੱਡਾ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਉਹ ਲੋਕ, ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ, ਹੁਣ ਸਰਕਾਰ ਦੇ ਸਹਿਯੋਗ ਨਾਲ ਪਵਿੱਤਰ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਰਹੇ ਹਨ।
ਇਹ ਵੀ ਪੜ੍ਹੋ 👉CM Bhagwant Singh Mann ਦੇ ਹੱਕ ਵਿਚ ਆਈ ਇਹ ਵੱਡੀ ਨਿਹੰਗ ਜਥੇਬੰਦੀ; ਦੇਖੋ ਵੀਡੀਓ
ਬੱਸਾਂ ਦੀ ਰਵਾਨਗੀ ਮੌਕੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ, ਮਨਾਂ ਵਿੱਚ ਅਟੱਲ ਸ਼ਰਧਾ ਅਤੇ ਮਾਹੌਲ ਵਿੱਚ ਆਤਮਿਕ ਉਤਸ਼ਾਹ ਦੀ ਵਿਲੱਖਣ ਝਲਕ ਵੇਖਣ ਨੂੰ ਮਿਲੀ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਧਾਰਮਿਕ ਇੱਛਾ ਨੂੰ ਪੂਰਾ ਕਰਨ ਦਾ ਸਾਧਨ ਬਣੀ ਹੈ।ਇਸ ਮੌਕੇ ਪਿੰਡਾਂ ਦੇ ਸਰਪੰਚ ਸਾਹਿਬਾਨ, ਆਮ ਆਦਮੀ ਪਾਰਟੀ ਦੇ ਆਗੂ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਰਹੇ। ਹਾਜ਼ਰੀਨ ਨੇ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


